ਨਸ਼ਾ ਤਸਕਰੀ ਮਾਮਲੇ ਵਿੱਚ ਦੋ ਮੁਲਜ਼ਮ ਗ੍ਰਿਫ਼ਤਾਰ, ਪਹਿਲਾਂ ਵੀ ਦਰਜ ਹਨ ਕਈ ਪਰਚੇ

ਨਬਜ਼-ਏ-ਪੰਜਾਬ, ਮੁਹਾਲੀ, 29 ਮਾਰਚ:
ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਦੋ ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਰਵਿੰਦਰ ਸਿੰਘ ਉਰਫ਼ ਗਨੀ ਅਤੇ ਮੁਕੇਸ਼ ਕੁਮਾਰ ਉਰਫ਼ ਬੌਬੀ ਵਾਸੀ ਸ੍ਰੀ ਮੁਕਤਸਰ ਸਾਹਿਬ (ਹਾਲ ਵਾਸੀ ਪਿੰਡ ਸੋਹਾਣਾ) ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਐਨਡੀਪੀਐਸ ਐਕਟ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਮੁਕੇਸ਼ ਕੁਮਾਰ ਦੇ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਪਰਚੇ ਦਰਜ ਹਨ।
ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਸੋਹਾਣਾ ਥਾਣਾ ਦੇ ਐਸਐਚਓ ਸਿਮਰਨ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੈਕਟਰ-79 ਵਿੱਚ ਚਰਚ ਦੇ ਨੇੜੇ ਦੋ ਵਿਅਕਤੀ (ਜੋ ਨਸ਼ਾ ਤਸਕਰੀ ਦਾ ਧੰਦਾ ਕਰਦੇ ਹਨ) ਚਿੱਟਾ ਵੇਚਣ ਲਈ ਆਪਣੇ ਗਾਹਕਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਐਸਐਚਓ ਨੇ ਤੁਰੰਤ ਥਾਣੇਦਾਰ ਗੁਰਦੀਪ ਕੌਰ ਨੂੰ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਭੇਜ ਕੇ ਮੁਕੇਸ਼ ਕੁਮਾਰ ਅਤੇ ਰਵਿੰਦਰ ਸਿੰਘ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਕੋਲੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਗਈ।
ਡੀਐਸਪੀ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਮੁਕੇਸ਼ ਕੁਮਾਰ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਤਿੰਨ ਪਰਚੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਕੇਸ਼ ਕੁਮਾਰ ਖ਼ਿਲਾਫ਼ ਜ਼ਿਲ੍ਹਾ ਪਟਿਆਲਾ ਦੇ ਥਾਣਾ ਤ੍ਰਿਪੜੀ ਵਿੱਚ ਮਾਰਚ 2014 ਵਿੱਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਗਿਆ ਸੀ। ਅਕਤੂਬਰ 2018 ਅਤੇ 2019 ਵਿੱਚ ਏਐਨਟੀਐਫ਼ ਥਾਣੇ ਵਿੱਚ ਐਨਡੀਪੀਐਸ ਐਕਟ ਕੇਸ ਦਰਜ ਹਨ। ਇਸ ਸਮੇਂ ਉਹ ਜੇਲ੍ਹ ’ਚੋਂ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਸੀ ਅਤੇ ਜੇਲ੍ਹ ਤੋਂ ਬਾਹਰ ਆ ਕੇ ਉਹ ਦੁਬਾਰਾ ਨਸ਼ੇ ਵੇਚਣ ਲੱਗ ਗਿਆ।

Load More Related Articles

Check Also

ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਸਿਹਤ ’ਚ ਸੁਧਾਰ, ਫੋਰਟਿਸ ’ਚੋਂ ਛੁੱਟੀ ਮਿਲੀ

ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਸਿਹਤ ’ਚ ਸੁਧਾਰ, ਫੋਰਟਿਸ ’ਚੋਂ ਛੁੱਟੀ ਮਿਲੀ ਸਾਬਕਾ ਮੰਤਰੀ ਸ…