ਬੀਬੀ ਅਮਰਪਾਲ ਕੌਰ ਸੇਠੀ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਸਤੰਬਰ:
ਮੁਹਾਲੀ ਦੇ ਸਾਬਕਾ ਡਿਪਟੀ ਮੇਅਰ ਅਤੇ ਟਕਸਾਲੀ ਅਕਾਲੀ ਆਗੂ ਮਨਜੀਤ ਸਿੰਘ ਸੇਠੀ ਦੀ ਪਤਨੀ ਬੀਬੀ ਅਮਰਪਾਲ ਕੌਰ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿਖੇ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਮਕਾਨ ਨੰਬਰ-289, ਫੇਜ਼-3ਏ, ਮੁਹਾਲੀ ਵਿਖੇ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ।

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਬੱਸੀ ਪਠਾਣਾ ਤੋਂ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਮੇਅਰ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਮੇਅਰ ਕੁਲਵੰਤ ਸਿੰਘ, ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਬੱਬੀ ਬਾਦਲ, ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਸਰਬਜੀਤ ਸਿੰਘ ਸੋਹਲ, ਸੁਖਦੇਵ ਸਿੰਘ ਨਾਮਧਾਰੀ, ਅਕਾਲੀ ਦਲ ਮੁਹਾਲੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਐਸਜੀਪੀਸੀ ਮੈਂਬਰ ਸੁਖਦੇਵ ਸਿੰਘ ਭੌਰ ਤੇ ਪਰਮਜੀਤ ਕੌਰ ਲਾਂਡਰਾਂ, ਸਾਬਕਾ ਮੈਂਬਰ ਹਰਭਜਨ ਸਿੰਘ ਸ਼ੇਰਗਿੱਲ, ਜਥੇਦਾਰ ਅਮਰੀਕ ਸਿੰਘ ਮੁਹਾਲੀ, ਸੰਦੀਪ ਸਿੰਘ ਭਾਊ, ਬਲਰਾਜ ਸਿੰਘ ਗਿੱਲ ਸਮੇਤ ਏਆਈਜੀ ਵਰਿੰਦਰਪਾਲ ਸਿੰਘ, ਹਰਪ੍ਰੀਤ ਸਿੰਘ, ਐਸਐਸਪੀ ਰਜਿੰਦਰ ਸਿੰਘ ਸੋਹਲ, ਡੀਐਸਪੀ ਐਚਐਸ ਬੱਲ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ, ਕੌਂਸਲਰ ਨਰਪਿੰਦਰ ਸਿੰਘ ਰੰਗੀ, ਰਾਜਵੀਰ ਕੌਰ ਗਿੱਲ, ਜਸਪ੍ਰੀਤ ਕੌਰ, ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ, ਮਨਮੋਹਨ ਸਿੰਘ ਲੰਗ, ਫੂਲਰਾਜ ਸਿੰਘ, ਰਾਜਾ ਕੰਵਰਜੋਤ ਸਿੰਘ, ਕੁਲਵਿੰਦਰ ਸਿੰਘ ਸਰਪੰਚ, ਪ੍ਰਾਪਰਟੀ ਡੀਲਰ ਰਜਿੰਦਰ ਸਿੰਘ ਧਰਮਗੜ੍ਹ, ਕੈਪਟਨ ਰਮਨਦੀਪ ਸਿੰਘ ਬਾਵਾ, ਸੋਨੂ ਚੀਮਾ, ਇੰਦਰਜੀਤ ਸਿੰਘ ਖੱਟੜਾ, ਚੈਰੀ ਭਾਮਰੀ, ਨਰਿੰਦਰ ਸਿੰਘ ਪਡਿਆਲਾ, ਗੁਰਪ੍ਰਤਾਪ ਸਿੰਘ ਪਡਿਆਲਾ, ਅਮਨਬੀਰ ਸਿੰਘ ਪਡਿਆਲਾ, ਜਸਰਤ ਸੰਧੂ, ਪ੍ਰਭਜੀਤ ਸਿੰਘ ਜ਼ੀਰਾ, ਅਜੈਪਾਲ ਸਿੰਘ ਮਿੱਡੂਖੇੜਾ, ਅਮਰਿੰਦਰ ਸਿੰਘ ਚੰਡੀਗੜ੍ਹ, ਟੀਟੂ ਚੌਪੜਾ ਚੰਡੀਗੜ੍ਹ, ਜ਼ਿਲ੍ਹਾ ਪ੍ਰੈਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਚੇਅਰਮੈਨ ਦਰਸ਼ਨ ਸਿੰਘ ਸੋਢੀ, ਜਨਰਲ ਸਕੱਤਰ ਕੁਲਦੀਪ ਸਿੰਘ ਰਾਜੂ, ਮੁਹਾਲੀ ਪ੍ਰੈਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ, ਆਪ ਆਗੂ ਵਿਨੀਤ ਵਰਮਾ, ਪ੍ਰਭਜੋਤ ਕੌਰ, ਅਮਰਦੀਪ ਕੌਰ, ਐਸਜੀਪੀਸੀ ਦੇ ਸਾਬਕਾ ਮੈਨੇਜਰ ਅਮਰਜੀਤ ਸਿੰਘ ਗਿੱਲ, ਅਮਰੀਕ ਸਿੰਘ ਧਾਲੀਵਾਲ ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ। ਮੰਚ ਸੰਚਾਲਕ ਕਥਾ ਵਾਚਕ ਭਾਈ ਰਾਜਪਾਲ ਸਿੰਘ ਨੇ ਕੀਤਾ ਜਦੋਂਕਿ ਅਖੀਰ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਸੁਖਦੇਵ ਸਿੰਘ ਭੌਰ ਨੇ ਸੇਠੀ ਪਰਿਵਾਰ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆਂ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …