ਮੁਹਾਲੀ ਵਿੱਚ ਦੋ ਸੜਕ ਹਾਦਸਿਆਂ ਵਿੱਚ 1 ਦੀ ਮੌਤ, 1 ਜ਼ਖ਼ਮੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਫਰਵਰੀ:
ਪੋਸਟਲ ਯੂਨੀਅਨ ਇੰਪਲਾਈਜ਼ ਪੰਜਾਬ ਦੇ ਪ੍ਰਧਾਨ ਅਤੇ ਉੱਘੇ ਸਮਾਜ ਸੇਵਕ ਬਲਜਿੰਦਰ ਸਿੰਘ ਰਾਏਪੁਰ ਕਲਾਂ ਅੱਜ ਇੱਕ ਸੜਕ ਹਾਦਸੇ ਵਿੱਚ ਵਾਲ-ਵਾਲ ਬਚਾ ਗਏ, ਜਦੋਂਕਿ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਰਾਏਪੁਰ ਕਲਾਂ ਅੱਜ ਇੱਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕ ਕੇ ਘਰ ਵਾਪਸ ਜਾ ਰਹੇ ਸਨ, ਜਦੋਂ ਉਹ ਸੈਕਟਰ-86 ਕੋਲ ਪਹੁੰਚੇ ਤਾਂ ਅਚਾਨਕ ਉਨ੍ਹਾਂ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਸੜਕ ਕਿਨਾਰੇ ਖੜੀ ਇੱਕ ਫਾਰਚੂਨਰ ਗੱਡੀ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਬਲਜਿੰਦਰ ਸਿੰਘ ਰਾਏਪੁਰ ਕਲਾਂ ਨੂੰ ਮਾਮੂਲੀ ਸੱਟਾਂ ਵੱਜੀਆਂ। ਉਨ੍ਹਾਂ ਨੂੰ ਸ਼ਹਿਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਬਾਅਦ ਵਿੱਚ ਡਾਕਟਰਾਂ ਨੇ ਮੁੱਢਲੀ ਮੈਡੀਕਲ ਸਹਾਇਤਾ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ।
ਉਧਰ, ਲਾਂਡਰਾਂ ਨੇੜੇ ਸੀਜੀਸੀ ਕਾਲਜ ਨਜ਼ਦੀਕ ਅੱਜ ਸਵੇਰੇ ਸੜਕ ਹਾਦਸੇ ਵਿੱਚ ਇੱਕ ਸੁਰੱਖਿਆ ਗਾਰਡ ਦਿਲਬਾਗ ਸਿੰਘ (53) ਵਾਸੀ ਪਿੰਡ ਢੋਲਕ ਮਾਜਰਾ (ਮੋਰਿੰਡਾ) ਦੀ ਮੌਤ ਹੋ ਗਈ। ਉਹ ਇੱਥੋਂ ਦੇ ਨੇੜਲੇ ਪਿੰਡ ਭਾਗੋਮਾਜਰਾ ਵਿੱਚ ਕਿਰਾਏ ’ਤੇ ਰਹਿੰਦਾ ਸੀ ਅਤੇ ਪ੍ਰਾਈਵੇਟ ਕੰਪਨੀ ਆਰਕੇਐਮ ਲਾਂਡਰਾਂ ਵਿੱਚ ਸੁਰੱਖਿਆ ਗਾਰਡ ਦੀ ਨੌਕਰੀ ਕਰਦਾ ਸੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ ਸਾਢੇ 6 ਵਜੇ ਦਿਲਬਾਗ ਸਿੰਘ ਸਾਈਕਲ ’ਤੇ ਸਵਾਰ ਹੋ ਕੇ ਭਾਗੋਮਾਜਰਾ ਤੋਂ ਡਿਊਟੀ ’ਤੇ ਜਾ ਰਿਹਾ ਸੀ ਕਿ ਜਦੋਂ ਉਹ ਸੀਜੀਸੀ ਕਾਲਜ ਲਾਂਡਰਾਂ ਨੇੜੇ ਪੁੱਜਾ ਤਾਂ ਪਿੱਛੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਸੁਰੱਖਿਆ ਗਾਰਡ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਕਾਰ ਚਾਲਕ ਕਾਫੀ ਦੂਰ ਤੱਕ ਗਾਰਡ ਨੂੰ ਘੜੀਸਦਾ ਹੋਇਆ ਲੈ ਗਿਆ। ਜਿਸ ਕਾਰਨ ਦਿਲਬਾਗ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਹਾਦਸੇ ਮਗਰੋਂ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਪ੍ਰੰਤੂ ਕਾਰ ਦੀ ਨੰਬਰ ਪਲੇਟ ਟੁੱਟ ਕੇ ਸੜਕ ’ਤੇ ਡਿੱਗ ਪਈ। ਪ੍ਰਤੱਖਦਰਸ਼ੀਆਂ ਦੇ ਦੱਸਣ ਮੁਤਾਬਕ ਸੂਚਨਾ ਮਿਲਣ ਤੋਂ ਕਰੀਬ ਅੱਧੇ ਘੰਟੇ ਬਾਅਦ ਪੁਲੀਸ ਮੌਕੇ ’ਤੇ ਪਹੁੰਚੀ।
ਇਸ ਸਬੰਧੀ ਸੋਹਾਣਾ ਥਾਣੇ ਦੇ ਐਸਐਚਓ ਮਨਜੀਤ ਸਿੰਘ ਨੇ ਦੱਸਿਆ ਕਿ ਹਾਦਸੇ ਵਾਲੀ ਥਾਂ ’ਤੇ ਡਿੱਗੀ ਕਾਰ ਦੀ ਨੰਬਰ ਪਲੇਟ ਨੂੰ ਆਧਾਰ ਬਣਾ ਕੇ ਕਾਰ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਪ੍ਰਾਈਵੇਟ ਕੰਪਨੀ ਵਿੱਚ ਸੁਰੱਖਿਆ ਗਾਰਡ ਤਾਇਨਾਤ ਸੀ। ਸਰਕਾਰੀ ਹਸਪਤਾਲ ਵਿੱਚ ਪੋਸਟ ਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਫਰਾਰ ਹੋਏ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Load More Related Articles
Load More By Nabaz-e-Punjab
Load More In Accident

Check Also

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਇੱ…