ਮੁਹਾਲੀ ਸੜਕ ਹਾਦਸੇ ਵਿੱਚ ਐਕਟਵਿਾ ਚਾਲਕ ਤੇ ਸਾਥੀ ਗੰਭੀਰ ਜ਼ਖ਼ਮੀ

ਗਰੇਸ਼ੀਅਨ ਹਸਪਤਾਲ ਨੇੜੇ ਨਾਕੇ ’ਤੇ ਮੌਜੂਦ ਪੁਲੀਸ ਮੁਲਾਜ਼ਮ ਮੂਕ ਦਰਸ਼ਕ ਬਣੇ ਰਹੇ, ਲੋਕਾਂ ਵਿੱਚ ਭਾਰੀ ਰੋਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ:
ਇੱਥੋਂ ਦੇ ਸੈਕਟਰ-69 ਸਥਿਤ ਸੁਪਰ ਸਪੈਸਲਿਟੀ ਗਰੇਸ਼ੀਅਨ ਹਸਪਤਾਲ ਨੇੜੇ ਐਤਵਾਰ ਨੂੰ ਦੇਰ ਰਾਤ ਸੜਕ ਹਾਦਸੇ ਵਿੱਚ ਪਿੰਡ ਕੁੰਭੜਾ ਦੇ ਵਸਨੀਕ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਧਰ, ਹਸਪਤਾਲ ਦੇ ਬਾਹਰ ਨਾਕੇ ’ਤੇ ਮੌਜੂਦ ਕਈ ਪੁਲੀਸ ਮੁਲਾਜ਼ਮਾਂ ਨੇ ਜ਼ਖ਼ਮੀਆਂ ਨੂੰ ਹਸਪਤਾਲ ਪੁੱਜਦਾ ਕਰਨ ਦੀ ਬਜਾਏ ਮੂਕ ਦਰਸ਼ਕ ਬਣੇ ਰਹੇ। ਸੂਚਨਾ ਮਿਲਦੇ ਹੀ ਡੈਮੋਕ੍ਰੇਟਿਵ ਸਵਰਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਤੇ ਹੋਰ ਲੋਕ ਮੌਕੇ ’ਤੇ ਪਹੁੰਚ ਗਏ ਅਤੇ ਊਨ੍ਹਾਂ ਨੇ ਜ਼ਖ਼ਮੀ ਗੁਰਚਰਨ ਸਿੰਘ ਅਤੇ ਜਗਦੀਪ ਸਿੰਘ ਨੂੰ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਸ੍ਰੀ ਬਲਵਿੰਦਰ ਸਿੰਘ ਕੁੰਭੜਾ ਨੇ ਦੱਸਿਆ ਕਿ ਦੋਵੇਂ ਨੌਜਵਾਨ ਅੱਜ ਰਾਤੀ ਕਰੀਬ 8:30 ਵਜੇ ਸਥਾਨਕ ਫੇਜ਼-9 ’ਚੋਂ ਐਕਟਿਵਾ ਸਕੂਟਰ ’ਤੇ ਆਪਣੇ ਘਰ ਪਰਤ ਰਹੇ ਸੀ ਕਿ ਜਦੋਂ ਉਹ ਉਕਤ ਪ੍ਰਾਈਵੇਟ ਹਸਪਤਾਲ ਨੇੜੇ ਪੁੱਜੇ ਤਾਂ ਇਸ ਦੌਰਾਨ ਕਿਸੇ ਅਣਪਛਾਤੇ ਮੋਟਰ ਸਾਈਕਲ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਲਾਂਕਿ ਗਰੇਸ਼ੀਅਨ ਹਸਪਤਾਲ ਮੋੜ ’ਤੇ ਪੁਲੀਸ ਨਾਕੇ ਲੱਗਾ ਹੋਇਆ ਸੀ ਅਤੇ ਨਾਕੇ ’ਤੇ ਕਈ ਪੁਲੀਸ ਕਰਮਚਾਰੀ ਤਾਇਨਾਤ ਸਨ ਲੇਕਿਨ ਪੁਲੀਸ ਕਰਮਚਾਰੀਆਂ ਨੇ ਜ਼ਖ਼ਮੀਆਂ ਨੂੰ ਸੰਭਾਲਣ ਦੀ ਕੋਸ਼ਿਸ਼ ਨਹੀਂ ਕੀਤੀ। ਇਹੀ ਨਹੀਂ ਪੁਲੀਸ ਦੀ ਅਣਗਹਿਲੀ ਕਾਰਨ ਮੋਟਰ ਸਾਈਕਲ ਵੀ ਮੌਕੇ ਤੋਂ ਫਰਾਰ ਹੋ ਗਿਆ। ਸ੍ਰੀ ਕੁੰਭੜਾ ਨੇ ਦੱਸਿਆ ਕਿ ਪੁਲੀਸ ਕਰਮਚਾਰੀਆਂ ਨੇ ਉਸ ਨੂੰ ਕਾਬੂ ਕਰਨ ਦਾ ਯਤਨ ਨਹੀਂ ਕੀਤਾ ਸਗੋਂ ਜ਼ਖ਼ਮੀਆਂ ਨੂੰ ਹੀ ਦਬਕੇ ਮਾਰਨੇ ਸ਼ੁਰੂ ਕਰ ਦਿੱਤੇ। ਜਿਸ ਕਾਰਨ ਉਹ ਕਾਫੀ ਦੇਰ ਤੱਕ ਕਰੀਬ ਅੱਧਾ ਘੰਟਾ ਜ਼ਖ਼ਮੀ ਹਾਲਤ ਵਿੱਚ ਸੜਕ ਦੇ ਕਿਨਾਰੇ ਹੀ ਬੈਠੇ ਰਹੇ। ਇਸ ਮਗਰੋਂ ਉਨ੍ਹਾਂ ਆਪਣੇ ਮਾਪਿਆਂ ਨੂੰ ਸੂਚਨਾ ਦਿੱਤੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ।

Load More Related Articles

Check Also

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਇੱ…