Share on Facebook Share on Twitter Share on Google+ Share on Pinterest Share on Linkedin 4 ਕਿੱਲੋ ਸੋਨਾ ਤੇ 500 ਗਰਾਮ ਨਸ਼ੀਲੇ ਪਦਾਰਥ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਨੁਰਪੂਰਬੇਦੀ ਬੈਂਕ ’ਚੋਂ 6 ਕਿੱਲੋ ਸੋਨੇ ਦੇ ਗਹਿਣੇ ਚੋਰੀ ਹੋਣ ਦਾ ਕੇਸ ਸੁਲਝਾਇਆ ਪੁਲੀਸ ਦੀ ਜਾਣਕਾਰੀ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਚੋਰੀ ਦੇ 18-19 ਪਰਚੇ ਦਰਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਪਰੈਲ: ਮੁਹਾਲੀ ਪੁਲੀਸ ਨੇ ਲੁੱਟਾਂ-ਖੋਹਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ 4 ਕਿੱਲੋ ਸੋਨਾ ਅਤੇ 500 ਗਰਾਮ ਨਸ਼ੀਲਾ ਪਦਾਰਥ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਇੱਥੋਂ ਦੇ ਫੇਜ਼-7 ਸਥਿਤ ਐਨਆਰਆਈ ਭਵਨ ਵਿਖੇ ਸ਼ਾਮ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁਹਾਲੀ ਦੇ ਐਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ ਅਤੇ ਡੀਐਸਪੀ (ਸਿਟੀ-1) ਗੁਰਸ਼ੇਰ ਸਿੰਘ ਸੰਧੂ ਨੇ ਦੱਸਿਆ ਕਿ ਸੋਨੂੰ ਕੁਮਾਰ ਵਾਸੀ ਸੋਂਧਾਪੁਰ, ਜ਼ਿਲ੍ਹਾ, ਪਾਣੀਪਤ (ਹਰਿਆਣਾ) ਅਤੇ ਅਮਿਤ ਕੁਮਾਰ ਵਾਸੀ ਸੈਕਟਰ-25, ਚੰਡੀਗੜ੍ਹ ਦੇ ਖ਼ਿਲਾਫ਼ ਨਵਾਂ ਗਾਉਂ ਥਾਣੇ ਵਿੱਚ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੌਜੂਦਾ ਸਮੇਂ ਵਿੱਚ ਸੋਨੂੰ ਨਵਾਂ ਗਾਉਂ ਵਿੱਚ ਰਹਿੰਦਾ ਸੀ। ਐਸਪੀ ਵਿਰਕ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਆਪਣੇ ਸਾਥੀਆਂ ਨਾਲ ਮਿਲ ਕੇ ਲੋਕਾਂ ਦੇ ਘਰਾਂ ਵਿੱਚ ਦਿਨ ਅਤੇ ਰਾਤ ਵੇਲੇ ਪਾੜ ਲਗਾ ਕੇ ਚੋਰੀਆਂ, ਲੁੱਟਾਂ-ਖੋਹਾਂ, ਵਾਹਨ ਚੋਰੀ ਕਰਨ, ਰਾਹਗੀਰਾਂ ਨੂੰ ਰਸਤੇ ਵਿੱਚ ਘੇਰ ਕੇ ਸਨੈਚਿੰਗ ਅਤੇ ਨਸ਼ੀਲੇ ਪਦਾਰਥ (ਚਿੱਟਾ) ਵੇਚਣ ਦਾ ਧੰਦਾ ਕਰਦੇ ਹਨ। ਹੁਣ ਇਹ ਦੋਵੇਂ ਜਣੇ ਆਪਣੇ ਸਾਥੀਆਂ ਸਮੇਤ ਟਾਂਡਾ ਕਰੋਰਾ ਤੋਂ ਸਿੰਘਾ ਦੇਵੀ ਕਲੋਨੀ ਵੱਲ ਨੂੰ ਚੋਰੀ ਕੀਤੇ ਵਾਹਨਾਂ ’ਤੇ ਆ ਰਹੇ ਹਨ। ਸੂਚਨਾ ਮਿਲਣ ’ਤੇ ਨਵਾਂ ਗਾਉਂ ਥਾਣੇ ਦੇ ਐਸਐਚਓ ਸਬ ਇੰਸਪੈਕਟਰ ਕੈਲਾਸ਼ ਬਹਾਦਰ ਦੀ ਅਗਵਾਈ ਵਾਲੀ ਟੀਮ ਨੇ ਟਾਡਾ ਕਰੋਰਾ ਟੀ-ਪੁਆਇੰਟ ’ਤੇ ਵੱਡੀ ਕਰੋਰਾ ਸੜਕ ’ਤੇ ਨਾਕਾਬੰਦੀ ਦੌਰਾਨ ਇਨ੍ਹਾਂ ਦੋਵਾਂ ਵਿਅਕਤੀ ਨੂੰ ਇੱਕ ਮੋਟਰ ਸਾਈਕਲ ’ਤੇ ਜਾਂਦੇ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਨੇ ਇਹ ਸੋਨਾ ਐਸਬੀਆਈ ਬੈਂਕ ਦੀ ਨੂਰਪੁਰ ਬੇਦੀ ਬ੍ਰਾਂਚ ਤੋਂ ਬੀਤੀ 28 ਤੇ 29 ਮਾਰਚ ਦੀ ਦਰਮਿਆਨੀ ਰਾਤ ਨੂੰ ਡਰਿੱਲ ਮਸ਼ੀਨ ਦੀ ਮਦਦ ਨਾਲ ਪਾੜ ਲਗਾ ਕੇ ਚੋਰੀ ਕੀਤਾ ਸੀ। ਉਨ੍ਹਾਂ ਦੱਸਿਆ ਕਿ ਬੈਂਕ ’ਚੋਂ ਲਗਪਗ 6 ਕਿੱਲੋ ਸੋਨਾ ਚੋਰੀ ਹੋਣ ਦੀ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਬੈਂਕ ’ਚੋਂ ਸੋਨਾ ਚੋਰੀ ਹੋਣ ਦੀ ਵਾਰਦਾਤ ਨੂੰ ਹੱਲ ਕਰ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ ਇੱਕ ਡਰਿੱਲ ਮਸ਼ੀਨ ਅਤੇ ਚੋਰੀ ਸ਼ੁਦਾ ਸੋਨੇ ਦੇ ਗਹਿਣਿਆਂ ਦੀਆਂ ਖਾਲੀ ਡੱਬੀਆਂ ਅਤੇ ਪਾਊਚ ਅਤੇ ਇਲੈਕਟ੍ਰਾਨਿਕ ਕੰਡਾ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਚੋਰੀ ਦੇ 18-19 ਪਰਚੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 5 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ