Share on Facebook Share on Twitter Share on Google+ Share on Pinterest Share on Linkedin ਚੋਰੀ ਦੇ ਸਕੂਟਰ ਤੇ ਮੋਬਾਈਲ ਫੋਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 17 ਅਕਤੂਬਰ: ਮੁਹਾਲੀ ਪੁਲੀਸ ਨੇ ਚੋਰੀ ਕੀਤੇ ਵਾਹਨਾਂ ਦੀ ਖ਼ਰੀਦੋ-ਫ਼ਰੋਖ਼ਤ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਨੀਰਜ ਕੁਮਾਰ ਵਾਸੀ ਅੰਬ ਸਾਹਿਬ ਕਲੋਨੀ, ਫੇਜ਼-11 ਅਤੇ ਰਣਜੀਤ ਸਿੰਘ ਵਾਸੀ ਭਿੰਡਰ ਕਲੋਨੀ, ਪਟਿਆਲਾ ਵਜੋਂ ਹੋਈ ਹੈ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਫੇਜ਼-11 ਥਾਣੇ ਵਿੱਚ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਥਾਣਾ ਫੇਜ਼-11 ਦੇ ਐਸਐਚਓ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੇ ਇਲਾਕੇ ਵਿੱਚ ਨੀਰਜ ਕੁਮਾਰ ਨਾਂ ਦਾ ਵਿਅਕਤੀ ਚੋਰੀ ਦੀ ਸਕੂਟਰੀ ਵੇਚਣ ਦੀ ਤਾਕ ਵਿੱਚ ਘੁੰਮ ਰਿਹਾ ਹੈ, ਜਿਸ ’ਤੇ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਨਾਕਾਬੰਦੀ ਦੌਰਾਨ ਉਸ ਨੂੰ ਚੋਰੀ ਦੀ ਸਕੂਟਰੀ ਸਮੇਤ ਕਾਬੂ ਕਰ ਲਿਆ। ਥਾਣਾ ਮੁਖੀ ਨੇ ਦੱਸਿਆ ਕਿ ਨੀਰਜ ਕੁਮਾਰ ਦੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਰਣਜੀਤ ਸਿੰਘ ਨਾਲ ਮਿਲ ਕੇ ਇਹ ਕੰਮ ਕਰਦਾ ਹੈ। ਪੁਲੀਸ ਨੇ ਛਾਪਾਮਾਰੀ ਕਰਕੇ ਰਣਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਰਣਜੀਤ ਸਿੰਘ ਦੀ ਨਿਸ਼ਾਨਦੇਹੀ ’ਤੇ ਉਸ ਕੋਲੋਂ ਚੋਰੀ ਦੀ ਇੱਕ ਸਕੂਟਰੀ ਅਤੇ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਚੋਰੀ ਦੀਆਂ ਵਾਰਦਾਤਾਂ ਅਤੇ ਵਾਹਨ ਚੋਰੀ ਸਬੰਧੀ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ