ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅਪਣਾਉਣਾ ਹੀ ਸ਼ਹੀਦਾਂ ਪ੍ਰਤੀ ਸੱਚੀ ਸ਼ਰਧਾਂਜਲੀ: ਬੱਬੀ ਬਾਦਲ

ਆਜ਼ਾਦ ਹਿੰਦ ਕਲੱਬ ਵੱਲੋਂ ਮੁਹਾਲੀ ਵਿੱਚ ਨਸ਼ਿਆਂ ਦੇ ਖ਼ਿਲਾਫ਼ ਸੈਮੀਨਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਾਰਚ:
ਆਜ਼ਾਦ ਹਿੰਦ ਕਲੱਬ ਵੱਲੋਂ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਨੌਵਜਾਨਾਂ ਨੇ ਭਵਿੱਖ ਵਿੱਚ ਨਸ਼ਿਆਂ ਨੂੰ ਹੱਥ ਤੱਕ ਨਾ ਲਗਾਉਣ ਦਾ ਪ੍ਰਣ ਕੀਤਾ। ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਆਪਣੀ ਕੁੰਜੀਵਤ ਭਾਸ਼ਣ ਵਿੱਚ ਕਿਹਾ ਕਿ ਸਿਆਸੀ ਆਗੂਆਂ ਨੂੰ ਹੁਣ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਸ਼ਹੀਦ ਭਗਤ ਸਿੰਘ ਤੇ ਹੋਰਨਾਂ ਸ਼ਹੀਦਾਂ ਦੇ ਬੁੱਤ ਉੱਤੇ ਫੁੱਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਨਹੀਂ ਦਿੱਤੀ ਜਾ ਸਕਦੀ। ਇਸ ਲਈ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅਪਣਾਉਣਾ ਪਵੇਗਾ। ਇਹੀ ਦੇਸ਼ ਤੇ ਕੌਮ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਸ੍ਰੀ ਬੱਬੀ ਬਾਦਲ ਨੇ ਨਸ਼ਿਆਂ ਦੇ ਖ਼ਿਲਾਫ਼ ਨੌਜਵਾਨ ਵਰਗ ਦੀ ਲਾਮਬੰਦੀ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਪਾਏ ਪੂਰਨਿਆਂ ’ਤੇ ਚੱਲਣ ਲਈ ਨੌਜਵਾਨਾਂ ਨੂੰ ਯੋਗ ਅਗਵਾਈ ਦੀ ਸਖ਼ਤ ਲੋੜ ਹੈ। ਉਨ੍ਹਾਂ ਕਲੱਬ ਦੇ ਅਹੁਦੇਦਾਰਾਂ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਅਪੀਲ ਕੀਤੀ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਹੋਰਨਾਂ ਯੋਧਿਆਂ ਦੀਆਂ ਕੁਰਬਾਨੀਆਂ ਬਾਰੇ ਪਿੰਡ ਪੱਧਰ ’ਤੇ ਅਲਖ ਜਗਾਉਣ ਲਈ ਯੂਥ ਅਕਾਲੀ ਦਲ ਵੱਲੋਂ ਛੇਤੀ ਹੀ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ।
ਇਸ ਮੌਕੇ ਆਜ਼ਾਦ ਹਿੰਦ ਕਲੱਬ ਦੇ ਪ੍ਰਧਾਨ ਕੁਲਜੀਤ ਸਿੰਘ, ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਹਰਮਨਪ੍ਰੀਤ ਸਿੰਘ ਢਿੱਲੋਂ, ਜਸਪ੍ਰੀਤ ਸਿੰਘ, ਮਨਦੀਪ ਸਿੰਘ, ਪਰਮਿੰਦਰ ਸਿੰਘ, ਮਨਦੀਪ ਸਿੰਘ, ਹਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ ਸਰਪੰਚ, ਜਸਪ੍ਰੀਤ ਸਿੰਘ, ਜਸਵੀਰ ਸਿੰਘ, ਬਲਵਿੰਦਰ ਸਿੰਘ, ਗੁਰਜੰਟ ਸਿੰਘ ਗਡਾਣਾ, ਪਰਮਜੀਤ ਸਿੰਘ, ਯਸਵੀਰ ਸਿੰਘ, ਗੁਰਮੁੱਖ ਸਿੰਘ ਆਦਿ ਨੌਜਵਾਨ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…