Nabaz-e-punjab.com

ਪ੍ਰਾਇਮਰੀ ਸਕੂਲਾਂ ਦੇ ਕਲੱਸਟਰ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ 20 ਹਜ਼ਾਰ ਵਿਦਿਆਰਥੀਆਂ ਨੇ ਹਿੱਸਾ ਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਨਵੰਬਰ:
ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਾਇਮਰੀ ਪੱਧਰ ਦੇ ਵਿੱਦਿਅਕ ਮੁਕਾਬਲੇ ਪੰਜਾਬ ਦੇ ਲਗਭਗ 1500 ਕਲੱਸਟਰ ਪ੍ਰਾਇਮਰੀ ਸਕੂਲਾਂ ਵਿੱਚ ਆਯੋਜਿਤ ਕੀਤੇ ਗਏ। ਜ਼ਿਕਰਯੋਗ ਹੈ ਕਿ 14 ਨਵੰਬਰ ਨੂੰ ਸਕੂਲ ਪੱਧਰ ’ਤੇ ਕਰਵਾਏ ਵਿੱਦਿਅਕ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੇ ਕਲੱਸਟਰ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਕਲੱਸਟਰ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਅੱਗੇ ਬਲਾਕ ਪੱਧਰ ’ਤੇ ਹੋਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈਣਗੇ। ਇਸ ਸਬੰਧੀ ਇੱਥੋਂ ਦੇ ਫੇਜ਼9 ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮੁੱਖ ਅਧਿਆਪਕ ਜਸਵੀਰ ਸਿੰਘ ਦੀ ਅਗਵਾਈ ਹੇਠ ਸਮਾਰੋਹ ਕਰਵਾਇਆ ਗਿਆ।
ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਇਨ੍ਹਾਂ ਵਿੱਦਿਅਕ ਮੁਕਾਬਲਿਆਂ ਦੇ ਸਫ਼ਲਤਾਪੂਰਵਕ ਆਯੋਜਨ ਲਈ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲ ਹਰ ਪੱਖੋਂ ਨਿਪੁੰਨ ਬਣ ਕੇ ਗੁਣਾਤਮਕ ਸਿੱਖਿਆ ਪ੍ਰਦਾਨ ਕਰਨ ਵਿੱਚ ਮੋਹਰੀ ਬਣ ਰਹੇ ਹਨ ਅਤੇ ਇਹਨਾਂ ਮੁਕਾਬਲਿਆਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪ੍ਰਤਿਭਾ ਆਪ ਮੁਹਾਰੇ ਝਲਕਦੀ ਹੈ। ਡਾ. ਦਵਿੰਦਰ ਬੋਹਾ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਨੇ ਦੱਸ਼ਿਆ ਕਿ ਇਹਨਾਂ ਵਿੱਦਿਅਕ ਮੁਕਾਬਲਿਆਂ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਦੇ ਸੁੰਦਰ ਲਿਖਾਈ ਮੁਕਾਬਲੇ, ਭਾਸ਼ਣ ਮੁਕਾਬਲੇ, ਕਵਿਤਾ ਗਾਇਨ ਮੁਕਾਬਲੇ, ਪੜ੍ਹਨ ਮੁਕਾਬਲੇ, ਬੋਲ-ਲਿਖਤ ਮੁਕਾਬਲੇ, ਪਹਾੜਿਆਂ ਦੇ ਮੁਕਾਬਲੇ, ਚਿੱਤਰ ਕਲਾ ਮੁਕਾਬਲੇ ਅਤੇ ਆਮ ਗਿਆਨ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਨੇ ਵੀ ਸੁੰਦਰ ਲਿਖਾਈ ਮੁਕਾਬਲਿਆਂ ਵਿੱਚ ਹਿੱਸਾ ਲਿਆ। ਉਹਨਾਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਸਹਿਤ ਭਾਗ ਲਿਆ। ਉਹਨਾਂ ਦੱਸਿਆ ਕਿ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ 23 ਨਵੰਬਰ ਨੂੰ ਕਰਵਾਏ ਜਾ ਰਹੇ ਹਨ ਜਿਸ ਸਬੰਧੀ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…