Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਮੁਹਾਾਲੀ ਵੱਲੋਂ 290 ਗਰਾਮ ਹੈਰੋਇਨ, 2 ਲੱਖ 5 ਹਜ਼ਾਰ ਡਰੱਗ ਮਨੀ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਇੱਕ ਦੇਸੀ ਪਿਸਤੌਲ, 8 ਜਿੰਦਾ ਕਾਰਤੂਸ ਅਤੇ ਟਾਟਾ ਸਫ਼ਾਰੀ ਗੱਡੀ ਵੀ ਬਰਾਮਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਗਸਤ: ਐਸਟੀਐਫ਼ ਮੁਹਾਲੀ ਵੱਲੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 290 ਗਰਾਮ ਹੈਰੋਇਨ, 2 ਲੱਖ 5 ਹਜ਼ਾਰ ਡਰੱਗ ਮਨੀ ਅਤੇ ਇੱਕ ਦੇਸੀ ਪਿਸਤੌਲ ਅਤੇ ਕੁਝ ਜਿੰਦਾ ਕਾਰਤੂਸ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਗੁਪਤ ਸੂਚਨਾ ਮਿਲਣ ’ਤੇ ਐਸਟੀਐਫ ਦੀ ਟੀਮ ਨੇ ਏਐਸਆਈ ਮਲਕੀਤ ਸਿੰਘ ਦੀ ਅਗਵਾਈ ਵਿੱਚ ਕਾਰਵਾਈ ਕਰਦਿਆਂ ਵੇਰਕਾ ਚੌਂਕ ’ਚੋਂ ਦੋ ਵਿਅਕਤੀਆਂ ਰਾਜ ਕੁਮਾਰ ਅਤੇ ਮਨਪ੍ਰੀਤ ਸਿੰਘ ਨੂੰ ਕਾਬੂ ਕੀਤਾ ਗਿਆ ਅਤੇ ਇਨ੍ਹਾਂ ਵਿਅਕਤੀਆਂ ’ਚੋਂ ਰਾਜ ਕੁਮਾਰ ਕੋਲੋਂ 260 ਗਰਾਮ ਹੈਰੋਇਨ, 2 ਲੱਖ 5 ਹਜ਼ਾਰ ਡਰੱਗ ਮਨੀ ਅਤੇ ਇੱਕ ਦੇਸੀ ਪਿਸਤੌਲ, 8 ਜਿੰਦਾ ਕਾਰਤੂਸ ਅਤੇ ਇੱਕ ਟਾਟਾ ਸਫਾਰੀ ਗੱਡੀ ਬਰਾਮਦ ਕੀਤੀ ਗਈ ਹੈ ਜਦੋਂਕਿ ਮਨਪ੍ਰੀਤ ਸਿੰਘ ਕੋਲੋਂ 30 ਗਰਾਮ ਹੈਰੋਈਨ ਬਰਾਮਦ ਕੀਤੀ ਹੈ। ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਰਾਜ ਕੁਮਾਰ ਪਹਿਲਾਂ 2 ਜਿੰਮ ਚਲਾਉਂਦਾ ਸੀ ਅਤੇ ਇਸ ਦਾ ਇੱਕ ਭਰਾ ਅਸ਼ਵਨੀ ਕੁਮਾਰ ਤਿਹਾੜ ਜੇਲ੍ਹ ਦਿੱਲੀ ਵਿੱਚ ਡਰੱਗ ਤਸਕਰੀ ਦੇ ਕੇਸ ਵਿੱਚ ਸਜ਼ਾ ਕੱਟ ਰਿਹਾ ਹੈ ਜੋ ਕਰੀਬ 2 ਮਹੀਨੇ ਪਹਿਲਾਂ 15 ਦਿਨ ਦੀ ਪੈਰੋਲ ਉਪਰ ਛੁੱਟੀ ’ਤੇ ਆਇਆ ਸੀ। ਕੈਦੀ ਭਰਾ ਹੀ ਉਸ ਨੂੰ ਇੱਕ ਪਿਸਤੌਲ ਸਮੇਤ 8 ਜਿੰਦਾ ਕਾਰਤੂਸ ਦੇ ਕੇ ਗਿਆ ਸੀ। ਹੁਣ ਇਹ ਵਿਅਕਤੀ ਗੁਰਾਇਆ ਵਿੱਚ ਆਪਣੀ ਪਤਨੀ ਨਾਲ ਇੰਮੀਗ੍ਰੇਸ਼ਨ ਦਾ ਕੰਮ ਕਰਦਾ ਹੈ ਅਤੇ ਉਸ ਦੇ ਖ਼ਿਲਾਫ਼ ਫਿਲੌਰ ਥਾਣੇ ਵਿੱਚ ਧਾਰਾ 452 ਅਧੀਨ ਮੁਕੱਦਮਾ ਦਰਜ ਹੈ ਜਦੋਂਕਿ ਮਨਪ੍ਰੀਤ ਸਿੰਘ ਮੋਬਾਈਲ ਫੋਨਾਂ ਦੀ ਦੁਕਾਨ ਕਰਦਾ ਹੈ। ਇਸ ਦੇ ਵਿਰੁੱਧ ਵੀ ਹੁਸ਼ਿਆਰਪੁਰ ਵਿੱਚ ਡਰੱਗ ਤਸਕਰੀ ਦਾ ਇੱਕ ਮਾਮਲਾ ਦਰਜ ਹੈ। ਪੁਲੀਸ ਵੱਲੋਂ ਦੋਵਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਨੇ ਅੱਜ ਦੋਵਾਂ ਵਿਅਕਤੀਆਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਵਿਅਕਤੀਆਂ ਨੂੰ 2 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ