Share on Facebook Share on Twitter Share on Google+ Share on Pinterest Share on Linkedin ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਸ਼ੁਰੂ ਨਬਜ਼-ਏ-ਪੰਜਾਬ, ਮੁਹਾਲੀ, 2 ਦਸੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ (ਤਤਕਾਲੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਸਾਲਾਨਾ ਦੋ ਰੋਜ਼ਾ ਗੁਰਮਤਿ ਸਮਾਗਮ ਅੱਜ ਸ਼ੁਰੂ ਹੋ ਗਿਆ। ਸਮਾਗਮ ਦੇ ਪਹਿਲੇ ਦਿਨ ਵਿੱਚ ਭਾਈ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ, ਸ਼੍ਰੋਮਣੀ ਪ੍ਰਚਾਰਕ ਭਾਈ ਪਿੰਦਰਪਾਲ ਸਿੰਘ ਲੁਧਿਆਣਾ ਵਾਲੇ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ਼੍ਰੋਮਣੀ ਪ੍ਰਚਾਰਕ ਭਾਈ ਸਰਬਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਦਾ ਇੰਟਰਨੈਸ਼ਨਲ ਢਾਡੀ ਜਥਾ, ਭਾਈ ਜਸਵਿੰਦਰ ਸਿੰਘ ਜਵੱਦੀ ਟਕਸਾਲ, ਭਾਈ ਗੁਰਮੀਤ ਸਿੰਘ ਦਮਦਮੀ ਟਕਸਾਲ, ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕਾਂ ਨੇ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਗੁਰਬਾਣੀ ਕੰਠ ਮੁਕਾਬਲੇ, ਦਸਤਾਰ ਮੁਕਾਬਲੇ ਕਰਵਾਏ ਗਏ ਅਤੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਾਇਆ ਗਿਆ। ਸੇਵਾਦਾਰਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਭਲਕੇ 3 ਦਸੰਬਰ ਨੂੰ ਸ਼ਹੀਦਾਂ ਦੇ ਇਸ ਪਵਿੱਤਰ ਅਸਥਾਨ ’ਤੇ ਜਨਮ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਹੇਗਾ। ਜਿਸ ਵਿੱਚ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਬੀਬੀ ਦਲੇਰ ਕੌਰ ਖਾਲਸਾ ਪੰਡੋਰੀ ਖਾਸ ਵਾਲਿਆਂ ਦਾ ਇੰਟਰਨੈਸ਼ਨਲ ਦਾ ਪੰਥਕ ਢਾਡੀ ਜਥਾ, ਭਾਈ ਬਲਬੀਰ ਸਿੰਘ ਪਾਰਸ, ਅੰਮ੍ਰਿਤਸਰ ਵਾਲੀਆਂ ਬੀਬੀਆਂ ਦਾ ਢਾਡੀ ਜਥਾ, ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਬਾਬਾ ਬੰਤਾ ਸਿੰਘ ਬਿੱਧੀ ਸੰਪ੍ਰਦਾਇ, ਮੀਰੀ ਪੀਰੀ ਖਾਲਸਾ ਜਥਾ ਜਗਾਧਰੀ ਵਾਲੇ, ਭਾਈ ਜਰਨੈਲ ਸਿੰਘ ਲੁਧਿਆਣਾ ਵਾਲੇ ਅਤੇ ਹੋਰ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਇਸ ਮੌਕੇ ਵਿਸ਼ਾਲ ਖੂਨਦਾਨ ਕੈਂਪ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਲਾਇਆ ਜਾਵੇਗਾ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ