Share on Facebook Share on Twitter Share on Google+ Share on Pinterest Share on Linkedin ਖਰੜ ਦੇ ਵਾਰਡ ਨੰਬਰ-14 ਦੀ ਉਪ ਚੋਣ ਲਈ ਦੋ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 12 ਫਰਵਰੀ: ਖਰੜ ਨਗਰ ਕੌਂਸਲ ਦੇ ਵਾਰਡ ਨੰਬਰ-14 ਦੀ ਹੋ ਰਹੀ ਉਪ ਚੋਣ ਲਈ ਖਰੜ ਦੇ ਐਸਡੀਐਮ ਕਮ ਰਿਟਰਨਿੰਗ ਅਫ਼ਸਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਦੇ ਦਫ਼ਤਰ ਵਿੱਚ ਦੋ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਖਰੜ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਅੱਜ ਭਾਜਪਾ ਵੱਲੋਂ ਸੁਧੀਰ ਗੁਲੇਰੀਆਂ, ਸੀਮਾ ਗੁਲੇਰੀਆਂ ਵਲੋਂ ਆਪਣਾ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਏ ਗਏ। ਕੱਲ ਨਾਮਜ਼ਦਗੀ ਦਾਖਲ ਕਰਵਾਉਣ ਦਾ ਆਖਰੀ ਦਿਨ ਹੈ ਤੇ ਕੋਈ ਵੀ ਉਮੀਦਵਾਰ ਸਵੇਰੇ 11 ਤੋਂ 3 ਵਜੇ ਤੱਕ ਨਾਮਜ਼ਦਗੀ ਪੇਪਰ ਦਾਖਲ ਕਰਵਾ ਸਕਦਾ ਹੈ। ਨਾਮਜ਼ਦਗੀ ਦਾਖਲ ਕਰਵਾਉਣ ਵਾਲੇ ਉਮੀਦਵਾਰਾਂ ਨੂੰ ਸਟੇਟ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਖਰਚਾ ਰਜਿਸਟਰ ਅਤੇ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਜਾਣੂ ਕਰਵਾਇਆ ਗਿਆ। ਭਾਜਪਾ ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਉਣ ਸਮੇਂ ਭਾਜਪਾ ਦੇ ਜਿਲ੍ਹਾ ਪ੍ਰਧਾਨ ਸੁਸੀਲ ਰਾਣਾ, ਸ੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ, ਵਿਧਾਨ ਸਭਾ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ, ਜ਼ਿਲ੍ਹਾ ਦਿਹਾਤੀ ਪ੍ਰਧਾਨ ਬਲਜੀਤ ਸਿੰਘ ਕੁੰਭੜਾ, ਨਰਿੰਦਰ ਸਿੰਘ ਰਾਣਾ, ਅਮਿੱਤ ਸ਼ਰਮਾ ਮੰਡਲ ਪ੍ਰਧਾਨ ਖਰੜ ਸਮੇਤ ਭਾਰੀ ਗਿਣਤੀ ਵਿਚ ਅਕਾਲੀ-ਭਾਜਪਾ ਦੇ ਆਗੂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ