Share on Facebook Share on Twitter Share on Google+ Share on Pinterest Share on Linkedin ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਨ ਤੇ ਬਣਾਉਣ ਵਾਲੇ ਗਰੋਹ ਦੇ ਦੋ ਮੈਂਬਰ ਅਸਲੇ ਸਣੇ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਨਵੰਬਰ: ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਵਿੱਢੀ ਮੁਹਿੰਮ ਦੇ ਤਹਿਤ ਜ਼ਿਲ੍ਹਾ ਮੁਹਾਲੀ ਪੁਲੀਸ ਨੇ ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਨ ਅਤੇ ਮੈਨੂਫੈਕਚਰ ਕਰਨ ਵਾਲੇ ਗਰੋਹ ਦੇ ਤੋ ਮੈਂਬਰਾਂ ਨੂੰ ਅਸਲੇ ਸਣੇ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 20 ਪਿਸਤੌਲ ਅਤੇ ਕੁੱਝ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਗੱਲ ਦਾ ਖੁਲਾਸਾ ਅੱਜ ਇੱਥੇ ਮੁਹਾਲੀ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਐੱਸਐੱਸਪੀ ਨੇ ਦੱਸਿਆ ਕਿ ਗੈਂਗਸਟਰਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਹਥਿਆਰਾਂ ਦੇ ਸਰੋਤ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਬੇਅਸਰ ਕਰਨ ਲਈ ਐਸਪੀ (ਡੀ) ਅਮਨਦੀਪ ਸਿੰਘ ਬਰਾੜ ਅਤੇ ਡੀਐਸਪੀ (ਡੀ) ਗੁਰਸ਼ੇਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਮੱਧ ਪ੍ਰਦੇਸ਼ ਦੇ ਸੇਦਵਾ ਸ਼ਹਿਰ ਦੇ ਨੇੜਿਓਂ ਪਿੰਡ ਕਲਾਲਦਾ ਸਥਿਤ ਨੈਸ਼ਨਲ ਹਾਈਵੇਅ 52 ਤੋਂ ਅਨਿਲ ਰਾਜੂ ਪਾਵਰਾ ਅਤੇ ਅਨਵੀਰ ਜਾਮ ਸਿੰਘ ਪਾਵਰਾ ਵਾਸੀ ਪਿੰਡ ਉਮਰਟੀ (ਮਹਾਰਾਸ਼ਟਰ) ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ .32 ਬੋਰ ਦੇ 20 ਨਾਜਾਇਜ਼ ਪਿਸਤੌਲ ਅਤੇ 20 ਕਾਰਤੂਸ ਬਰਾਮਦ ਕੀਤੇ ਗਏ। ਹਨ। ਐੱਸਐੱਸਪੀ ਸੋਨੀ ਨੇ ਦੱਸਿਆ ਕਿ ਮੁੱਢਲੀ ਪੱੁਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਉਕਤ ਦੋਵੇਂ ਮੁਲਜ਼ਮ ਮੱਧ ਪ੍ਰਦੇਸ਼ ਦੇ ਜੰਗਲੀ ਇਲਾਕੇ ਵਿੱਚ ਛੋਟੀ ਛੋਟੀ ਬਸਤੀਆਂ ਵਿੱਚ ਨਾਜਾਇਜ਼ ਅਸਲਾ ਮੈਨੂਫੈਕਚਰਜ਼ ਕਰਦੇ ਸਨ ਅਤੇ ਦੇਸ਼ ਵਿੱਚ ਅਪਰਾਧਿਕ ਗਤੀਵਿਧੀਆਂ ਅਤੇ ਗੈਂਗਸਟਰਾਂ ਨੂੰ ਇੱਥੋਂ ਹੀ ਅਸਲਾ ਸਪਲਾਈ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲੀਸ ਹੁਣ ਤੱਕ ਪਿਛਲੇ ਅਰਸੇ ਦੌਰਾਨ ਕਰੀਬ 70 ਨਾਜਾਇਜ਼ ਹਥਿਆਰ ਬਰਾਮਦ ਕਰ ਚੁੱਕੀ ਹੈ। ਇਨ੍ਹਾਂ ਸਿੱਧੇ ਅਤੇ ਅਸਿੱਧੇ ਤੌਰ ’ਤੇ ਮੱਧ ਪ੍ਰਦੇਸ਼ ਨਾਲ ਹੀ ਲਿੰਕ ਜੁੜਦਾ ਸੀ। ਸੀਆਈਏ ਸਟਾਫ਼ ਮੁਹਾਲੀ ਨੇ ਪਿਛਲੇ ਲੰਮੇ ਸਮੇਂ ਤੋਂ ਖ਼ੁਫ਼ੀਆ ਢੰਗ ਅਤੇ ਟੈਕਨੀਕਲ ਤਰੀਕੇ ਨਾਲ ਇਸ ਗਰੋਹ ਤੱਕ ਪਹੁੰਚ ਕਰਕੇ ਉਕਤ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਨੂੰ ਬੀਤੀ 28 ਅਕਤੂਬਰ ਨੂੰ ਖਰੜ ਸਿਟੀ ਥਾਣੇ ਵਿੱਚ ਦਰਜ ਅਸਲਾ ਐਕਟ ਤੇ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਕੁੱਝ ਦਿਨ ਪਹਿਲਾਂ ਹੀ ਪੁਲੀਸ ਨੇ ਗੈਂਗਸਟਰ ਪਰਮਜੀਤ ਸਿੰਘ ਉਰਫ਼ ਪੰਮਾ ਨੂੰ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ