Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਮੁਹਾਲੀ ਵਿੱਚ 2 ਲੱਖ 74 ਹਜ਼ਾਰ 894 ਵੋਟਰ ਕਰਨਗੇ 173 ਉਮੀਦਵਾਰਾਂ ਦੇ ਭਵਿੱਖ ਦਾ ਫੈਸਲਾ ਜ਼ਿਲ੍ਹਾ ਪ੍ਰੀਸ਼ਦ ਲਈ 23 ਤੇ ਬਲਾਕ ਸੰਮਤੀ ਲਈ 150 ਉਮੀਦਵਾਰ ਚੋਣ ਮੈਦਾਨ ’ਚ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਅਤੇ ਬਲਾਕ ਸੰਮਤੀਆਂ ਦੇ 62 ਜ਼ੋਨਾਂ ਲਈ ਹੋਵੇਗੀ ਚੋਣ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ: ਮੁਹਾਲੀ ਵਿੱਚ ਭਲਕੇ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਇਨ੍ਹਾਂ ਚੋਣਾਂ ਸਬੰਧੀ 2 ਲੱਖ 74 ਹਜ਼ਾਰ 894 ਵੋਟਰ 173 ਉਮੀਦਵਾਰਾਂ ਦੇ ਭਵਿੱਖ ਦਾ ਫੈਸਲਾ ਕਰਨਗੇ। ਜਿਨ੍ਹਾਂ ਵਿੱਚ 1 ਲੱਖ 47 ਹਜ਼ਾਰ 676 ਪੁਰਸ਼ ਅਤੇ 1 ਲੱਖ 27 ਹਜ਼ਾਰ 218 ਅੌਰਤਾਂ ਹਨ। ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਅਤੇ ਬਲਾਕ ਸੰਮਤੀਆਂ ਦੇ 62 ਜ਼ੋਨਾਂ ਲਈ ਚੋਣ ਹੋਵੇਗੀ। ਜ਼ਿਲ੍ਹਾ ਪ੍ਰੀਸ਼ਦ ਦੇ 23 ਅਤੇ ਬਲਾਕ ਸੰਮਤੀ ਲਈ 150 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਜ਼ਿਲ੍ਹੇ ਵਿੱਚ ਕੁੱਲ 341 ਪੰਚਾਇਤਾਂ ਹਨ। ਜਿਨ੍ਹਾਂ ਵਿੱਚ 140 ਖਰੜ, 108 ਮਾਜਰੀ ਅਤੇ 93 ਡੇਰਾਬੱਸੀ ਹਲਕੇ ਦੀਆਂ ਹਨ। ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ 19 ਸਤੰਬਰ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਤੱਕ ਵੋਟਾਂ ਪੈਣਗੀਆਂ। ਪੂਰੇ ਜ਼ਿਲ੍ਹੇ ਵਿੱਚ 419 ਪੋਲਿੰਗ ਬੂਥ ਬਣਾਏ ਗਏ ਹਨ। ਜਿਨ੍ਹਾਂ ’ਤੇ ਕਰੀਬ 2100 ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ ਜਦੋਂਕਿ 15 ਫੀਸਦੀ ਸਟਾਫ਼ ਰਿਜ਼ਰਵ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 22 ਸਤੰਬਰ ਨੂੰ ਨਤੀਜਾ ਐਲਾਨਿਆ ਜਾਵੇਗਾ। ਉਨ੍ਹਾਂ ਦੀ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਉਧਰ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਵੱਖ ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੀ ਜਿੱਤ ਨੂੰ ਯਕੀਨੀ ਬਣਾਉਣ ਲਈ ਹਰ ਹਾਲ ਵਰਤਿਆ ਜਾ ਰਿਹਾ ਹੈ। ਅਕਾਲੀ ਦਲ ਅਤੇ ਕਾਂਗਰਸ ਸਾਰੀਆਂ ਸੀਟਾਂ ’ਤੇ ਚੋਣਾਂ ਲੜ ਰਹੀਆਂ ਹਨ ਜਦੋਂਕਿ ਆਮ ਆਦਮੀ ਪਾਰਟੀ (ਆਪ) ਸਿਰਫ਼ 15 ਕੁ ਸੀਟਾਂ ’ਤੇ ਚੋਣ ਲੜ ਰਹੀ ਹੈ। ਜ਼ਿਲ੍ਹਾ ਪਰਿਸ਼ਦ ਲਈ ਮਨੌਲੀ ਜ਼ੋਨ ਤੋਂ ਕਾਂਗਰਸ ਦੇ ਮੋਹਨ ਸਿੰਘ ਬਠਲਾਣਾ, ਅਕਾਲੀ ਦਲ ਦੇ ਜਗਤਾਰ ਸਿੰਘ ਬਾਕਰਪੁਰ ਅਤੇ ਆਜ਼ਾਦ ਉਮੀਦਵਾਰ ਸ਼ੁਭਜੋਤ ਸਿੰਘ ਮਨੌਲੀ ਵਿੱਚ ਤਿਕੌਣਾ ਮੁਕਾਬਲਾ ਹੈ। ਇੰਝ ਹੀ ਪੰਚਾਇਤ ਸਮਿਤੀ ਲਈ ਬੀਬੀਆਂ ਵਿੱਚ ਸਖ਼ਤ ਮੁਕਾਬਲਾ ਹੈ। ਅਕਾਲੀ ਦਲ ਦੀ ਬਲੌਂਗੀ ਤੋਂ ਰਵਿੰਦਰ ਕੌਰ, ਬੜਮਾਜਰਾ ਜ਼ੋਨ ਤੋਂ ਕਾਂਗਰਸ ਦੀ ਕੰਵਲਜੀਤ ਕੌਰ ਅਤੇ ਗੋਬਿੰਦਗੜ੍ਹ ਜ਼ੋਨ ਤੋਂ ਆਪ ਦੀ ਬੀਬੀ ਪਿੰਕੀ ਦੇਵੀ ਵੱਲੋਂ ਆਪਣੇ ਵਿਰੋਧੀਆਂ ਨੂੰ ਸਖ਼ਤ ਟੱਕਰ ਦਿੱਤੀ ਜਾ ਰਹੀ ਹੈ। ਜਦੋਂਕਿ ਖਰੜ ਬਲਾਕ ਦੀ ਪੰਚਾਇਤ ਸੰਮਤੀ ਲਈ ਮਜਾਤ ਜ਼ੋਨ ਤੋਂ ਇੱਕ ਉਮੀਦਵਾਰ ਰਘਬੀਰ ਸਿੰਘ ਨੂੰ ਨਿਰਵਿਰੋਧ ਜੇਤੂ ਕਰਾਰ ਦਿੱਤਾ ਗਿਆ ਹੈ। ਮੁਹਾਲੀ ਵਿੱਚ ਕਾਂਗਰਸ ਤੋਂ ਇਕੱਲੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਚੋਣ ਕਮਾਨ ਸੰਭਾਲੀ ਹੋਈ ਹੈ ਜਦੋਂਕਿ ਅਕਾਲੀ ਦਲ ਵੱਲੋਂ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ ਕੈਪਟਨ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਪਰਵਿੰਦਰ ਸਿੰਘ ਸੋਹਾਣਾ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਾਇਆ ਜਾਇਆ ਜਾ ਰਿਹਾ ਹੈ। ਇੰਝ ਹੀ ਆਪ ਦੇ ਜ਼ਿਲ੍ਹਾ ਪ੍ਰਧਾਨ ਹਰੀਸ਼ ਕੌਸ਼ਲ ਅਤੇ ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਸ਼ੇਰਗਿੱਲ ਵੀ ਡਟੇ ਹੋਏ ਹਨ। ਹਾਲਾਂਕਿ ਆਪ ਨੂੰ ਆਪਣਿਆਂ ਦੀ ਬਗਾਵਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪ੍ਰੰਤੂ ਇਨ੍ਹਾਂ ਦੋਵੇਂ ਆਗੂ ਨੇ ਪੂਰੀ ਸਰਗਰਮੀ ਨਾਲ ਚੋਣ ਪ੍ਰਚਾਰ ਕਰਨ ਵਿੱਚ ਲੱਗੇ ਹੋਏ ਹਨ। ਉਂਜ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਹੋਣ ਕਾਰਨ ਜ਼ਿਆਦਾਤਰ ਲੋਕਾਂ ਦਾ ਹੁਕਮਰਾਨ ਪਾਰਟੀ ਵੱਲ ਝੁਕਾਅ ਹੈ ਪ੍ਰੰਤੂ ਅਕਾਲੀ ਦਲ ਵੀ ਪੂਰੀ ਟੱਕਰ ਦੇ ਰਿਹਾ ਹੈ। ਸ੍ਰੀ ਸਿੱਧੂ ਜਿੱਥੇ ਵਿਕਾਸ ਦੇ ਵੱਡੇ ਵੱਡੇ ਵਾਅਦੇ ਕਰ ਰਹੇ ਹਨ ਅਤੇ ਲੋਕਾਂ ਨੂੰ ਪਿੰਡਾਂ ਦੇ ਸਰਬਪੱਖੀ ਵਿਕਾਸ ਕਰਨ ਅਤੇ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦਾ ਭਰੋਸਾ ਦੇ ਰਹੇ ਹਨ। ਉੱਥੇ ਅਕਾਲੀ ਆਗੂ ਚੋਣ ਪ੍ਰਚਾਰ ਦੌਰਾਨ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਨੂੰ ਗਿਣਵਾਉਂਦਿਆਂ ਦੋਸ਼ ਲਗਾ ਰਹੇ ਹਨ ਕਿ ਪਿਛਲੇ ਡੇਢ ਸਾਲ ਵਿੱਚ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਇੱਕ ਫੁੱਟੀ ਕੌੜੀ ਤੱਕ ਨਹੀਂ ਦਿੱਤੀ ਹੈ। ਆਪ ਵੱਲੋਂ ਦੋਵੇਂ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਨੂੰ ਰੱਜ ਕੇ ਕੋਸਿਆ ਜਾ ਰਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ