ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਗੈਂਗ ਦੇ ਦੋ ਮੈਂਬਰ, ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 15 ਦਸੰਬਰ:
ਮੁਹਾਲੀ ਪੁਲੀਸ ਨੇ ਗੈਂਗਸਟਰ ਸੁਖਪ੍ਰੀਤ ਸਿੰਘ ਉਰਫ਼ ਬੁੱਢਾ ਗੈਂਗ ਨਾਲ ਸਬੰਧਤ ਦੋ ਮੁਲਜ਼ਮਾਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਮੁਹਾਲੀ ਦੇ ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਅੰਕਿਤ ਉਰਫ਼ ਅੰਕਿਤ ਰਾਣਾ ਵਾਸੀ ਪਿੰਡ ਸੁਲਤਾਨਪੁਰ, ਥਾਣਾ ਚੰਡੀਮੰਦਰ (ਪੰਚਕੂਲਾ) ਅਤੇ ਹਰਪ੍ਰੀਤ ਸਿੰਘ ਉਰਫ਼ ਮੱਖਣ ਵਾਸੀ ਪਿੰਡ ਸੈਫ਼ਦੀਪੁਰ (ਪਟਿਆਲਾ) ਵਜੋਂ ਹੋਈ ਹੇ। ਤਲਾਸ਼ੀ ਦੌਰਾਨ ਮੁਲਜ਼ਮ ਅੰਕਿਤ ਰਾਣਾ ਕੋਲੋਂ .32 ਬੋਰ ਦੇ ਦੋ ਪਿਸਤੌਲ, 6 ਜਿੰਦਾ ਕਾਰਤੂਸ ਅਤੇ ਮੁਲਜ਼ਮ ਹਰਪ੍ਰੀਤ ਮੱਖਣ ਕੋਲੋਂ .32 ਬੋਰ ਦਾ ਇੱਕ ਪਿਸਤੌਲ ਅਤੇ 4 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਅਸਲਾ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਮੁਹਾਲੀ ਦੇ ਐਸਪੀ (ਡੀ) ਅਮਨਦੀਪ ਸਿੰਘ ਬਰਾੜ ਅਤੇ ਡੀਐਸਪੀ (ਡੀ) ਗੁਰਸ਼ੇਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਅਗਵਾਈ ਵਾਲੀ ਟੀਮ ਵੱਲੋਂ ਅੱਜ ਬਲੌਂਗੀ ਏਰੀਆ ਵਿੱਚ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਸਪਲੈਂਡਰ ਮੋਟਰ ਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਅੰਕਿਤ ਰਾਣਾ ਅਤੇ ਹਰਪ੍ਰੀਤ ਸਿੰਘ ਮੱਖਣ ਨੇ ਪੁਲੀਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਲੇਕਿਨ ਪੁਲੀਸ ਨੇ ਉਨ੍ਹਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਤਿੰਨ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਐੱਸਐੱਸਪੀ ਗਰਗ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਦੋਵੇਂ ਮੁਲਜ਼ਮ ਗੈਂਗਸਟਰ ਸੁਖਪ੍ਰੀਤ ਸਿੰਘ ਉਰਫ਼ ਬੁੱਢਾ ਗੈਂਗ ਦੇ ਮੈਂਬਰ ਹਨ ਅਤੇ ਮੁਹਾਲੀ ਖੇਤਰ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਸਨ। ਮੁਲਜ਼ਮ ਹਰਪ੍ਰੀਤ ਮੱਖਣ ਨੇ ਪੁਲੀਸ ਨੂੰ ਦੱਸਿਆ ਕਿ ਮੋਟਰ ਸਾਈਕਲ ਡੇਰਾਬੱਸੀ ਏਰੀਆ ਵਿੱਚ ਸਾਹਿਲ ’ਤੇ ਕੀਤੀ ਫਾਇਰਿੰਗ ਵਿੱਚ ਵਰਤਿਆ ਗਿਆ ਸੀ। ਇਸ ਸਬੰਧੀ ਬੀਤੀ 6 ਦਸੰਬਰ ਨੂੰ ਧਾਰਾ 307,506,120ਬੀ ਅਤੇ ਅਸਲਾ ਐਕਟ ਤਹਿਤ ਡੇਰਾਬੱਸੀ ਥਾਣੇ ਵਿੱਚ ਵੱਖਰਾ ਪਰਚਾ ਦਰਜ ਕੀਤਾ ਗਿਆ ਸੀ। ਇਸ ਵਾਰਦਾਤ ਨੂੰ ਅੰਜਾਮ ਦੇਣ ਸਮੇਂ ਹੋਰ ਵੀ ਮੁਲਜ਼ਮ ਸ਼ਾਮਲ ਸਨ। ਜਿਨ੍ਹਾਂ ਦੀ ਭਾਲ ਜਾਰੀ ਹੈ। ਪੁਲੀਸ ਨੂੰ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In General News

Check Also

Punjab Police Arrests Four Operatives Of Landa Module After Brief Encounter; Two Grenades, Two Pistols Recovered

Punjab Police Arrests Four Operatives Of Landa Module After Brief Encounter; Two Grenades,…