‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ: ਜ਼ਿਲ੍ਹਾ ਕੋਆਰਡੀਨੇਟਰਾਂ ਲਈ ਦੋ ਦਿਨਾਂ ਮੀਟਿੰਗ-ਕਮ-ਵਰਕਸ਼ਾਪ ਆਯੋਜਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਾਰਚ:
ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਆਈਏਐੱਸ ਦੀ ਅਗਵਾਈ ਵਿੱਚ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਰਾਜ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਸਿੱਖਣ ਪੱਧਰ ਵਿੱਚ ਗੁਣਾਤਮਿਕ ਸੁਧਾਰ ਲਿਆਉਣ ਲਈ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰੋਜੈਂਕਟ ਚਲਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਪੰਜਾਬ ਦੇ ਸਟੇਟ ਤੇ ਜ਼ਿਲ੍ਹਾ ਕੋਆਰਡੀਨੇਟਰਾਂ ਦੀ ਦੋ ਦਿਨਾਂ ਮੀਟਿੰਗ-ਕਮ-ਵਰਕਸ਼ਾਪ ਦਾ ਆਯੋਜਨ ਦਫ਼ਤਰ ਡਾਇਰੈਂਕਟਰ ਜਨਰਲ ਸਕੂਲ ਸਿੱਖਿਆ ਦੇ ਕਾਨਫਰੰਸ ਹਾਲ ਵਿਖੇ ਕੀਤਾ ਜਾ ਰਿਹਾ ਹੈ।
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੀਟਿੰਗ-ਕਮ-ਵਰਕਸ਼ਾਪ ਦੇ ਪਹਿਲੇ ਦਿਨ ਸਮੂਹ ਜ਼ਿਲ੍ਹਾ ਕੋਆਰਡੀਨੇਟਰਾਂ ਨੇ ਅਪ੍ਰੈਲ 2018 ਦੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰੋਜੈਂਕਟ ਦੇ ਏਜੰਡੇ ਸਬੰਧੀ ਆਪਣੇ ਵਿਚਾਰ ਰੱਖੇ। ਜ਼ਿਲ੍ਹਾ ਕੋਆਰਡੀਨੇਟਰਾਂ ਨੇ ਬੱਚਿਆਂ ਦੇ ਵੱਖ-ਵੱਖ ਵਿਸ਼ਿਆਂ ਦੇ ਸਿੱਖਣ ਪੱਧਰ ਦੀ ਜਾਂਚ ਅਤੇ ਉਹਨਾਂ ਦੇ ਪੱਧਰ ’ਚ ਸੁਧਾਰ ਬਾਰੇ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਵਿਚਾਰ ਮੀਟਿੰਗ ਵਿੱਚ ਸਾਂਝੇ ਕੀਤੇ।
ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੋ ਦਿਨਾਂ ਮੀਟਿੰਗ-ਕਮ-ਵਰਕਸ਼ਾਪ ਦੇ ਪਹਿਲੇ ਦਿਨ ਸਹਾਇਕ ਡਾਇਰੈਂਕਟਰ ਟ੍ਰੇਨਿੰਗਾਂ ਡਾ. ਜਰਨੈਲ ਸਿੰਘ ਕਾਲੇਕੇ, ਡਾ. ਦਵਿੰਦਰ ਸਿੰਘ ਬੋਹਾ ਨੇ ਸੰਬੋਧਨ ਕੀਤਾ। ਜ਼ਿਲ੍ਹਾ ਕੋਆਰਡੀਨੇਟਰਾਂ ਨੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਟੀਮ ਦੇ ਤਜ਼ਰਬਿਆਂ ਅਤੇ ਫੀਡ ਬੈਂਕ ਦੇ ਆਧਾਰ ‘ਤੇ ਹੀ ਸਾਲ 2018-19 ਲਈ ਪਹਿਲੀ ਤੋੱ ਪੰਜਵੀੱ ਜਮਾਤਾਂ ਦੇ ਵਿਦਿਆਰਥੀਆਂ ਦੇ ਲਈ ਪੰਜਾਬੀ, ਗਣਿਤ, ਅੰਗਰੇਜ਼ੀ ਅਤੇ ਹਿੰਦੀ ਦੇ ਘੱਟੋ-ਘੱਟ ਸਿੱਖਣ ਪੱਧਰ ਦੇ ਟੀਚੇ ਨਿਰਧਾਰਿਤ ਕਰਨ ਲਈ ਚਰਚਾ ਕੀਤੀ।
ਇਸ ਤੋਂ ਇਲਾਵਾ ਮਨਪ੍ਰੀਤ ਕੌਰ ਅੰਮ੍ਰਿਤਸਰ, ਰਣਜੀਤ ਸਿੰਘ ਮਾਨ ਬਠਿੰਡਾ, ਜਗਤਾਰ ਸਿੰਘ ਫਤਿਹਗੜ੍ਹ ਸਾਹਿਬ, ਮਹਿੰਦਰ ਸਿੰਘ ਫਿਰੋਜ਼ਪੁਰ, ਰਾਜਿੰਦਰ ਪਾਲ ਸਿੰਘ ਫਾਜ਼ਿਲਕਾ, ਵਿਸ਼ਾਲ ਕੁਮਾਰ ਗੁਰਦਾਸਪੁਰ, ਕੇਵਲ ਕ੍ਰਿਸ਼ਨ ਪਠਾਨਕੋਟ, ਹਰਮਿੰਦਰਪਾਲ ਸਿੰਘ ਹੁਸ਼ਿਆਰਪੁਰ, ਵਰਿੰਦਰ ਵੀਰ ਸਿੰਘ ਜਲੰਧਰ, ਸੁਖਮਿੰਦਰ ਸਿੰਘ ਕਪੂਰਥਲਾ, ਸੰਜੀਵ ਕੁਮਾਰ ਲੁਧਿਆਣਾ, ਸੁਖਦੇਵ ਸਿੰਘ ਮੋਗਾ, ਕਮਲਪ੍ਰੀਤ ਸਿੰਘ ਸ੍ਰੀ ਮੁਕਤਸਰ ਸਾਹਿਬ, ਸਤਨਾਮ ਸਿੰਘ ਨਵਾਂ ਸ਼ਹਿਰ, ਰਾਜਵੰਤ ਸਿੰਘ ਪਟਿਆਲਾ, ਰਬਿੰਦਰ ਸਿੰਘ ਰੱਬੀ ਰੂਪਨਗਰ, ਜਸਪ੍ਰੀਤ ਸਿੰਘ ਸੰਗਰੂਰ, ਨਵਦੀਪ ਸਿੰਘ ਤਰਨਤਾਰਨ, ਹਰਜੀਤ ਕੌਰ ਮੁਹਾਲੀ, ਨੀਲਮ ਕੁਮਾਰੀ ਮੁਹਾਲੀ ਨੇ ‘ਪੜੋ ਪੰਜਾਬ, ਪੜ੍ਹਾਓ ਪੰਜਾਬ’ ਦੀ ਪ੍ਰਗਤੀ ’ਤੇ ਪਿਛਲੇ ਸਮੇਂ ਵਿੱਚ ਬੱਚਿਆਂ ਦੇ ਸਿੱਖਣ ਪੱਧਰ ‘ਚ ਆਏ ਸੁਧਾਰ ਸਬੰਧੀ ਵਿਚਾਰ ਸਾਂਝੇ ਕੀਤੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …