ਤਹਿਸੀਲ ਮੁਲਾਜ਼ਮਾਂ ਦੀ ਦੋ ਰੋਜ਼ਾ ਕਲਮਛੋੜ ਹੜਤਾਲ ਕਾਰਨ ਦਫ਼ਤਰੀ ਕੰਮ ਕਾਜ ਠੱਪ, ਲੋਕ ਪ੍ਰੇਸ਼ਾਨ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 2 ਫਰਵਰੀ:
ਪੰਜਾਬ ਰਾਜ ਜ਼ਿਲ੍ਹਾ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੀ ਸੂਬਾ ਕਮੇਟੀ ਦੇ ਦਿੱਤੇ ਕਲਮਛੋੜ ਹੜਤਾਲ ਦੇ ਸੱਦੇ ’ਤੇ ਅੱਜ ਦੂਜੇ ਦਿਨ ਵੀ ਕਰਮਚਾਰੀਆਂ ਵੱਲੋਂ ਹੜਤਾਲ ਕੀਤੀ ਗਈ। ਐਸਡੀਐਮ ਤੇ ਤਹਿਸੀਲ ਦਫ਼ਤਰ ਖਰੜ ਦੇ ਸਮੂਹ ਕਰਮਚਾਰੀਆਂ ਨੇ ਕਲਮਛੋੜ ਹੜਤਾਲ ਕਰਕੇ ਸਰਕਾਰ ਦੇ ਖ਼ਿਲਾਫ਼ ਰੋਸ ਰੈਲੀ ਕਰਦੇ ਹੋਏ ਨਾਅਰੇਬਾਜੀ ਕੀਤੀ ਅਤੇ ਕਿਹਾ ਕਿ ਸੂਬਾ ਕਮੇਟੀ ਦਾ ਅਗਲਾ ਜੋ ਵੀ ਫੈਸਲਾ ਹੋਵੇਗਾ ਉਸ ’ਤੇ ਅਮਲ ਕੀਤਾ ਜਾਵੇਗਾ। ਹੜਤਾਲ ਦੇ ਦੂਜੇ ਕਾਰਨ ਦਫ਼ਤਰਾਂ ਦਾ ਕੰਮਕਾਰ ਠੱਪ ਰਿਹਾ ਹੈ ਅਤੇ ਲੋਕੀ ਆਪਣੇ ਕੰਮਾਂ ਲਈ ਖੱਜਲ ਖੁਆਰ ਹੁੰਦੇ ਰਹੇ। ਤਹਿਸੀਲ ਖਰੜ ਦੇ ਪ੍ਰਧਾਨ ਰਣਵਿੰਦਰ ਸਿੰਘ ਨੇ ਮੁਲਾਜ਼ਮਾਂ ਦੀਆਂ ਮੰਗਾਂ ਲਈ ਸੂਬਾ ਕਮੇਟੀ ਦੀ ਕਈ ਵਾਰ ਸਰਕਾਰ ਨਾਲ ਮੀਟਿੰਗ ਹੋ ਚੁੱਕੀਆਂ ਹਨ। ਸਰਕਾਰ ਵੱਲੋਂ ਬਹੁਤੀਆਂ ਵਿੱਤੀ ਅਤੇ ਗੈਰ ਵਿੱਤੀ ਮੰਗਾਂ ਦੇ ਸਹਿਮਤੀ ਬਣਨ ਦੇ ਬਾਵਜੂਦ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡੀਸੀ ਦਫ਼ਤਰਾਂ ਵਿਚ ਸਟਾਫ ਦੀ ਬਹੁਤ ਘਾਟ ਹੈ। ਇਸ ਮੌਕੇ ਗੁਰਦੇਵ ਸਿੰਘ, ਦਵਿੰਦਰ ਸਿੰਘ, ਮਨੋਜ਼ ਕੁਮਾਰ, ਧਰਮਿੰਦਰ ਕੁਮਾਰ, ਪ੍ਰਵੀਨ ਕੁਮਾਰੀ, ਪਿਆਰਾ ਸਿੰਘ, ਅਨੀਤਾ ਰਾਣੀ ਸਮੇਤ ਹੋਰ ਦਫ਼ਤਰੀ ਕਰਮਚਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…