nabaz-e-punjab.com

ਕੈਪਟਨ ਅਮਰਿੰਦਰ ਸਿੰਘ ਵੱਲੋਂ ਬੰਦ ਦੌਰਾਨ ਆਪਣੇ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦੇਣ ਦਾ ਐਲਾਨ ਕਰਨ ਲਈ ਟਰਾਈਡੈਂਟ ਗਰੁੱਪ ਅਤੇ ਸੋਨਾਲੀਕਾ ਟਰੈਕਟਰਜ਼ ਦੀ ਸ਼ਲਾਘਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 22 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ ਅਤੇ ਸੋਨਾਲੀਕਾ ਟਰੈਕਟਰਜ਼ ਦੇ ਉਪ ਚੇਅਰਮੈਨ ਏ.ਐਸ. ਮਿੱਤਲ ਵੱਲੋਂ ਕੋਵਿਡ-19 ਦੇ ਖਤਰੇ ਦੇ ਮੱਦੇਨਜ਼ਰ ਬੰਦ ਦੇ ਸਮੇਂ ਦੌਰਾਨ ਆਪਣੇ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦੇਣ ਦੇ ਲਏ ਫੈਸਲੇ ਦੀ ਸ਼ਲਾਘਾ ਕੀਤੀ ਹੈ।
ਮੁੱਖ ਮੰਤਰੀ ਨੇ ਦੂਜੇ ਉਦਯੋਗਪਤੀਆਂ ਨੂੰ ਵੀ ਮਾਨਵੀ ਸਨੇਹ ਵਜੋਂ ਇਹੀ ਰਾਹ ਅਪਨਾਉਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਉਦਯੋਗਾਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਖਾਸ ਕਰਕੇ ਉਦਯੋਗਕਿ ਕਾਮਿਆਂ ਦੀ ਮਦਦ ਕਰਨਾ ਸਾਡਾ ਫਰਜ਼ ਬਣਦਾ ਹੈ।
ਇਸ ਸਬੰਧ ਵਿੱਚ ਮੁੱਖ ਮੰਤਰੀ ਦੀ ਅਪੀਲ ‘ਤੇ ਗੌਰ ਕਰਦਿਆਂ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ ਨੇ ਬੰਦ ਦੇ ਸਮੇਂ ਦੌਰਾਨ ਆਪਣੇ ਮੁਲਾਜ਼ਮਾਂ ਨੂੰ ਪੂਰੀ ਤਨਖਾਹ, ਮਕਾਨ ਤੇ ਭੋਜਨ ਦੇਣ ਦੀ ਪੇਸ਼ਕਸ਼ ਕੀਤੀ ਹੈ।
ਇਸੇ ਦੌਰਾਨ ਸੋਨਾਲੀਕਾ ਟਰੈਕਟਰਜ਼ ਦੇ ਵਾਈਸ ਚੇਅਰਮੈਨ ਏ.ਐਸ. ਮਿੱਤਲ ਨੇ ਵੀ 31 ਮਾਰਚ ਤੱਕ ਯੂਨਿਟ ਬੰਦ ਕਰਨ ਦੇ ਸਮੇਂ ਦੌਰਾਨ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ।
ਇੱਥੇ ਇਹ ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਕੋਵਿਡ-19 ਦੇ ਖਤਰੇ ਦੇ ਮੱਦੇਨਜ਼ਰ ਲਾਈਆਂ ਬੰਦਸ਼ਾਂ ਕਰਕੇ ਸੂਬੇ ਵਿੱਚ ਰਜਿਸਟਰਡ ਸਾਰੇ ਉਸਾਰੀਆਂ ਕਿਰਤੀਆਂ ਨੂੰ ਤਿੰਨ-ਤਿੰਨ ਹਜ਼ਾਰ ਰੁਪਏ ਦੀ ਫੌਰੀ ਰਾਹਤ ਦੇਣ ਦਾ ਐਲਾਨ ਪਹਿਲਾਂ ਹੀ ਕਰ ਚੁੱਕੇ ਹਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…