Share on Facebook Share on Twitter Share on Google+ Share on Pinterest Share on Linkedin ਸਵਰਗੀ ਰਣਜੀਤ ਸਿੰਘ ਘੋਲਾ ਯਾਦਗਾਰੀ ਦੋ ਦਿਨਾਂ 23ਵਾਂ ਕਬੱਡੀ ਕੱਪ ਧੂਮ ਧੜੱਕੇ ਨਾਲ ਸ਼ੁਰੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਦਸੰਬਰ: ਪੇਂਡੂ ਸਪੋਰਟਸ ਐਂਡ ਵੈਲਫੇਅਰ ਕਲੱਬ ਪਿੰਡ ਕੁੰਬੜਾ ਅਤੇ ਪਿੰਡ ਮੁਹਾਲੀ ਵੱਲੋਂ ਸੰਤ ਬਾਬਾ ਅਵਤਾਰ ਸਿੰਘ ਜੀ ਧੂਲਕੋਟ ਅਤੇ ਸੰਤ ਬਾਬਾ ਮਹਿੰਦਰ ਸਿੰਘ ਜੀ ਲੰਬਿਆਂ ਦੀ ਸਰਪ੍ਰਸਤੀ ਹੇਠ ਸਵਰਗੀ ਰਣਜੀਤ ਸਿੰਘ ਘੋਲਾ ਇੰਟਰਨੈਸ਼ਨਲ ਕਬੱੱਡੀ ਖਿਡਾਰੀ ਨੂੰ ਸਮਰਪਿਤ 23ਵਾਂ ਦੋ ਦਿਨਾਂ ਸ਼ਾਨਦਾਰ ਕਬੱਡੀ ਕੱਪ ਅੱਜ ਦੁਸਹਿਰਾ ਗਰਾਊੱਡ ਫੇਜ਼-8 ਮੁਹਾਲੀ ਵਿਖੇ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਗੁਰਮੁੱਖ ਸਿੰਘ ਨੇ ਦੱਸਿਆ ਕਿ ਅੱਜ ਇਸ ਟੂਰਨਾਮੈਂਟ ਦਾ ਉਦਘਾਟਨ ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲੇ ਅਤੇ ਸੰਤ ਬਾਬਾ ਮਹਿੰਦਰ ਸਿੰਘ ਜੀ ਲੰਬਿਆਂ ਵਾਲੇ ਨੇ ਕੀਤਾ। ਇਸ ਮੌਕੇ ਕਲੱਬ ਦੇ ਚੇਅਰਮੈਨ ਸੁਰਜੀਤ ਸਿੰਘ ਸਰਪੰਚ, ਖਜਾਨਚੀ ਬਲਜੀਤ ਸਿੰਘ ਵਕੀਲ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਜੱਸਾ, ਮਨਜੀਤ ਸਿੰਘ ਮਾਵੀ, ਕੁਲਦੀਪ ਸਿੰਘ, ਮੀਤ ਪ੍ਰਧਾਨ ਇੰਜ ਕੁਲਭੂਸ਼ਨ ਸ਼ਰਮਾ, ਕਮਲਜੀਤ ਸਿੰਘ ਜਗਦੀਸ ਸਿੰਘ, ਜਨਰਲ ਸਕੱਤਰ ਨੱਛੱਤਰ ਸਿੰਘ, ਗੁਰਦੀਪ ਸਿੰਘ, ਹਰਬਿੰਦਰ ਸਿੰਘ, ਜੁਆਇੰਟ ਸਕੱਤਰ ਤੇਜਿੰਦਰ ਸਿੰਘ, ਬਲਵਿੰਦਰ ਸਿੰਘ ਜੈਲਦਾਰ, ਸੁਖਪ੍ਰੀਤ ਸੈਣੀ, ਆਡੀਟਰ ਦਵਿੰਦਰ ਸਿੰਘ, ਜੱਯਾ ਸਿੰਘ ਬੁੜੈਲ, ਬਲਜੀਤ ਸਿੰਘ, ਪ੍ਰੈਸ ਸਕੱਤਰ ਪਰਮਦੀਪ ਸਿੰਘ ਬੈਦਵਾਨ, ਜਸਪਾਲ ਸਿੰਘ ਸਰਪੰਚ, ਪ੍ਰਚਾਰ ਸਕੱਤਰ ਅਵਤਾਰ ਸਿੰਘ ਬੈਦਵਾਨ, ਗੁਰਮੁੱਖ ਸਿੰਘ ਸਰਪੰਚ, ਭੁਪਿੰਦਰ ਸਿੰਘ ਘੜੂੰਆਂ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ