ਟਕਸਾਲੀ ਅਕਾਲੀ ਆਗੂ ਜਥੇਦਾਰ ਬਲਦੇਵ ਸਿੰਘ ਨੂੰ ਅੰਤਿਮ ਵਿਦਾਇਗੀ ਦਿੱਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਨਵੰਬਰ:
ਪ੍ਰਸਿੱਧ ਸਮਾਜ ਸੇਵਕ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਬਲਦੇਵ ਸਿੰਘ ਦਾ ਅੱਜ ਦੁਪਹਿਰ 12 ਵਜੇ ਮੁਹਾਲੀ ਦੇ ਸਮਸ਼ਾਨਘਾਟ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਹਨਾਂ ਦੀ ਮ੍ਰਿਤਕ ਦੇਹ ਨੂੰ ਉਹਨਾਂ ਦੇ ਤਿੰਨ ਪੁੱਤਰਾਂ ਦਵਿੰਦਰ ਸਿੰਘ, ਰਵਿੰਦਰ ਸਿੰਘ ਅਤੇ ਭੁਪਿੰਦਰ ਸਿੰਘ ਨੇ ਇਕੱਠਿਆਂ ਅਗਨੀ ਦਿਖਾਈ। ਜਥੇਦਾਰ ਬਲਦੇਵ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦਸਿਆ ਕਿ ਉਹਨਾਂ ਦੇ ਫੁੱਲਾਂ ਦੀ ਰਸਮ ਭਲਕੇ 16 ਨਵੰਬਰ ਨੂੰ ਕੀਤੀ ਜਾਵੇਗੀ।
ਇਸ ਮੌਕੇ ਵਿਧਾਇਕ ਬਲਬੀਰ ਸਿੰਘ ਸਿੱਧੂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓਐਸਡੀ ਲਖਵਿੰਦਰ ਕੌਰ ਗਰਚਾ, ਨਗਰ ਨਿਗਮ ਦੇ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਭਾਈ ਗੁਰਸੇਵ ਸਿੰਘ ਹਰਪਾਲਪੁਰ, ਜ਼ਿਲ੍ਹਾ ਅਕਾਲੀ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਕਾਂਗਰਸੀ ਆਗੂ ਕੁਲਜੀਤ ਸਿੰਘ ਬੇਦੀ ਅਤੇ ਹਰਕੇਸ਼ ਚੰਦ ਸ਼ਰਮਾ, ਅਮਰਜੀਤ ਸਿੰਘ ਬੈਦਵਾਨ (ਮੈਨੇਜਰ ਸੰਤ ਈਸ਼ਰ ਸਿੰਘ ਸਕੂਲ ਮੁਹਾਲੀ) ਖੇਡ ਪ੍ਰਮੋਟਰ ਨਰਿੰਦਰ ਸਿੰਘ ਕੰਗ, ਸੀਨੀਅਰ ਅਕਾਲੀ ਆਗੂ ਅਮਨਦੀਪ ਸਿੰਘ ਆਬਿਆਨਾ, ਯੂਥ ਆਗੂ ਰਾਜਾ ਕੰਵਰਜੋਤ ਸਿੰਘ, ਜਥੇਦਾਰ ਅਮਰੀਕ ਸਿੰਘ ਮੁਹਾਲੀ, ਹਰਮਿੰਦਰ ਸਿੰਘ ਢਿੱਲੋਂ, ਸਾਬਕਾ ਕੌਂਸਲਰ ਮਨਮੋਹਨ ਸਿੰਘ ਲੰਗ, ਮਰਹੂਮ ਆਗੂ ਰਾਜਵੀਰ ਪਡਿਆਲਾ ਦੀ ਪਤਨੀ ਸੋਨੀਆ ਪਡਿਆਲਾ ਤੇ ਪੁੱਤਰ ਅਰਮਾਨਵੀਰ ਪਡਿਆਲਾ, ਗੁਰਚਰਨ ਸਿੰਘ ਭੰਵਰਾ, ਅਕਾਲੀ ਦਲ ਅੰਮ੍ਰਿਤਸਰ ਦੇ ਸਰਪ੍ਰਸਤ ਦਲਜੀਤ ਸਿੰਘ ਕੁੰਭੜਾ, ਆਪ ਆਗੂ ਪ੍ਰੋ. ਮੇਹਰ ਸਿੰਘ ਮੱਲੀ, ਹਰਦੀਪ ਸਿੰਘ ਬਠਲਾਣਾ, ਪੰਜਾਬ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਕਮਲਜੀਤ ਸਿੰਘ ਬਣਵੈਤ, ਜ਼ਿਲ੍ਹਾ ਪ੍ਰੈਸ ਕਲੱਬ ਐਸਏਐਸ ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ, ਸੀਨੀਅਰ ਮੀਤ ਪ੍ਰਧਾਨ ਕੁਦਲੀਪ ਸਿੰਘ, ਸੀਨੀਅਰ ਪੱਤਰਕਾਰ ਕਰਮਜੀਤ ਸਿੰਘ ਚਿੱਲਾ, ਹਰਮੇਸ਼ ਸਿੰਘ ਕੁੰਭੜਾ, ਨਿਗਮ ਮੁਲਾਜ਼ਮ ਜਥੇਬੰਦੀ ਦੇ ਆਗੂ ਅਵਤਾਰ ਸਿੰਘ ਕਲਸੀਆ, ਬਾਬਾ ਮੱਲ ਦਾਸ ਚੈਰੀਟੇਬਲ ਟਰੱਸਟ ਦੇ ਅਹੁਦੇਦਾਰ ਅਤੇ ਮੈਂਬਰ, ਬੀਐਮਡੀ ਸਕੂਲ ਦੀ ਮੀਡੀਆ ਕੋਆਰਡੀਨੇਟਰ ਇੰਦੂ ਰੈਣਾ ਅਤੇ ਸਕੂਲ ਦੇ ਸਮੂਹ ਸਟਾਫ਼ ਮੈਂਬਰ, ਪਰਿਵਾਰਕ ਮੈਂਬਰ ਤੇ ਅਨੇਕਾਂ ਸਮਾਜ ਸੇਵੀ ਆਗੂ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…