Share on Facebook Share on Twitter Share on Google+ Share on Pinterest Share on Linkedin ਮੁਹਾਲੀ ਦੇ ਦੋ ਹੋਰ ਪੀੜਤ ਮਰੀਜ਼ਾਂ ਨੇ ‘ਕਰੋਨਾ’ ਨੂੰ ਦਿੱਤੀ ਮਾਤ ਦੋਵੇਂ ਮਰੀਜ਼ ਪਿੰਡ ਜਵਾਹਰਪੁਰ ਨਾਲ ਸਬੰਧਤ, ਹੁਣ ਤੱਕ 36 ਮਰੀਜ਼ ਠੀਕ ਹੋਏ: ਸਿਵਲ ਸਰਜਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ: ਕਰੋਨਾਵਾਇਰਸ ਦੀ ਲਾਗ ਨਾਲ ਜੂਝ ਰਹੇ ਦੋ ਹੋਰ ਮਰੀਜ਼ਾਂ ਨੇ ਇਸ ਬੀਮਾਰੀ ਨੂੰ ਮਾਤ ਦੇ ਦਿੱਤੀ ਹੈ। ਇਸ ਮਾਰੂ ਬੀਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁਲ ਗਿਣਤੀ ਹੁਣ 36 ਹੋ ਗਈ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਐਤਵਾਰ ਨੂੰ ਠੀਕ ਹੋਣ ਵਾਲੇ ਮਰੀਜ਼ਾਂ ਵਿੱਚ 52 ਸਾਲਾ ਨਰਿੰਦਰ ਕੌਰ ਅਤੇ 56 ਸਾਲਾ ਨੈਬ ਸਿੰਘ ਸ਼ਾਮਲ ਹਨ ਅਤੇ ਦੋਵੇਂ ਪਿੰਡ ਜਵਾਹਰਪੁਰ ਦੇ ਰਹਿਣ ਵਾਲੇ ਹਨ। ਡੇਰਾਬੱਸੀ ਲਾਗਲੇ ਪਿੰਡ ਜਵਾਹਰਪੁਰ ਨਾਲ ਸਬੰਧਤ ਕੁਲ 22 ਮਰੀਜ਼ ਹੁਣ ਤੱਕ ਤੰਦਰੁਸਤ ਹੋ ਗਏ ਹਨ। ਸਿਵਲ ਸਰਜਨ ਨੇ ਦੱਸਿਆ ਕਿ ਇਹ ਦੋਵੇਂ 14 ਦਿਨਾਂ ਤੋਂ ਬਨੂੜ ਨੇੜਲੇ ਗਿਆਨ ਸਾਗਰ ਹਸਪਤਾਲ ਦੇ ‘ਕੋਵਿਡ ਕੇਅਰ ਸੈਂਟਰ’ ਵਿੱਚ ਇਲਾਜ ਅਧੀਨ ਸਨ। ਜਿੱਥੋਂ ਦੋਵਾਂ ਨੂੰ ਐਤਵਾਰ ਨੂੰ ਛੁੱਟੀ ਦੇ ਦਿੱਤੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਦੋਵਾਂ ਨੂੰ ਫਿਲਹਾਲ ਘਰ ਨਹੀਂ ਭੇਜਿਆ ਜਾਵੇਗਾ। ਅਹਿਤਿਆਤ ਵਜੋਂ 14 ਦਿਨਾਂ ਲਈ ਡੇਰਾਬੱਸੀ ਦੇ ਨਿਰੰਕਾਰੀ ਭਵਨ ਵਿੱਚ ਬਣਾਏ ਗਏ ‘ਇਕਾਂਤਵਾਸ ਕੇਂਦਰ’ ਵਿੱਚ ਰੱਖਿਆ ਜਾਵੇਗਾ। ਡਾ. ਮਨਜੀਤ ਸਿੰਘ ਮੁਤਾਬਕ ਦੋਵਾਂ ਮਰੀਜ਼ਾਂ ਦੇ 14 ਦਿਨਾਂ ਮਗਰੋਂ ਕੀਤੇ ਗਏ ਲਗਾਤਾਰ ਦੋ ਟੈਸਟਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ ਜਿਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ। ਉਨ੍ਹਾਂ ਦੱਸਿਆ ਕਿ ਬਾਕੀ ਸਾਰੇ ਮਰੀਜ਼ਾਂ ਦਾ ਵਧੀਆ ਢੰਗ ਨਾਲ ਚੱਲ ਰਿਹਾ ਹੈ ਅਤੇ ਸਾਰਿਆਂ ਦੀ ਹਾਲਤ ਸਥਿਰ ਹੈ। ਠੀਕ ਹੋਏ ਮਰੀਜ਼ਾਂ ਨੇ ਉਨ੍ਹਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਤੇ ਹੋਰ ਸਟਾਫ਼ ਦਾ ਧਨਵਾਦ ਕਰਦਿਆਂ ਕਿਹਾ ਕਿ ਹਸਪਤਾਲ ਵਿਚ ਉਨ੍ਹਾਂ ਦੀਆਂ ਜ਼ਰੂਰੀ ਲੋੜਾਂ ਦਾ ਪੂਰਾ ਖ਼ਿਆਲ ਰਖਿਆ ਗਿਆ ਅਤੇ ਉਨ੍ਹਾਂ ਨੂੰ ਚੰਗਾ ਤੇ ਮਿਆਰੀ ਇਲਾਜ ਮਿਲਿਆ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ, ਨਰਸਾਂ ਅਤੇ ਹੋਰ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਾਰੇ ਦਿਨ ਰਾਤ ਅਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਇਸ ਬਿਮਾਰੀ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ ਅਤੇ ਸਾਰਿਆਂ ਦੇ ਸਹਿਯੋਗ ਨਾਲ ਛੇਤੀ ਹੀ ਇਸ ਮਹਾਮਾਰੀ ’ਤੇ ਕਾਬੂ ਪਾ ਲਿਆ ਜਾਵੇਗਾ। ਡਾ. ਮਨਜੀਤ ਸਿੰਘ ਨੇ ਲੋਕਾਂ ਨੂੰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਵੀ ਆਖਿਆ। ਉਨ੍ਹਾਂ ਲੋਕਾਂ ਨੂੰ ਵਾਰ ਵਾਰ ਹੱਥ ਧੋਣ, ਇਕ ਦੂਜੇ ਤੋਂ ਜ਼ਰੂਰੀ ਫਾਸਲਾ ਰੱਖਣ ਅਤੇ ਘਰਾਂ ਅੰਦਰ ਰਹਿਣ ਲਈ ਪ੍ਰੇਰਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ