Nabaz-e-punjab.com

ਮੁਹਾਲੀ ਵਿੱਚ ਕਰੋਨਾਵਾਇਰਸ ਤੋਂ ਪੀੜਤ ਦੋ ਹੋਰ ਨਵੇਂ ਮਾਮਲੇ ਸਾਹਮਣੇ ਆਏ

ਸਿਹਤ ਵਿਭਾਗ ਨੇ ਅੱਜ 226 ਹੋਰ ਸ਼ੱਕੀ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ:
ਮੁਹਾਲੀ ਵਿੱਚ ਕਰੋਨਾਵਾਇਰਸ ਤੋਂ ਪੀੜਤ ਅੱਜ ਦੋ ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਕੁਝ ਦਿਨ ਪਹਿਲਾਂ ਮੁਹਾਲੀ ਜ਼ਿਲ੍ਹੇ ਨੂੰ ਕਰੋਨਾਵਾਇਰਸ ਤੋਂ ਮੁਕਤ ਐਲਾਨਿਆ ਗਿਆ ਸੀ ਪ੍ਰੰਤੂ ਹੁਣ ਫਿਰ ਤੋਂ ਨਵੇਂ ਕੇਸ ਆਉਣੇ ਸ਼ੁਰੂ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਹਰਕਤ ਵਿੱਚ ਆ ਗਿਆ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਇੱਥੋਂ ਦੇ ਸੈਕਟਰ-77 ਦੇ ਵਸਨੀਕ ਜ਼ਾਕਿਰ ਖਾਨ (21) ਦੀ ਦੋ ਦਿਨ ਪਹਿਲਾਂ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ ਅਤੇ ਹੁਣ ਉਸ ਦੇ ਮਾਪਿਆਂ ਨੂੰ ਵੀ ਇਸ ਬਿਮਾਰੀ ਦੀ ਲਾਗ ਲੱਗ ਗਈ ਹੈ। ਅੱਜ ਜ਼ਾਕਿਰ ਦੇ ਪਿਤਾ ਨਿਰਮਲ ਖਾਨ (50) ਅਤੇ ਮਾਂ ਸਲਮਾ ਖਾਨ (42) ਦੇ ਸੈਂਪਲਾਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਮੁਹਾਲੀ ਸਮੇਤ ਹੋਰ ਵੱਖ-ਵੱਖ ਫਲੂ ਕਾਰਨਰਾਂ ਤੋਂ 226 ਸ਼ੱਕੀ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਸੈਕਟਰ-77 ਦੇ ਪ੍ਰਭਾਵਿਤ ਇਲਾਕੇ ਵਿੱਚ ਜਿੱਥੋਂ ਕਰੋਨਾ ਪੀੜਤ ਮਰੀਜ਼ ਮਿਲੇ ਹਨ। ਉਸ ਮੁਹੱਲੇ ਨੂੰ ਸੀਲ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਸਾਵਧਾਨੀ ਵਜੋਂ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ 116 ਪੀੜਤ ਮਰੀਜ਼ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ’ਚੋਂ ਤਿੰਨ ਮਰੀਜ਼ਾਂ ਵਿਜੇ ਕੁਮਾਰ ਜ਼ੀਰਕਪੁਰ, ਓਮ ਪ੍ਰਕਾਸ਼ ਨਵਾਂ ਗਾਉਂ ਅਤੇ ਰਾਜ ਕੁਮਾਰੀ ਖਰੜ ਦੀ ਮੌਤ ਹੋ ਚੁੱਕੀ ਹੈ ਅਤੇ 102 ਮਰੀਜ਼ ਕਰੋਨਾ ਨੂੰ ਮਾਤ ਦੇਣ ਵਿੱਚ ਸਫਲ ਰਹੇ ਹਨ। ਇਸ ਸਮੇਂ ਮੁਹਾਲੀ ਵਿੱਚ 11 ਕੇਸ ਐਕਟਿਵ ਹੋ ਗਏ ਹਨ। ਇਹ ਸਾਰੇ ਪੀੜਤ ਮਰੀਜ਼ ਬਨੂੜ ਨੇੜਲੇ ਗਿਆਨ ਸਾਗਰ ਹਸਪਤਾਲ ਵਿੱਚ ਦਾਖ਼ਲ ਹਨ ਅਤੇ ਇਨ੍ਹਾਂ ਸਾਰਿਆਂ ਦੀ ਹਾਲਤ ਠੀਕ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ 122 ਸੈਂਪਲ ਜਾਂਚ ਲਈ ਭੇਜੇ ਗਏ ਸਨ। ਜਿਨ੍ਹਾਂ ’ਚੋਂ ਦੋ ਪਾਜ਼ੇਟਿਵ ਕੇਸਾਂ ਨੂੰ ਛੱਡ ਕੇ ਬਾਕੀ 101 ਰਿਪੋਰਟਾਂ ਨੈਗੇਟਿਵ ਆਈਆਂ ਹਨ ਅਤੇ 19 ਨਮੂਨਿਆਂ ਦੀ ਰਿਪੋਰਟ ਪੈਂਡਿੰਗ ਹੈ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…