Share on Facebook Share on Twitter Share on Google+ Share on Pinterest Share on Linkedin ਸਨੇਟਾ ਪੁਲੀਸ ਵੱਲੋਂ ਲੁੱਟਾਂ-ਖੋਹਾਂ ਤੇ ਚੋਰੀਆਂ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 8 ਜੁਲਾਈ: ਮੁਹਾਲੀ ਪੁਲੀਸ ਨੇ ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐੱਸਐੱਸਪੀ ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ’ਤੇ ਗੈਰ ਸਮਾਜੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸੋਹਾਣਾ ਥਾਣਾ ਦੇ ਐਸਐਚਓ ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋਂ ਦੀ ਨਿਗਰਾਨੀ ਹੇਠ ਸਨੇਟਾ ਪੁਲੀਸ ਚੌਂਕੀ ਦੇ ਇੰਚਾਰਜ ਸਬ ਇੰਸਪੈਕਟਰ ਬਲਜਿੰਦਰ ਸਿੰਘ ਕੰਗ ਦੀ ਅਗਵਾਈ ਵਾਲੀ ਟੀਮ ਵੱਲੋਂ ਕਾਰਤਿਕ ਨੇਪਾਲੀ ਵਾਸੀ ਕਾਠਮਾਂਡੂ ਹਾਲ ਵਾਸੀ ਪਿੰਡ ਭਾਗੋਮਾਜਰਾ ਅਤੇ ਹਰਜੋਤ ਸਿੰਘ ਉਰਫ਼ ਮੋਟਾ ਵਾਸੀ ਪਿੰਡ ਡੰਡਿਆਣਾ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਹਾਲ ਵਾਸੀ ਪਿੰਡ ਭਰਤਪੁਰ ਨੂੰ ਕਾਬੂ ਕੀਤਾ ਗਿਆ ਹੈ। ਡੀਐਸਪੀ ਬੱਲ ਨੇ ਦੱਸਿਆ ਕਿ ਬੀਤੇ ਦਿਨੀਂ ਗੁਰਮੁੱਖ ਸਿੰਘ ਉਰਫ਼ ਗੁੰਮੀ ਵਾਸੀ ਪਿੰਡ ਬੈਂਰੋਪੁਰ-ਭਾਗੋਮਾਜਰਾ ਨੇ ਰਿਪੋਰਟ ਦਰਜ ਕਰਵਾਈ ਸੀ ਕਿ ਉਹ ਆਪਣੇ ਮੋਟਰ ਸਾਈਕਲ ’ਤੇ ਲਾਂਡਰਾਂ ਤੋਂ ਕੰਮ-ਕਾਰ ਕਰਕੇ ਵਾਪਸ ਆਪਣੇ ਘਰ ਪਰਤ ਰਿਹਾ ਸੀ। ਜਦੋਂ ਉਹ ਪਿੰਡ ਬੈਂਰੋਪੁਰ ਕੋਲ ਪੁੱਜਾ ਤਾਂ ਦੋ ਵਿਅਕਤੀਆਂ ਨੇ ਕਿਰਚ ਨਾਲ ਹਮਲਾ ਕਰਨ ਦਾ ਡਰ ਦੇ ਕੇ ਉਸ ਕੋਲੋਂ ਮੋਟਰ ਸਾਈਕਲ ਖੋਹ ਲਿਆ। ਇਸ ਸਬੰਧੀ ਬੀਐਨਐਸ ਦੀ ਧਾਰਾ 308 (5) ਤਹਿਤ ਪਰਚਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਸਨੇਟਾ ਪੁਲੀਸ ਨੇ ਕਾਰਤਿਕ ਨੇਪਾਲੀ ਅਤੇ ਹਰਜੋਤ ਸਿੰਘ ਉਰਫ਼ ਮੋਟਾ ਨੂੰ ਇਸ ਕੇਸ ਨਾਮਜ਼ਦ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਕੋਲੋਂ ਕਿਰਚ ਦਿਖਾ ਕੇ ਖੋਹਿਆ ਮੋਟਰ ਸਾਈਕਲ ਵੀ ਬਰਾਮਦ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵੱਲੋਂ ਇਸ ਤੋਂ ਪਹਿਲਾ ਚੋਰੀ ਕੀਤੇ 3 ਹੋਰ ਮੋਟਰ ਸਾਈਕਲ ਅਤੇ ਲੋਹੇ ਦੀ ਕਿਰਚ ਵੀ ਬਰਾਮਦ ਕੀਤੀ ਗਈ ਹੈ। ਮੁਹਾਲੀ ਅਦਾਲਤ ਨੇ ਦੋਵੇਂ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ