Share on Facebook Share on Twitter Share on Google+ Share on Pinterest Share on Linkedin ਐਂਟੀ ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈੱਲ ਵੱਲੋਂ ਅੌਰਤ ਸਮੇਤ ਦੋ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੁਲਾਈ: ਪੰਜਾਬ ਪੁਲੀਸ ਦੇ ਐਂਟੀ ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈੱਲ ਫੇਜ਼-7 ਨੇ ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਇੱਕ ਅੌਰਤ ਸਣੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 28 ਗਰਾਮ ਹੈਰੋਇਨ ਅਤੇ 3 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਐਂਟੀ ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈੱਲ ਦੇ ਇੰਚਾਰਜ ਹਰਮਿੰਦਰ ਸਿੰਘ ਨੇ ਦੱਸਿਆ ਕਿ ਏਐਸਆਈ ਰਣਜੀਤ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਰਬਜੀਤ ਕੌਰ ਵਾਸੀ ਪਿੰਡ ਪੀਰ ਮੁਛੱਲਾ ਅਤੇ ਆਫਤਾਬ ਹੁਸੈਨ ਵਾਸੀ ਮੌਲੀ ਜੱਗਰਾਂ ਏਰੀਆ ਵਿੱਚ ਆਪਣੇ ਪੱਕੇ ਗਾਹਕਾਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਦੇ ਹਨ। ਪੁਲੀਸ ਨੇ ਛਾਪੇਮਾਰੀ ਕਰਕੇ ਉਕਤ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਥਾਣਾ ਢਕੌਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਜਿਨ੍ਹਾਂ ਤੋਂ 28 ਗਰਾਮ ਹੈਰੋਈਨ ਅਤੇ ਤਿੰਨ ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਪੁਲੀਸ ਅਨੁਸਾਰ ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਦਿੱਲੀ ਤੋਂ ਹੈਰੋਇਨ ਲਿਆ ਕੇ ਟਰਾਈਸਿਟੀ ਵਿੱਚ ਵੇਚਣ ਦਾ ਧੰਦਾ ਕਰਦੇ ਸਨ। ਸਰਬਜੀਤ ਕੌਰ ਨੇ ਦੱਸਿਆ ਕਿ ਉਸਦਾ ਪਤੀ ਭਾਗ ਸਿੰਘ ਵੀ ਭੁੱਕੀ ਦੇ ਮਾਮਲੇ ਵਿੱਚ ਕਰੀਬ 15 ਸਾਲ ਤੋਂ ਪਟਿਆਲਾ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ