ਐਸਟੀਐਫ਼ ਵੱਲੋਂ ਦੋ ਨਾਇਜੀਰੀਅਨ 250 ਗਰਾਮ ਹੇਰੋਇਨ ਸਮੇਤ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਪਰੈਲ:
ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਮੁਹਾਲੀ ਦੇ ਵਾਈਪੀਐਸ ਚੌਂਕ ਨੇੜਿਓਂ ਗੁਪਤ ਸੂਚਨਾ ਦੇ ਆਧਾਰ ’ਤੇ 2 ਨਾਇਜੀਰੀਅਨਾਂ ਨੂੰ 250 ਗਰਾਮ ਹੈਰੋਇਨ ਅਤੇ 1.5 ਲੱਖ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਨਾਈਜੀਰੀਅਨਾਂ ਦੀ ਪਛਾਣ ਕਰਿਸਟੋਪਰ ਓਕੇ ਅਤੇ ਚੁਕਵਿਉਮੀਕਾ ਇਗਵੇ ਦੋਵੇਂ ਵਾਸੀ ਨਾਈਜੀਰੀਆ ਹਾਲ ਵਾਸੀ ਰਾਮਾ ਪਾਰਕ ਨੇੜੇ ਗੁਪਤਾ ਪ੍ਰਾਪਰਟੀ ਉਤਮ ਨਗਰ ਨਵੀਂ ਦਿੱਲੀ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਅਤੇ ਐਸਪੀ ਰਜਿੰਦਰ ਸਿੰਘ ਸੋਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏਐਸਆਈ ਸੁਖਵਿੰਦਰ ਸਿੰਘ ਅਤੇ ਕੰਵਲਜੀਤ ਸਿੰਘ ਨੇ ਪੁਲੀਸ ਪਾਰਟੀ ਸਮੇਤ ਸਕਾਨਕ ਫੇਜ਼-7 ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨਾਂ ਨੂੰ ਗੁਪਤ ਸੂਚਨਾ ਮਿਲੀ ਕਿ ਦੋ ਨਾਇਜੀਰੀਅਨ ਹੈਰੋਇਨ ਦੀ ਵੱਡੀ ਖੇਪ ਸਮੇਤ ਚੰਡੀਗੜ੍ਹ ਵਾਲੇ ਪਾਸਿਓਂ ਮੁਹਾਲੀ ਵੱਲ ਆ ਰਹੇ ਹਨ।
ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਪੁਲੀਸ ਨੇ ਤੁਰੰਤ ਵਾਈ.ਪੀ.ਐਸ ਚੌਂਕ ਫੇਜ਼-7/8 ਕੋਲੋਂ ਦੋਵੇਂ ਨਾਇਜੀਰੀਅਨਾਂ ਨੂੰ 250 ਗਰਾਮ ਹੈਰੋਇਨ ਅਤੇ 1 ਲੱਖ 5 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਐਸ.ਟੀ.ਐਫ਼ ਨੂੰ ਪੁੱਛ-ਗਿੱਛ ਦੌਰਾਨ ਪਤਾ ਚੱਲਿਆ ਕਿ ਦੋਵੇਂ ਨਾਇਜੀਰੀਅਨਦਿੱਲੀ ਤੋਂ ਹੈਰੋਇਨ ਲਿਆ ਕੇ ਮੁਹਾਲੀ ਅਤੇ ਚੰਡੀਗੜ੍ਹ ਸਮੇਤ ਹੋਰਨਾਂ ਨੇੜਲੇ ਇਲਾਕਿਆਂ ਵਿੱਚ ਆਪਣੇ ਪੱਕੇ ਗਾਹਕਾਂ ਨੂੰ ਦੇਣ ਲਈ ਆਏ ਸਨ। ਦੋਵੇਂ ਮੁਲਜ਼ਮ ਨਾਇਜੀਰੀਅਨਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਜੇਲ੍ਹ ਭੇਜ ਦਿੱਤਾ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …