nabaz-e-punjab.com

ਸੇਵਾਮੁਕਤ ਸੀਨੀਅਰ ਆਈਏਐਸ ਜਗਜੀਤ ਸਿੰਘ ਨੂੰ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਹੋਇਆ ਸ਼ਰਧਾਂਜਲੀ ਸਮਾਰੋਹ, ਕੇਂਦਰੀ ਮੰਤਰੀ ਪਾਸਵਾਨ ਵੀ ਪਰਿਵਾਰ ਸਣੇ ਪੁੱਜੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਗਸਤ:
ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਦੇ ਏਆਈਜੀ ਹਰਪ੍ਰੀਤ ਸਿੰਘ ਅਤੇ ਜਨਤਾਲੈਂਡ ਪ੍ਰਮੋਟਰਜ਼ ਦੇ ਡਾਇਰੈਕਟਰ ਪਰਮਜੀਤ ਸਿੰਘ ਦੇ ਪਿਤਾ ਅਤੇ ਸੇਵਾਮੁਕਤ ਸੀਨੀਅਰ ਆਈਏਐਸ ਜਗਜੀਤ ਸਿੰਘ ਜਿਨ੍ਹਾਂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਅੱਜ ਇੱਥੋਂ ਦੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਫੇਜ਼-8 ਵਿੱਚ ਆਯੋਜਿਤ ਕੀਤਾ ਗਿਆ। ਇਸ ਤੋਂ ਪਹਿਲਾਂ ਸਵੇਰੇ 10 ਵਜੇ ਫੇਜ਼-3ਏ ਸਥਿਤ ਉਨ੍ਹਾਂ ਦੇ ਘਰ ਵਿੱਚ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਜਿੱਥੇ ਰਾਜ ਸਭਾ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਕੇਂਦਰੀ ਫੂਡ ਸਪਲਾਈ ਮੰਤਰੀ ਰਾਮ ਬਿਲਾਸ ਪਾਸਵਾਨ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਨਾਲ ਆਪਣੀ ਪਰਿਵਾਰਕ ਸਾਂਝ ਬਾਰੇ ਦੱਸਦਿਆਂ ਸੇਵਾਮੁਕਤ ਅਧਿਕਾਰੀ ਦੇ ਜੀਵਨ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਨੇ ਬਹੁਤ ਹੀ ਇਮਾਨਦਾਰ ਅਤੇ ਮਿਲਣਸਾਰ ਵਿਅਕਤੀ ਸਨ। ਜਿਨ੍ਹਾਂ ਨੇ ਹਮੇਸ਼ਾ ਸਚਾਈ ਦੇ ਰਾਹ ਚੱਲਦਿਆਂ ਆਪਣੀ ਡਿਊਟੀ ਸੇਵਾ ਭਾਵਨਾ ਨਾਲ ਨਿਭਾਈ। ਮੇਅਰ ਕੁਲਵੰਤ ਸਿੰਘ ਨੇ ਸੇਵਾਮੁਕਤ ਅਧਿਕਾਰੀ ਦੇ ਜੀਵਨ ਬਾਰੇ ਦੱਸਦਿਆਂ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸਰਵਣ ਸਿੰਘ ਫਿਲੌਰ, ਸੁਰਿੰਦਰਪਾਲ ਸਿੰਘ, ਸ੍ਰੀਮਤੀ ਲਤੀਕਾ ਸ਼ਰਮਾ ਵਿਧਾਇਕ ਕਾਲਕਾ, ਵਿਧਾਇਕ ਜੀਪੀ ਸਿੰਘ, ਮੁਹੰਮਦ ਸਦੀਕ, ਆਈਏਐਸ ਸ੍ਰੀਮਤੀ ਵਿੰਨੀ ਮਹਾਜਨ, ਕੇਬੀਐਸ ਸਿੱਧੂ, ਸੀਨੀਅਰ ਡਿਪਟੀ ਮੇਅਰ ਰਿਸਵ ਜੈਨ, ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਸੀਨੀਅਰ ਅਕਾਲੀ ਆਗੂ ਕਿਰਨਬੀਰ ਸਿੰਘ ਕੰਗ, ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਦੀਦਾਰ ਸਿੰਘ ਭੱਟੀ, ਰਣਜੀਤ ਸਿੰਘ ਗਿੱਲ, ਆਈਪੀਐਸ ਗੁਰਪ੍ਰੀਤ ਸਿੰਘ ਭੁੱਲਰ, ਹਾਈ ਕੋਰਟ ਦੇ ਜੱਜ ਜਸਟਿਸ ਜਸਪਾਲ ਸਿੰਘ, ਫਤਹਿਗੜ੍ਹ ਸਾਹਿਬ ਦੇ ਸੈਸ਼ਨ ਜੱਜ ਆਰਐਸ ਰਾਏ, ਏਡੀਜੀਪੀ ਹਰਪ੍ਰੀਤ ਸਿੰਘ, ਡੀਆਈਜੀ ਬਲਦੇਵ ਸਿੰਘ ਸਿੱਧੂ, ਸੇਵਾਮੁਕਤ ਡੀਜੀਪੀ ਚੰਦਰ ਸੇਖ਼ਰ ਤੇ ਰਜਿੰਦਰ ਸਿੰਘ, ਤੁਲਸੀ ਰਾਮ, ਕੇ.ਕੇ. ਅੱਤਰੀ, ਸੇਵਾਮੁਕਤ ਆਈਏਐਸ ਪ੍ਰਭਜੋਤ ਸਿੰਘ ਮੰਡ, ਡੀਐਸ ਗੁਰੂ, ਜਥੇਦਾਰ ਅਮਰੀਕ ਸਿੰਘ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਡਾ. ਐਸ.ਐਸ. ਭੰਵਰਾ ਅਤੇ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਬੀਬੀ ਲਖਵਿੰਦਰ ਕੌਰ ਗਰਚਾ, ਭਾਈ ਜਤਿੰਦਰਪਾਲ ਸਿੰਘ ਜੇਪੀ ਸਮੇਤ ਸਿਵਲ ਅਤੇ ਪੰਜਾਬ ਪੁਲੀਸ ਦੇ ਮੌਜੂਦਾ ਅਤੇ ਸੇਵਾਮੁਕਤ ਸੀਨੀਅਰ ਅਧਿਕਾਰੀ ਅਤੇ ਅਕਾਲੀ, ਭਾਜਪਾ ਤੇ ਕਾਂਗਰਸ ਦੇ ਕੌਂਸਲਰ, ਧਾਰਮਿਕ ਅਤੇ ਰਾਜਸੀ ਪਾਰਟੀਆਂ ਦੇ ਆਗੂ ਵੱਡੀ ਗਿਣਤੀ ਵਿੱਚ ਮੌਜੂਦ ਸਨ। ਮੰਚ ਸੰਚਾਲਕ ਕੌਂਸਲਰ ਫੂਲਰਾਜ ਸਿੰਘ ਨੇ ਕੀਤਾ। ਅਖੀਰ ਵਿੱਚ ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

NIFT celebrated the festival of Basant Panchami with enthusiasm and cultural favour

NIFT celebrated the festival of Basant Panchami with enthusiasm and cultural favour Nabaz-…