ਤ੍ਰਿਲੋਚਨ ਸਿੰਘ ਰਾਣਾ ਦੀ ਮ੍ਰਿਤਕ ਦੇਹ ਖੋਜ ਕਾਰਜਾਂ ਲਈ ਪੀਜੀਆਈ ਨੂੰ ਸੌਂਪੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਫਰਵਰੀ:
ਗੌਰਮਿੰਟ ਟੀਚਰ ਯੂਨੀਅਨ (ਜੀਟੀਯੂ) ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੰਸਥਾਪਕ ਅਤੇ ਇਨਕਲਾਬੀ ਮਾਰਕਸਵਾਦੀ ਪਾਰਟੀ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਤ੍ਰਿਲੋਚਨ ਸਿੰਘ ਰਾਣਾ ਦੀ ਮ੍ਰਿਤਕ ਦੇਹ (ਉਨ੍ਹਾਂ ਦੀ ਇੱਛਾ ਅਨੁਸਾਰ) ਅੱਜ ਮੈਡੀਕਲ ਖੋਜ ਕਾਰਜਾਂ ਲਈ ਪੀਜੀਆਈ ਨੂੰ ਸੌਂਪੀ ਗਈ। ਇਸ ਮੌਕੇ ਉਨ੍ਹਾਂ ਦੀ ਮ੍ਰਿਤਕ ਦੇਹ ’ਤੇ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰਾਂ ਅਤੇ ਉਨ੍ਹਾਂ ਦੇ ਨੇੜਲੇ ਸਾਥੀ ਕਾਮਰੇਡ ਹਰਕੰਵਲ ਸਿੰਘ ਨੇ ਪਾਰਟੀ ਝੰਡਾ ਪਾਇਆ।
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਅਤੇ ਹੋਰਨਾਂ ਆਗੂਆਂ ਨੇ ਫੈਡਰੇਸ਼ਨ ਦਾ ਝੰਡਾ ਅਤੇ ਗੌਰਮਿੰਟ ਟੀਚਰ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਹੋਰਨਾਂ ਯੂਨੀਅਨ ਦਾ ਝੰਡਾ ਪਾ ਕੇ ਸ਼ਰਧਾ ਦੇ ਫੁਲ ਭੇਟ ਕੀਤੇ। ਇਸ ਮੌਕੇ ਪੰਜਾਬ ਤੇ ਚੰਡੀਗੜ੍ਹ ਤੋਂ ਕਾਫ਼ਲਿਆਂ ਦੇ ਰੂਪ ਵਿੱਚ ਝੰਡਿਆਂ ਸਮੇਤ ਪਹੁੰਚੇ ਮਰਹੂਮ ਰਾਣਾ ਦੇ ਸਾਥੀਆਂ ਨੇ ਸੂਹੀ ਸਲਾਮ ਪੇਸ਼ ਕੀਤਾ ਅਤੇ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਉਨ੍ਹਾਂ ਦੀ ਜੀਵਨ ਸਾਥਣ ਮਨਜੀਤ ਕੌਰ, ਪੁੱਤਰ ਨਵਤੇਜ ਸਿੰਘ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਉੱਘੇ ਨਾਟਕਕਾਰ ਸੰਜੀਵਨ ਸਿੰਘ, ਐਡਵੋਕੇਟ ਰੰਜੀਵਨ ਸਿੰਘ, ਸੂਬਾ ਕਮੇਟੀ ਮੈਂਬਰ ਸੱਜਣ ਸਿੰਘ, ਇੰਦਰਜੀਤ ਗਰੇਵਾਲ, ਰਵੀ ਕੰਵਰ, ਵੇਦ ਪ੍ਰਕਾਸ਼, ਮੁਲਾਜ਼ਮ ਲਹਿਰ ਦੇ ਮੈਨੇਜਰ ਗਿਆਨੀ ਜਗਤਾਰ ਸਿੰਘ, ਹਜ਼ਾਰਾ ਸਿੰਘ ਚੀਮਾ, ਵਰਗ ਚੇਤਨਾ ਦੇ ਸੰਪਾਦਕ ਯਸ਼ਪਾਲ ਸਿੰਘ, ਉੱਘੇ ਟਰੇਡ ਯੂਨੀਅਨ ਆਗੂ ਰਣਬੀਰ ਸਿੰਘ ਢਿੱਲੋਂ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੁਖਦੇਵ ਸਿੰਘ ਸਿਰਸਾ, ਬੋਧ ਸਿੰਘ ਘੁੰਮਣ, ਮੱਖਣ ਕੋਹਾੜ, ਹਰਨੇਕ ਸਿੰਘ ਮਾਵੀ, ਮਨਜੀਤ ਸਿੰਘ, ਫਕੀਰ ਸਿੰਘ ਟਿੱਬਾ, ਬਿਮਲਾ ਦੇਵੀ, ਮਨਜੀਤ ਸਿੰਘ ਸੈਣੀ, ਗੁਰਵਿੰਦਰ ਸਿੰਘ, ਬੱਗਾ ਸਿੰਘ, ਗੁਰਬਚਨ ਸਿੰਘ ਵਿਰਦੀ, ਮੰਗਲ ਟਾਂਡਾ, ਬਲਵਿੰਦਰ ਭੱੁਟੋ, ਕੁਲਦੀਪ ਸਿੰਘ, ਦਵਿੰਦਰ ਪੱਪੀ, ਹਰਜੀਤ ਸਿੰਘ, ਕੁਲਦੀਪ ਕੌੜਾ, ਅਨਮੋਲਕ ਸਿੰਘ, ਤਜਿੰਦਰ ਸਿੰਘ, ਕਰਮ ਸਿੰਘ, ਸੁਸ਼ੀਲ ਦੁਸਾਂਝ, ਮੱਖਣ ਕੁਹਾੜ, ਰਘਬੀਰ ਸਿਰਜਣਾ, ਗੁਰਨਾਮ ਕੰਵਰ, ਡਾ. ਚਮਨ ਲਾਲ, ਅਮਰਜੀਤ ਸਿੰਘ, ਸੁਸ਼ੀਲ ਦੁਸਾਂਝ, ਸਮੇਤ ਨਜ਼ਦੀਕੀ ਰਿਸ਼ਤੇਦਾਰ, ਦੋਸਤ, ਸੁਨੇਹੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Load More Related Articles

Check Also

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ ਫਾਈਨਲ…