Share on Facebook Share on Twitter Share on Google+ Share on Pinterest Share on Linkedin ਮੋਰਿੰਡਾ ਤੇ ਆਸ ਪਾਸ ਹੋਏ ਸੜਕ ਹਾਦਸਿਆਂ ਵਿੱਚ ਦੋ ਵਿਅਕਤੀ ਜ਼ਖ਼ਮੀ ਗਗਨਦੀਪ ਘੜੂੰਆਂ ਨਬਜ਼-ਏ-ਪੰਜਾਬ ਬਿਊਰੋ, ਮੋਰਿੰਡਾ, 21 ਜਨਵਰੀ: ਇੱਥੇ ਵੱਖ ਵੱਖ ਸੜਕ ਹਾਦਸਿਆਂ ਵਿੱਚ ਦੋ ਮੋਟਰ ਸਾਈਕਲ ਚਾਲਕ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਮੋਰਿੰਡਾ ਵਿਖੇ ਮੁਢਲੀ ਡਾਕਟਰੀ ਸਹਾਇਤਾ ਦੇਣ ਤੋਂ ਬਾਦ ਚੰਡੀਗੜ੍ਹ ਦੇ ਵੱਖ ਵੱਖ ਸਰਕਾਰੀ ਹਸਪਤਾਲਾਂ ਲਈ ਰੈਫਰ ਕਰ ਦਿੱਤਾ। ਮੋਰਿੰਡਾ ਸਿਟੀ ਇੰਚਾਰਜ ਸਬ ਇੰਸਪੈਕਟਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਸਕੂਟਰ ਮਕੈਨਿਕ ਦਾ ਕੰਮ ਕਰਦੇ ਅਮਰਜੀਤ ਸਿੰਘ ਵਾਸੀ ਪਿੰਡ ਸਮਾਣਾ ਖੁਰਦ ਦੇ ਮੋਟਰ ਸਾਇਕਲ ਦਾ ਤੇਜ ਤਫਤਾਰ ਬਲੈਰੋ ਗੱਡੀ ਨਾਲ ਪਲਾਜਾ ਨੇੜੇ ਹਾਦਸਾ ਹੋ ਗਿਆ ਜਿਸ ਵਿਚ ਉਹ ਗੰਭੀਰ ਜਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਮੋਰਿੰਡਾ ਪੁਲੀਸ ਨੇ ਉਸਦੇ ਭਰਾ ਗੁਰਪ੍ਰੀਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਸਮਾਣਾ ਖੁਰਦ ਦੇ ਬਿਆਨਾਂ ਦੇ ਅਧਾਰ ਪਰ ਬਲੈਰੋ ਚਾਲਕ ਸੁਰਜੀਤ ਸਿੰਘ ਵਾਸੀ ਪਿੰਡ ਭਟੇੜੀ ਦੇ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਪਿੰਡ ਕਾਂਜਲਾ ਨੇੜੇ ਹੋਏ ਇਕ ਅਗਿਆਤ ਟੈਂਪੂ ਦਾ ਇਕ ਮੋਟਰ ਸਾਈਕਲ ਨਾਲ ਹਾਦਸਾ ਹੋ ਗਿਆ ਜਿਸ ਵਿਚ ਮੋਟਰ ਸਾਈਕਲ ਚਾਲਕ ਜਸਵੰਤ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਸਿਲ ਬੱਤਾ ਗੰਭੀਰ ਜਖਮੀ ਹੋ ਗਿਆ। ਹਾਦਸੇ ਉਪਰੰਤ ਟੈਂਪੂ ਚਾਲਕ ਮੌਕੇ ‘ਤੋਂ ਟੈਂਪੂ ਫਰਾਰ ਹੋ ਗਿਆ। ਜ਼ਖ਼ਮੀ ਹੋਏ ਜਸਵੰਤ ਸਿੰਘ ਨੂੰ ਲੋਕਾਂ ਨੇ 108 ‘ਤੇ ਫੋਨ ਕਰਕੇ ਐਂਬੂਲੈਂਸ ਬੁਲਾਈ ਜਿਸ ਰਾਹੀਂ ਉਸਨੂੰ ਸਰਕਾਰੀ ਹਸਪਤਾਲ ਭੇਜਿਆ ਜਿਥੋਂ ਡਾਕਟਰਾਂ ਨੇ ਉਸਨੂੰ ਮੁਢਲੀ ਡਾਕਟਰੀ ਸਹਾਇਤਾ ਦੇਣ ਤੋਂ ਬਾਅਦ ਸੈਕਟਰ 32, ਚੰਡੀਗੜ੍ਹ ਲਈ ਰੈਫਰ ਕਰ ਦਿੱਤਾ। ਮੋਰਿੰਡਾ ਥਾਣਾ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਮੋਰਿੰਡਾ ਪੁਲਸ ਨੇ ਇਸ ਸਬੰਧੀ ਜਾਂਚ ਤੇ ਕਾਰਵਾਈ ਸ਼ੁਰੂ ਕਰ ਦਿੱਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ