ਖਰੜ ਤਹਿਸੀਲ ਦੇ ਮੁਲਾਜ਼ਮਾਂ ਦੀ ਦੋ ਰੋਜ਼ਾ ਕਲਮਛੋੜ ਹੜਤਾਲ ਕਾਰਨ ਦਫ਼ਤਰੀ ਕੰਮ ਠੱਪ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 1 ਫਰਵਰੀ:
ਪੰਜਾਬ ਰਾਜ ਜਿਲ੍ਹਾ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਵਲੋਂ ਦੋ ਰੋਜ਼ਾ ਕਲਮਛੋੜ ਦੇ ਕਾਰਨ ਸਰਕਾਰੀ ਕੰਮਕਾਜ਼ ਠੱਪ ਹੋ ਕੇ ਰਹਿ ਗਿਆ ਹੈ। ਲੋਕਾਂ ਨੂੰ ਅੱਜ ਆਪਣੇ ਕੰਮਕਾਰ ਕਰਵਾਉਣ ਲੲਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਸੂਬਾ ਜਥੇਬੰਦੀ ਦੇ ਸੱਦੇ ਤੇ ਦੋ ਰੋਜ਼ਾ ਹੜਤਾਲ ਦੇ ਕਾਰਨ ਅੱਜ ਐਸ.ਡੀ.ਐਮ ਅਤੇ ਤਹਿਸੀਲ ਦਫਤਰ ਖਰੜ ਦੇ ਸਮੂਹ ਕਰਮਚਾਰੀਆਂ ਨੇ ਕਲਮਛੋੜ ਹੜਤਾਲ ਕਰਕੇ ਸਰਕਾਰ ਦੇ ਖਿਲਾਫ ਰੈਲੀ ਕੀਤੀ ਅਤੇ ਨਾਅਰੇਬਾਜ਼ੀ ਕੀਤੀ। ਤਹਿਸੀਲ ਖਰੜ ਦੇ ਪ੍ਰਧਾਨ ਰਣਵਿੰਦਰ ਸਿੰਘ ਨੇ ਮੁਲਾਜ਼ਮਾਂ ਦੀਆਂ ਮੰਗਾਂ ਲਈ ਸੂਬਾ ਕਮੇਟੀ ਦੀ ਕਈ ਵਾਰ ਸਰਕਾਰ ਨਾਲ ਮੀਟਿੰਗ ਹੋ ਚੁੱਕੀਆਂ ਹਨ । ਸਰਕਾਰ ਵਲੋਂ ਬਹੁਤੀਆਂ ਵਿੱਤੀ ਅਤੇ ਗੈਰ ਵਿੱਤੀ ਮੰਗਾਂ ਦੇ ਸਹਿਮਤੀ ਬਣਨ ਦੇ ਬਾਵਜੂਦ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡੀ.ਸੀ. ਦਫਤਰਾਂ ਵਿਚ ਸਟਾਫ ਦੀ ਬਹੁਤ ਘਾਟ ਹੈ ਅਤੇ ਪੰਜਾਬ ਦੇ ਸਦਰ ਦਫਤਰਾਂ ਤੋਂ ਇਲਾਵਾ 23 ਦੇ ਕਰੀਬ ਅਜਿਹੀਆਂ ਸਬ ਡਵੀਜ਼ਨਾਂ, ਤਹਿਸੀਲਾਂ ਹਨ ਜਿਥੇ ਕਿ ਨਿਰਧਾਰਿਤ ਨਾਰਮਜ਼ ਤੋਂ ਦੋ ਤਿਹਾਈ ਘੱਟ ਸਟਾਫ ਨਾਲ ਕੰਮ ਚਲਾਇਆ ਜਾ ਰਿਹਾ ਹੈ। ਇਸ ਮੌਕੇ, ਦਵਿੰਦਰ ਸਿੰਘ, ਮਨੋਜ਼ ਕੁਮਾਰ, ਗੁਰਦੇਵ ਸਿੰਘ, ਪਰਵੀਨ ਕੁਮਾਰੀ, ਅਨੀਤਾ ਓਮ ਪ੍ਰਕਾਸ਼, ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…