Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਦੋ ਰੋਜ਼ਾ ਗੁਰਮਤਿ ਸੰਗੀਤ ਕਾਰਜਸ਼ਾਲਾ ਸ਼ੁਰੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੁਲਾਈ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਸਾਹਿਬਜ਼ਾਦਾ ਅਜੀਤ ਸਿੰਘ ਗੁਰਮਤਿ ਸੰਗੀਤ ਅਕੈਡਮੀ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਦੇ ਸਹਿਯੋਗ ਨਾਲ ਪ੍ਰਿੰਸੀਪਲ ਉਸਤਾਦ ਸੁਖਵੰਤ ਸਿੰਘ ਦੇ ਉਪਰਾਲੇ ਸਦਕਾ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬਾਂ ਫੇਜ਼-8 ਵਿੱਚ ਦੋ ਰੋਜ਼ਾ ਗੁਰਮਤਿ ਸੰਗੀਤ ਕਾਰਜਸ਼ਾਲਾ ਅੱਜ ਸ਼ੁਰੂ ਹੋਈ। ਇਹ ਜਾਣਕਾਰੀ ਦਿੰਦਿਆਂ ਨੌਜਵਾਨ ਪ੍ਰਚਾਰਕ ਭਾਈ ਅਮਰਾਓ ਸਿੰਘ ਨੇ ਦੱਸਿਆ ਕਿ ਪਹਿਲੇ ਦਿਨ 100 ਤੋਂ ਵੱਧ ਬੱਚਿਆਂ ਅਤੇ ਨੌਜਵਾਲਾਂ ਨੇ ਹਿੱਸਾ ਲਿਆ ਅਤੇ ਤੰਤੀ ਸਾਜਾ ਦੀ ਸਿਖਲਾਈ ਹਾਸਲ ਕੀਤੀ ਅਤੇ ਸ਼ਬਦ ਕੀਰਤਨ ਵੀ ਕੀਤਾ। ਇਸ ਕਾਰਜਸ਼ਾਲਾ ਵਿੱਚ ਮਾਹਰ ਉਸਤਾਦਾਂ ਵਿੱਚ ਗੁਰਮਤਿ ਸੰਗੀਤ ਦੇ ਮਹਾਨ ਉਸਤਾਦ ਪਿੰ੍ਰਸੀਪਲ ਸੁਖਵੰਤ ਸਿੰਘ, ਡਾ. ਅਲੰਕਾਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਪ੍ਰਿੰਸੀਪਲ ਇੰਦਰਜੀਤ ਸਿੰਘ, ਭਾਈ ਸਤਨਾਮ ਸਿੰਘ, ਭਾਈ ਅਨਿਕਬਾਰ ਸਿੰਘ, ਹਰਪ੍ਰੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਗੁਰਮਤਿ ਸੰਗੀਤ ਰਾਗਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਕਾਰਜਸ਼ਾਲਾ ਵਿੱਚ ਹਰ ਉਮਰ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਹ ਕਾਰਜਸ਼ਾਲਾ ਭਲਕੇ 8 ਜੁਲਾਈ ਨੂੰ ਸਵੇਰੇ 9 ਵਜੇ ਲਾਈ ਜਾਵੇਗੀ। ਸਮਾਪਤੀ ਉਪਰੰਤ ਬੱਚਿਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਨੇ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਅਜਿਹੇ ਕਾਰਜ ਜਾਰੀ ਰੱਖਣ ’ਤੇ ਜ਼ੋਰ ਦਿੱਤਾ। ਇਸ ਮੌਕੇ ਪ੍ਰਧਾਨ ਜਗਦੀਪ ਸਿੰਘ, ਭਾਈ ਬਲਜੀਤ ਸਿੰਘ ਸਾਲਾਪੁਰ, ਸੁਖਦੇਵ ਸਿੰਘ, ਕਰਮਜੀਤ ਸਿੰਘ, ਕਮਲਪ੍ਰੀਤ ਸਿੰਘ, ਅਕਾਲੀ ਕੌਂਸਲਰ ਗੁਰਮੀਤ ਸਿੰਘ ਵਾਲੀਆ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ