ਸਵਰਗੀ ਰਾਜਬੀਰ ਸਿੰਘ ਪਡਿਆਲਾ ਦੀ ਦੂਜੀ ਬਰਸੀ ਮੌਕੇ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 9 ਅਪਰੈਲ:
ਉੱਘੇ ਸਮਾਜ ਸੇਵੀ ਅਤੇ ਸੀਨੀਅਰ ਅਕਾਲੀ ਆਗੂ ਸਵਰਗੀ ਰਾਜਬੀਰ ਸਿੰਘ ਪਡਿਆਲਾ ਦੀ ਦੂਜੀ ਬਰਸੀ ਅੱਜ ਪਿੰਡ ਪਡਿਆਲਾ ਵਿੱਚ ਸਾਬਕਾ ਵਿਧਾਇਕ ਬੀਬੀ ਦਲਜੀਤ ਕੌਰ ਪਡਿਆਲਾ ਦੀ ਦੇਖ ਰੇਖ ਵਿੱਚ ਉਨ੍ਹਾਂ ਦੇ ਗ੍ਰਹਿ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ। ਇਸ ਦੌਰਾਨ ਸੀਨੀਅਰ ਯੂਥ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਅਤੇ ਅਰਮਾਨਵੀਰ ਸਿੰਘ ਪਡਿਆਲਾ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਆਉਣ ਵਾਲੇ ਸਮੇਂ ਵਿੱਚ ਸਵਰਗੀ ਰਾਜਬੀਰ ਸਿੰਘ ਪਡਿਆਲਾ ਦੀ ਸੋਚ ’ਤੇ ਪਹਿਰਾ ਦੇਣ ਦਾ ਪ੍ਰਣ ਕੀਤਾ।
ਇਸ ਮੌਕੇ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਮੈਂਬਰ ਪਰਾਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਆਪ ਆਗੂ ਨਰਿੰਦਰ ਸਿੰਘ ਸ਼ੇਰਗਿੱਲ, ਮਹਿਲਾ ਆਗੂ ਬੀਬੀ ਲਖਵਿੰਦਰ ਕੌਰ ਗਰਚਾ, ਸਮਾਜ ਸੇਵੀ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਪੰਚਾਇਤ ਯੂਨੀਅਨ ਪੰਜਾਬਦੇ ਸੂਬਾਈ ਪ੍ਰਧਾਨ ਹਰਮਿੰਦਰ ਸਿੰਘ ਮਾਵੀ, ਐਸਜੀਪੀਸੀ ਦੇ ਸਾਬਕਾ ਮੈਂਬਰ ਭਜਨ ਸਿੰਘ ਸ਼ੇਰਗਿੱਲ, ਜ਼ਿਲ੍ਹਾ ਇਸਤਰੀ ਅਕਾਲੀ ਦਲ ਸ਼ਹਿਰੀ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਜਸਵਿੰਦਰ ਸਿੰਘ ਗੋਲਡੀ, ਕੌਂਸਲਰ ਬਹਾਦਰ ਸਿੰਘ ਓ.ਕੇ, ਸੁਰਿੰਦਰ ਕੌਰ ਸ਼ੇਰਗਿੱਲ ਪ੍ਰਧਾਨ, ਹਰਦੀਪ ਸਿੰਘ ਖਿਜ਼ਰਾਬਾਦ, ਰਵਿੰਦਰ ਬੌਬੀ ਬੱਤਾ, ਕੁਲਵਿੰਦਰ ਸਿੰਘ ਨਗਲੀਆਂ, ਸੁਰਜੀਤ ਸਿੰਘ ਲਖਨੌਰ, ਰਾਜਵਿੰਦਰ ਸਿੰਘ ਗੁੱਡੂ ਸਲੇਮਪੁਰ, ਠੇਕੇਦਾਰ ਰਣਜੀਤ ਸਿੰੰਘ ਖਰੜ, ਕੁਲਵਿੰਦਰ ਸਿੰਘ ਮਾਨ ਉਰੜ ਬਿੰਦਾ ਮਾਨ, ਕੌਂਸਲਰ ਕੁਲਜੀਤ ਸਿੰਘ ਬੇਦੀ, ਲਖਵੀਰ ਲੱਕੀ, ਰਣਜੀਤ ਸਿੰਘ ਕਾਕਾ, ਲੱਕੀ ਕਲਸੀ, ਸਮਾਜ ਸੇਵੀ ਪਰਮਦੀਪ ਸਿੰਘ ਬੈਦਵਾਨ, ਜਥੇਦਾਰ ਬਲਦੇਵ ਸਿੰਘ ਕੁੰਭੜਾ, ਬਾਬਾ ਗੁਰਮੀਤ ਸਿੰਘ ਨਿਹੋਲਕਾ, ਬੰਟੀ ਚਨਾਲੋਂ, ਹਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਪੰਚ ਸਰਪੰਚ ਤੇ ਕੌਂਸਲਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Jasvir Singh Garhi Assumes Charge as Chairperson of Punjab SC Commission

Jasvir Singh Garhi Assumes Charge as Chairperson of Punjab SC Commission Chandigarh, March…