Share on Facebook Share on Twitter Share on Google+ Share on Pinterest Share on Linkedin ਇੰਡੀਅਨ ਫਲੈਗ ਰਨਰਜ਼ ਵੱਲੋਂ ਟੀ-ਸ਼ਰਟ ਲਾਂਚ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜਨਵਰੀ: ਇੰਡੀਅਨ ਫਲੈਗ ਰਨਰਜ਼ ਵੱਲੋਂ 5 ਅਪਰੈਲ ਨੂੰ ਚੰਡੀਗੜ੍ਹ ਵਿੱਚ ਕਰਵਾਈ ਜਾ ਰਹੀ ਮੈਰਾਥਨ ਸਬੰਧੀ ਟੀ-ਸ਼ਰਟ ਲਾਂਚ ਕੀਤੀ ਗਈ। ਇਸ ਮੌਕੇ ਧਰਮਿੰਦਰ ਸ਼ਰਮਾ ਅਤੇ ਅਮਰ ਚੌਹਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਮੈਰਾਥਨ ਦਾ ਮੁੱਖ ਉਦੇਸ਼ ਪ੍ਰਦੂਸ਼ਣ ਮੁਕਤ, ਵਨ ਫਲੈਗ, ਗਰੀਨ ਇੰਡੀਆ-ਕਲੀਨ ਇੰਡੀਆ ਦੇ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੈਰਾਥਨ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਸਬੰਧੀ ਹੁਣ ਤੱਕ 500 ਤੋਂ ਵੱਧ ਵਿਅਕਤੀਆਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਵਿੱਚ 2 ਹਜ਼ਾਰ ਤੋਂ ਵੀ ਵੱਧ ਦੌੜਾਕ ਹਿੱਸਾ ਲੈਣਗੇ। ਇਸ ਮੌਕੇ ਸੁਦਰਸ਼ਨ, ਤੇਜਿੰਦਰ ਸਿੰਘ, ਰੀਨਾ ਕਪੂਰ, ਵਿਪੂਲ, ਰਾਜੇਸ਼ ਸੈਣੀ, ਸ਼ਿਵਾਨੀ ਸ਼ਰਮਾ, ਜੈ ਭਗਵਾਨ ਅਤੇ ਹੋਰ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ