nabaz-e-punjab.com

ਟਰੱਕ ਅਪਰੇਟਰਾਂ ਨੇ ਦਿੱਤਾ ਮੁਹਾਲੀ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਗਸਤ:
ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਚੱਲ ਰਹੀਆਂ ਟਰੱਕ ਯੂਨੀਅਨਾਂ ਨੂੰ ਬੰਦ ਕਰਨ ਦੇ ਵਿਰੋਧ ਵਿੱਚ ਮੁਹਾਲੀ, ਖਰੜ ਅਤੇ ਬਨੂੜ ਦੀਆਂ ਟਰੱਕ ਯੂਨੀਅਨਾਂ ਦੇ ਮੈਂਬਰਾਂ ਨੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਮੁਹਾਲੀ ਟਰੱਕ ਯੂਨੀਅਨ ਦੇ ਪ੍ਰਧਾਨ ਮਨਿੰਦਰ ਸਿੰਘ ਮਨੀ ਦੀ ਅਗਵਾਈ ਵਿੱਚ ਦਿੱਤੇ ਗਏ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਟਰੱਕ ਆਪਰੇਟਰ ਸ਼ਾਮਿਲ ਹੋਏ। ਧਰਨੇ ਦੇ ਦੌਰਾਨ ਟਰੱਕ ਯੂਨੀਅਨਾਂ ਦੇ ਮੈਂਬਰਾਂ ਨੇ ਪੰਜਾਬ ਵਿੱਚ ਟਰੱਕ ਯੂਨੀਅਨਾਂ ਬੰਦ ਕਰਨ ਲਈ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸ੍ਰੀ ਮਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋੱ ਜੋ ਪੰਜਾਬ ਦੀਆਂ ਸਮੂਹ ਟਰੱਕ ਯੂਨੀਅਨਾਂ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਉਸ ਨਾਲ ਟਰੱਕ ਆਪਰੇਟਰ ਜ਼ਮੀਨ ਤੇ ਆ ਗਏ ਹਨ ਅਤੇ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ।
ਉਹਨਾਂ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਆਪਣੀ ਇਸ ਨੋਟੀਫਿਕੇਸ਼ਨ ਨੂੰ ਰੱਦ ਨਾ ਕੀਤਾ ਅਤੇ ਟਰੱਕ ਯੂਨੀਅਨਾਂ ਨੂੰ ਬੰਦ ਕਰਨ ਦੇ ਫੈਸਲੇ ਨੂੰ ਵਾਪਸ ਨਾ ਲਿਆ ਗਿਆ ਤਾਂ ਪੂਰੇ ਪੰਜਾਬ ਵਿੱਚ ਟਰੱਕ ਆਪਰੇਟਰਾਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ। ਉਹਨਾਂ ਕਿਹਾ ਕਿ 8 ਅਗਸਤ ਨੂੰ ਜਲੰਧਰ ਵਿੱਚ ਹੋਣ ਵਾਲੀ ਰਾਜ ਪੱਧਰੀ ਰੈਲੀ ਵਿੱਚ ਵੀ ਟਰੱਕ ਆਪਰੇਟਰਾਂ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਬਨੂੜ ਟਰੱਕ ਯੂਨੀਅਨ ਦੇ ਸੁਰਿੰਦਰ ਸਿੰਘ ਸੰਧੂ, ਬਾਬਾ ਰਾਮ ਸਿੰਘ, ਜਸਵਿੰਦਰ ਵਾਲੀਆ ਅਤੇ ਤਰਲੋਚਨ ਵਾਲੀਆ, ਖਰੜ ਟਰੱਕ ਯੂਨੀਅਨ ਤੋਂ ਰਣਜੀਤ ਸਿੰਘ ਖਾਦਰੀ, ਹਰਵਿੰਦਰ ਸਿੰਘ, ਜੁਝਾਰ ਸਿੰਘ ਅਤੇ ਗੁਰਮੀਤ ਸਿੰਘ ਅਤੇ ਮੁਹਾਲੀ ਟਰੱਕ ਯੂਨੀਅਨ ਤੋਂ ਰਾਜਪਾਲ ਸਿੰਘ ਵਿਲਖੂ ਅਤੇ ਜਗਤਾਰ ਸਿੰਘ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ ਅਤੇ ਮੰਗ ਕੀਤੀ ਕਿ ਸਰਕਾਰ ਤੁਰੰਤ ਆਪਣਾ ਫੈਸਲਾ ਵਾਪਸ ਲਵੇ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…