ਲੁੱਟ-ਖੋਹ ਦੇ ਮਾਮਲੇ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ, ਦੋ ਫਰਾਰ

ਮੁਲਜ਼ਮਾਂ ਕੋਲੋਂ ਪੀੜਤ ਦਾ ਮੋਟਰ ਸਾਈਕਲ, ਪਰਸ ਤੇ ਏਟੀਐਮ ਕੀਤਾ ਬਰਾਮਦ

ਨਬਜ਼-ਏ-ਪੰਜਾਬ, ਮੁਹਾਲੀ, 31 ਜਨਵਰੀ:
ਬਲੌਂਗੀ ਪੁਲੀਸ ਨੇ ਇੱਕ ਮੋਟਰ ਸਾਈਕਲ ਸਵਾਰ ਨੂੰ ਰਸਤੇ ਵਿੱਚ ਘੇਰ ਕੇ ਉਸ ਦੀ ਕੁੱਟਮਾਰ ਕਰਨ ਅਤੇ ਉਸ ਦਾ ਮੋਟਰ ਸਾਈਕਲ ਤੇ ਪਰਸ ਖੋਹਣ ਦੇ ਮਾਮਲੇ ਵਿੱਚ 4 ਵਿਅਕਤੀ ਰਾਜੀਵ ਉਰਫ਼ ਬਿੱਲਾ, ਅਮਨ ਸਿੰਘ ਉਰਫ਼ ਅਮਨਾ ਬਿੱਲਾ, ਸੰਜੂ ਅਤੇ ਚੰਨੀ ਸਾਰੇ ਵਾਸੀ ਬਲੌਂਗੀ ਦੇ ਖ਼ਿਲਾਫ਼ ਧਾਰਾ 379 ਬੀ, 384, 323, 341, 506, 34 ਦੇ ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐਸਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਵਿਜੈ ਕੁਮਾਰ ਵਾਸੀ ਬਲੌਂਗੀ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਪੀੜਤ ਨੇ ਥਾਣੇ ਵਿੱਚ ਰਿਪੋਰਟ ਦਰਜ ਕਰਵਾਈ ਸੀ ਕਿ ਬੀਤੇ ਦਿਨੀਂ ਸ਼ਾਮ ਨੂੰ ਉਹ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਕੰਮ ਤੋਂ ਆਪਣੇ ਘਰ ਪਰਤ ਰਿਹਾ ਸੀ ਕਿ ਰਸਤੇ ਵਿੱਚ 4 ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਡੰਡਿਆਂ ਨਾਲ ਕੁੱਟਿਆ। ਮੁਲਜ਼ਮ ਉਸ ਕੋਲੋਂ ਮੋਟਰ ਸਾਈਕਲ ਅਤੇ ਪਰਸ ਖੋਹ ਲਿਆ ਅਤੇ ਉਸ ਦੀ ਕੁੱਟਮਾਰ ਕਰਦਿਆਂ ਅਤੇ ਜਾਨ ਤੋਂ ਮਾਰਨ ਦੀ ਧਮਕੀ ਦੇ ਕੇ ਏਟੀਐਮ ਦਾ ਪਿੰਨ ਨੰਬਰ ਵੀ ਪੁੱਛ ਲਿਆ। ਹਮਲਾਵਰਾਂ ਨੇ ਪੀੜਤ ਵਿਜੈ ਕੁਮਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਕਿ ਜੇਕਰ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਸ ਨੂੰ ਜਾਨ ਤੋਂ ਮਾਰ ਦੇਣਗੇ। ਉਕਤ ਵਿਅਕਤੀਆਂ ਨੇ ਵਿਜੈ ਕੁਮਾਰ ਦੇ ਏਟੀਐਮ ਤੋਂ 25000 ਰੁਪਏ ਵੀ ਕਢਵਾ ਲਏ ਗਏ।
ਅੰਗਰੇਜ਼ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਨੇ ਰਾਜੀਵ ਕੁਮਾਰ ਉਰਫ਼ ਬਿੱਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਮੋਟਰ ਸਾਈਕਲ ਵੀ ਬਰਾਮਦ ਕਰ ਲਿਆ। ਬਿੱਲੇ ਦੀ ਪੁੱਛਗਿੱਛ ਤੋਂ ਬਾਅਦ ਉਸ ਦੇ ਸਾਥੀ ਅਮਨ ਸਿੰਘ ਉਰਫ਼ ਅਮਨਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਅਮਨ ਕੋਲੋਂ ਪੀੜਤ ਵਿਅਕਤੀ ਦਾ ਪਰਸ ਅਤੇ ਏਟੀਐਮ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਬਾਕੀ ਸਾਥੀਆਂ ਦੀ ਭਾਲ ਜਾਰੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ ਮੁਲਜ਼ਮਾਂ ਨੇ ਕੁਲਹਾੜੀ …