ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਜੀ ਦੇ ਤੱਪ ਅਸਥਾਨ ਖੁਰਾਲਗੜ੍ਹ ਸਾਹਿਬ ਤੱਕ ਦੋ ਰੋਜ਼ਾ ਯਾਤਰਾ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 13 ਅਪਰੈਲ:
ਅੱਜ ਹਮੇਸ਼ਾ ਦੀ ਤਰ੍ਹਾਂ ਪਿੰਡ ਸਿਉਂਣਾ ਤਹਿਸੀਲ ਜਿਲ੍ਹਾ ਪਟਿਆਲਾ ਰਵੀਦਾਸ ਮਹਾਰਾਜ ਜੀ ਦੇ ਤੱਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਲਈ ਦੋ ਦਿਨ ਦੀ ਯਾਤਰਾ ਨੂੰ ਹਰੀ ਝੰਡੀ ਦਿੱਤੀ ਗਈ। ਇਸ ਮੌਕੇ ਮੌਜੂਦ ਮੀਤ ਪ੍ਰਧਾਨ ਜੋਗਿੰਦਰ ਸਿੰਘ ਨੇ ਕਿਹਾ ਕਿ ਇਹ ਯਾਤਰਾ ਅਸੀਂ ਹਰ ਸਾਲ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਦੇ ਮੌਕੇ ਵਿਸ਼ੇਸ਼ ਤੌਰ ’ਤੇ ਲੈ ਕੇ ਜਾਂਦੇ ਹਾਂ। ਇਨ੍ਹਾਂ ਦਿਨਾਂ ਵਿੱਚ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਬਾਬਾ ਸਾਹਿਬ ਜੀ ਦੇ ਜਨਮ ਦਿਨ ਤੇ ਵਿਸ਼ੇਸ਼ ਪ੍ਰੋਗਰਾਮ ਕੀਤਾ ਜਾਂਦਾ ਹੈ। ਜਿਸ ਵਿੱਚ ਬਹੁਤ ਸਾਰੇ ਸਟੇਟਾਂ ਤੋਂ ਸੰਗਤਾਂ ਸ਼ਿਰਕਤ ਕਰਦੀਆਂ ਹਨ।
ਇਹ ਯਾਤਰਾ ਅਸੀਂ ਇਸ ਲਈ ਜ਼ਿਆਦਾ ਲੈ ਕੇ ਜਾਂਦੇ ਹਾਂ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਡੇ ਗੁਰੂਆਂ, ਸ਼੍ਰੋਮਣੀ ਭਗਤਾਂ ਅਤੇ ਬਾਬਾ ਸਾਹਿਬ ਡਾ. ਅੰਬੇਦਕਰ ਜੀ ਦੇ ਜਨਮ ਅਤੇ ਉਹਨਾਂ ਦੁਆਰਾ ਕੀਤੀਆਂ ਵਿਸ਼ੇਸ਼ ਉਪਲਬਧੀਆਂ ਬਾਰੇ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਜੇਕਰ ਭਗਤ ਰਵੀਦਾਸ ਜੀ ਦੀ ਬਾਣੀ ਗੁਰੂ ਗਰੰਥ ਸਾਹਿਬ ਵਿੱਚ ਦਰਜ ਨਾ ਹੁੰਦੀ ਅਤੇ ਡਾਕਟਰ ਅੰਬੇਦਕਰ ਸਾਹਿਬ ਨੇ ਭਾਰਤ ਦਾ ਸੰਵਿਧਾਨ ਨਾ ਲਿਖਿਆ ਹੁੰਦਾ ਤਾਂ ਅੱਜ ਸਾਡਾ ਸਮਾਜ ਆਜ਼ਾਦੀ ਦਾ ਨਿੱਘ ਨਾ ਮਾਣ ਰਿਹਾ ਹੁੰਦਾ। ਇਸ ਲਈ ਇਹ ਬੇਹੱਦ ਜ਼ਰੂਰੀ ਹੈ ਕਿ ਅਸੀਂ ਆਪਣੇ ਰਹਿਬਰਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਪ੍ਰਣ ਕਰਕੇ ਆਪਣਾ ਭਵਿੱਖ ਸੰਵਾਰੀਏ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…