ਗਿਆਨੀ ਦਿੱਤ ਸਿੰਘ ਫਾਊਂਡੇਸ਼ਨ ਵੱਲੋਂ ਦੋ ਰੋਜ਼ਾ ਵਿਸ਼ੇਸ਼ ਗੁਰਮਤਿ ਕੈਂਪ

ਐਸ.ਏ.ਐਸ. ਨਗਰ (ਮੁਹਾਲੀ), 28 ਜੁਲਾਈ
ਗਿਆਨੀ ਦਿੱਤ ਸਿੰਘ ਫਾਊਂਡੇਸ਼ਨ (ਰਜਿ.) ਵੱਲੋਂ ਕੇਂਦਰੀ ਸਿੰਘ ਸਭਾ ਚੰਡੀਗੜ੍ਹ ਦੇ ਸਹਿਯੋਗ ਨਾਲ ਦੋ ਰੋਜ਼ਾ ਵਿਸ਼ੇਸ਼ ਗੁਰਮਤਿ ਕੈਂਪ ਗੁਰਦੁਆਰਾ ਸਾਹਿਬ ਧਰਮਪੁਰ ਟਰੱਸਟ, ਹਿਮਾਚਲ ਪ੍ਰਦੇਸ਼ ਵਿਖੇ ਕਰਵਾਇਆ ਗਿਆ। ਇਸ ਕੈਂਪ ਵਿੱਚ ਲਗਪਗ 40 ਬੱਚੇ ਅਤੇ 10 ਆਫ਼ੀਸਲ ਸ਼ਾਮਲ ਹੋਏ। ਪਹਿਲੇ ਦਿਨ ਸਵੇਰੇ 7:30 ਵਜੇ ਇਹ ਸਾਰਾ ਕਾਫਲਾ ਕੇਂਦਰੀ ਸਿੰਘ ਸਭਾ, ਸੈਕਟਰ-28 ਏ, ਚੰਡੀਗੜ੍ਹ ਤੋਂ ਰਵਾਨਾ ਹੋਇਆ ਅਤੇ ਸਵੇਰੇ 10 ਵਜੇ ਸ੍ਰੀ ਗੁਰੂ ਗਰੰਥ ਸਾਹਿਬ ਦੀ ਹਜ਼ੂਰੀ ਵਿੱਚ ਅਰਦਾਸ ਕਰਨ ਉਪਰੰਤ ਹੁਕਮਨਾਮਾ ਲੈਣ ’ਤੇ ਕੈਂਪ ਦੀ ਅਰੰਭਤਾ ਬੀਬਾ ਸੰਦੀਪ ਕੌਰ ਅਤੇ ਨਵਦੀਪ ਕੌਰ ਦੀ ਧਾਰਮਿਕ ਵਾਰ ਨਾਲ ਹੋਈ।
ਪਹਿਲੇ ਦਿਨ ਦੇ ਸੈਸ਼ਨ ਵਿੱਚ ਜਸਪਾਲ ਸਿੰਘ ਸਿੱਧੂ, ਡਾ. ਪਿਆਰੇ ਲਾਲ ਗਰਗ, ਪ੍ਰੋ. ਮਨਜੀਤ ਸਿੰਘ ਅਤੇ ਰਾਜਵਿੰਦਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਬੁਲਾਇਆ ਨੇ ਗਿਆਨੀ ਦਿੱਤ ਸਿੰਘ ਦੇ ਜੀਵਨ ਫ਼ਲਸਫ਼ੇ ਅਤੇ ਉਨ੍ਹਾਂ ਵੱਲੋਂ ਸਮਾਜ ਤੇ ਸਿੱਖ ਧਰਮ ਲਈ ਕੀਤੇ ਕਾਰਜਾਂ ਅਤੇ ਗਿਆਨੀ ਦੀਆਂ ਕਿਤਾਬਾਂ ਬਾਰੇ ਖੋਜ ਭਰਪੂਰ ਜਾਣਕਾਰੀ ਦਿੱਤੀ। ਗਿਆਨੀ ਦਿੱਤ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਸਿੰਘ ਸਭਾ ਲਹਿਰ ਬਾਰੇ ਵੀ ਬੱਚਿਆਂ ਨੂੰ ਜਾਣਕਾਰੀ ਦਿੱਤੀ।
ਪ੍ਰੋ. ਮਨਜੀਤ ਸਿੰਘ ਅਤੇ ਡਾ. ਪਿਆਰੇ ਲਾਲ ਗਰਗ ਨੇ ਅਜੋਕੇ ਸਮੇਂ ਵਿੱਚ ਨੌਜਵਾਨਾਂ ਨੂੰ ਇਸ ਦਿਸ਼ਾ ਵਿੱਚ ਚੱਲਣ ਲਈ ਪ੍ਰੇਰਤ ਕੀਤਾ ਅਤੇ ਉਨ੍ਹਾਂ ਦੀਆਂ ਸਮਾਜ ਪ੍ਰਤੀ ਕੀ ਜ਼ਿੰਮੇਵਾਰੀਆਂ ਹਨ, ਬਾਰੇ ਵੀ ਭਰਪੂਰ ਜਾਣਕਾਰੀ ਦਿੱਤੀ। ਬਲਦੇਵ ਸਿੰਘ ਬਿੰਦਰਾ ਨੇ ਗਿਆਨੀ ਦਿੱਤ ਸਿੰਘ ਦੇ ਜੀਵਨ ਬਾਰੇ ਇਕ ਕਵਿਤਾ ਪੜ੍ਹ ਕੇ ਸੁਣਾਈ।
ਦੂਜੇ ਦਿਨ ਸ਼ਾਮ ਸਮੇਂ ਕੈਂਪ ਦੀ ਸਮਾਪਤੀ ਸ੍ਰੀ ਰਹਿਰਾਸ ਸਾਹਿਬ ਅਤੇ ਕੀਰਤਨ ਸੋਹਿਲਾ ਸਾਹਿਬ ਦੇ ਪਾਠ ਨਾਲ ਕੀਤੀ ਗਈ। ਇਸ ਤੋਂ ਪਹਿਲਾਂ ਜੋਗਿੰਦਰ ਸਿੰਘ ਪੰਛੀ, ਉੁੱਘੇ ਵਿਦਵਾਨ ਹਮੀਰ ਸਿੰਘ ਅਤੇ ਡਾ. ਖੁਸਹਾਲ ਸਿੰਘ ਨੇ ਕੈਂਪ ਦੇ ਮੰਤਵ ਅਤੇ ਸਮਾਜ ਨੂੰ ਦਰਪੇਸ਼ ਮੌਜੂਦਾ ਚੁਨੌਤੀਆਂ ਅਤੇ ਉਨ੍ਹਾਂ ਦਾ ਟਾਕਰਾ ਕਰਨ ਲਈ ਨੌਜਵਾਨਾਂ ਨੂੰ ਜਾਗਰੂਕ ਕੀਤਾ। ਕੈਂਪ ਇੰਚਾਰਜ ਤੇ ਫਾਊਡੇਸ਼ਨ ਦੀ ਸੀਨੀਅਰ ਮੀਤ ਪ੍ਰਧਾਨ ਡਾ. ਸੁਖਜਿੰਦਰ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਫਾਊਡੇਸ਼ਨ ਦੇ ਜਨਰਲ ਸਕੱਤਰ ਇੰਜ. ਸੁਰਿੰਦਰ ਸਿੰਘ ਨੇ ਸ੍ਰੀ ਗੁਰੂ ਗਰੰਥ ਸਾਹਿਬ ਦੇ ਵਿਸ਼ੇ ’ਤੇ ਇਕ ਖੋਜ ਭਰਪੂਰ ਜਾਣਕਾਰੀ ਦਿੱਤੀ ਅਤੇ ਸਿੱਖ ਰਹਿਤ ਮਰਿਆਦਾ ਬਾਰੇ ਨੌਜਵਾਨਾਂ ਨੂੰ ਜਾਣੂ ਕਰਵਾਇਆ ਗਿਆ। ਅੰਤ ਵਿੱਚ ਇਕ ਘੰਟੇ ਦਾ ਕੁਵਿੱਜ (ਪ੍ਰਸ਼ਨ-ਉੱਤਰ) ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਬੱਚਿਆਂ ਦੀਆਂ 4 ਟੀਮਾਂ ਨੇ ਭਾਗ ਲਿਆ।
ਕੈਂਪ ਵਿੱਚ ਗਿਆਨੀ ਦਿੱਤ ਸਿੰਘ ਫਾਊਡੇਸ਼ਨ ਦੇ ਪ੍ਰਧਾਨ ਨਵਤੇਜ ਸਿੰਘ, ਜਨਰਲ ਸਕੱਤਰ ਇੰਜ. ਸੁਰਿੰਦਰ ਸਿੰਘ, ਪ੍ਰੈਸ ਸਕੱਤਰ ਮਾ. ਸਤਵੰਤ ਸਿੰਘ, ਜਥੇਬੰਦਕ ਸਕੱਤਰ ਜੋਧ ਸਿੰਘ, ਮਾ. ਗੁਰਮੀਤ ਸਿੰਘ, ਸਲਾਹਕਾਰ ਜੋਗਿੰਦਰ ਸਿੰਘ ਪੰਛੀ, ਸਲਾਹਕਾਰ ਬਲਦੇਵ ਸਿੰਘ ਬਿੰਦਰਾ, ਮੀਡੀਆ ਸੈਂਟਰ ਦੇ ਇੰਚਾਰਜ ਮੇਜਰ ਸਿੰਘ ਅਤੇ ਮੀਡੀਆ ਸੈਂਟਰ ਦੇ ਵਿਦਿਆਰਥੀ ਅਤੇ ਕੇਂਦਰੀ ਸਿੰਘ ਸਭਾ ਵਿਖੇ ਗੁਰਮਤ ਦੀ ਸਿੱਖਿਆ ਲੈ ਰਹੇ ਜੂਨੀਅਰ ਅਤੇ ਸੀਨੀਅਰ ਵਿਦਿਆਰਥੀਆਂ ਨੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…