ਦੋ ਰੋਜ਼ਾ ਧਾਰਮਿਕ ਸਮਾਗਮ ਸ਼ਾਨੋ ਸ਼ੌਕਤ ਨਾਲ ਸਮਾਪਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 8 ਮਈ:
ਨੇੜਲੇ ਪਿੰਡ ਬਰੌਲੀ ਵਿਖੇ ਨੌਜੁਆਨਾਂ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਪਹਿਲਾ ਦੋ ਰੋਜ਼ਾ ਧਾਰਮਕ ਸਮਾਗਮ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ।ਇਸ ਮੌਕੇ ਵਿਸ਼ੇਸ ਤੌਰ ਤੇ ਹਾਜ਼ਰੀ ਭਰਦਿਆਂ ਜਥੇ. ਉਜਾਗਰ ਸਿੰਘ ਬਡਾਲੀ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜੁਆਨ ਵਰਗ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਧਰਮ ਨਾਲ ਜੋੜਨ ਵਿਚ ਸਹਾਇਕ ਸਿੱਧ ਹੁੰਦੇ ਹਨ ਕਿਉਂਕਿ ਇਨ੍ਹਾਂ ਸਮਾਗਮਾਂ ਦੌਰਾਨ ਪ੍ਰਚਾਰਕ ਸਿੱਖ ਕੌਮ ਵੱਲੋਂ ਕੀਤੀਆਂ ਕੁਰਬਾਨੀਆਂ ਦੀ ਵਿਸਥਾਰ ਨਾਲ ਵਿਆਖਿਆ ਕੀਤੀ ਜਾਂਦੀ ਹੈ ਜੋ ਨੰਨ੍ਹੇ ਬੱਚਿਆਂ ਦੇ ਦਿਲਾਂ ਤੇ ਕਾਫੀ ਅਸਰ ਕਰਦੀ ਹੈ ਇਸ ਲਈ ਅਜਿਹੇ ਧਾਰਮਕ ਪ੍ਰੋਗਰਾਮ ਕਰਵਾਉਣ ਲਈ ਹਰੇਕ ਪਿੰਡ ਵਿਚ ਨਗਰ ਪੰਚਾਇਤਾਂ ਜਾਂ ਯੂਥ ਕਲੱਬ ਉਪਰਾਲੇ ਕਰਨ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਧਰਮ ਬਾਰੇ ਸਮੇਂ ਸਮੇਂ ਤੇ ਸਹੀ ਸੇਧ ਅਤੇ ਜਾਣਕਾਰੀ ਮਿਲ ਸਕੇ।
ਇਸ ਦੌਰਾਨ ਪ੍ਰਬੰਧਕਾਂ ਵੱਲੋਂ ਜਥੇ.ਬਡਾਲੀ ਦਾ ਸ਼ਾਲ ਨਾਲ ਵਿਸ਼ੇਸ ਸਨਮਾਨ ਕਰਦਿਆਂ ਧੰਨਵਾਦ ਕੀਤਾ ਗਿਆ। ਇਸ ਦੌਰਾਨ ਬੀਬੀ ਦਲੇਰ ਕੌਰ ਖਾਲਸਾ ਨੇ ਸਿੱਖ ਕੌਮ ਦੇ ਸ਼ਾਨਾਮੱਤੀ ਇਤਿਹਾਸ ਨੂੰ ਢਾਡੀ ਵਾਰਾਂ ਰਾਂਹੀ ਸੁਣਾਕੇ ਸਿੱਖ ਸੰਗਤਾਂ ਨੂੰ ਨਿਹਾਲ ਕੀਤਾ। ਇਨ੍ਹਾਂ ਸਮਾਗਮਾਂ ਦੌਰਾਨ ਕਥਾਵਾਚਕ ਗੁਰਵਿੰਦਰ ਸਿੰਘ ਲੁਧਿਆਣਾ ਵਾਲੇ ਤੇ ਗੁਰਜੰਟ ਸਿੰਘ ਨੇ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਾਲ ਨਿਹਾਲ ਕੀਤਾ। ਇਸ ਮੌਕੇ ਰਣਵੀਰ ਸਿੰਘ ਮੰਗਾ ਪੰਚ ਬਰੌਲੀ, ਸਾਹਿਬ ਸਿੰਘ ਬਡਾਲੀ, ਨੰਬਰਦਾਰ ਇੰਦਰਜੀਤ ਸਿੰਘ, ਸੰਮਤੀ ਮੈਂਬਰ ਜ਼ੈਲਦਾਰ ਕਮਲਜੀਤ ਸਿੰਘ ਸਿੰਘਪੁਰਾ, ਚੇਅਰਮੈਨ ਮੇਜਰ ਸਿੰਘ ਸੰਗਤਪੁਰਾ, ਵਾਈਸ ਚੇਅਰਮੈਨ ਮਨਦੀਪ ਸਿੰਘ ਖਿਜ਼ਰਬਾਦ, ਭਾਈ ਗੁਰਪ੍ਰੀਤ ਸਿੰਘ ਕੁਰਾਲੀ, ਭਾਈ ਗੁਰਵਿੰਦਰ ਸਿੰਘ, ਬਾਬਾ ਨਿਰਮਲ ਸਿੰਘ ਫਤਿਹਗੜ੍ਹ, ਰਵਿੰਦਰ ਸਿੰਘ ਸਾਬਕਾ ਸਰਪੰਚ, ਪਰਮਜੀਤ ਸਿੰਘ ਵਕੀਲ, ਕੁਲਵਿੰਦਰ ਸਿੰਘ ਨੰਬਰਦਾਰ, ਗਿਆਨੀ ਬਲਵਿੰਦਰ ਸਿੰਘ ਮੁੰਧੋਂ ਹੈਡ ਗ੍ਰੰਥੀ ਗੁਰਦਵਾਰਾ ਸਾਹਿਬ ਕੁਰਾਲੀ, ਸੁਰਿੰਦਰ ਸਿੰਘ ਹਸਨਪੁਰ ਹੈਡ ਗ੍ਰੰਥੀ, ਪਰਮਿੰਦਰ ਸਿੰਘ ਕਿੰਦਾ, ਗੁਰਦੀਪ ਸਿੰਘ, ਸਤਨਾਮ ਸਿੰਘ ਸਿੰਘ ਵਾਲੇ, ਜ਼ੈਲਦਾਰ ਮਨਜੀਤ ਸਿੰਘ ਸਿੰਘਪੁਰਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…