nabaz-e-punjab.com

ਰਿਸ਼ਵਤਖੋਰੀ ਮਾਮਲਾ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਦੋ ਕਾਨੂੰਗੋਈ ਰੰਗੇ ਹੱਥੀਂ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 4 ਅਕਤੂਬਰ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬੁੱਧਵਾਰ ਨੂੰ ਵੱਖ-ਵੱਖ ਕੇਸਾਂ ਵਿੱਚ ਰਿਸ਼ਵਤ ਲੈਂਦੇ ਹੋਏ ਦੋ ਕਾਨੂੰਗੋਈ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਵਿੱਚ ਸਫਲਾਤ ਹਾਸਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਤਾਇਨਾਤ ਨਾਇਬ ਸਦਰ ਕਾਨੂੰਗੋਈ ਬਲਬੀਰ ਸਿੰਘ ਨੂੰ ਮੁਹਾਲੀ ਨੇੜਲੇ ਪਿੰਡ ਟੰਗੋਰੀ ਦੇ ਵਸਨੀਕ ਬਲਵਿੰਦਰ ਸਿੰਘ ਕੋਲੋਂ 6 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ।
ਇਸ ਸਬੰਧੀ ਪੀੜਤ ਬਲਵਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਦੇ ਦਫ਼ਤਰ ਪਹੁੰਚ ਕੇ ਰੈਵਨਿਊ ਅਧਿਕਾਰੀ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਸੀ ਅਤੇ ਦੋਸ਼ ਲਗਾਇਆ ਸੀ ਕਿ ਉਹ (ਕਾਨੂੰਗੋਈ ਬਲਬੀਰ ਸਿੰਘ) ਜ਼ਮੀਨ ਦੇ ਰਿਕਾਰਡ ਦੀ ਕਾਪੀ ਜੋ ਪਹਿਲਾਂ ਹੀ ਅਦਾਲਤ ਵਿੱਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਉਸ ਨੂੰ ਮੁਹੱਈਆ ਕਰਵਾਉਣ ਦੇ ਬਦਲੇ 6 ਹਜ਼ਾਰ ਰੁਪਏ ਰਿਸ਼ਵਤ ਦੇਣ ਦੀ ਮੰਗ ਕਰ ਰਿਹਾ ਹੈ। ਪੀੜਤ ਦੀ ਸ਼ਿਕਾਇਤ ਦੀ ਪੜਚੋਲ ਕਰਨ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਟਰੈਪ ਲਗਾ ਕੇ ਅਤੇ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਨਾਇਬ ਸਦਰ ਕਾਨੂੰਗੋਈ ਬਲਬੀਰ ਸਿੰਘ ਨੂੰ ਸ਼ਿਕਾਇਤ ਕਰਤਾ ਕੋਲੋਂ 6 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇੱਕ ਹੋਰ ਮਾਮਲੇ ਵਿੱਚ ਸ਼ਾਹਕੋਟ ਵਿੱਚ ਤਾਇਨਾਤ ਕਾਨੂੰਗੋਈ ਸਰੂਪ ਸਿੰਘ ਨੂੰ ਸ਼ਿਕਾਇਤ ਕਰਤਾ ਵਰਿੰਦਰ ਸਿੰਘ ਵਾਸੀ ਪਿੰਡ ਖ਼ਾਨਪੁਰ ਰਾਜਪੂਤਾਂ ਜ਼ਿਲ੍ਹਾ ਜਲੰਧਰ ਤੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨੂੰ ਦੱਸਿਆ ਕਿ ਤਹਿਸੀਲਦਾਰ ਦੀ ਅਦਾਲਤ ਵਿੱਚ ਚੱਲ ਰਹੇ ਉਸ ਦੀ ਖੇਤੀ ਯੋਗ ਜ਼ਮੀਨ ਦੀ ਵੰਡ ਨਾਲ ਸਬੰਧਤ ਮਾਮਲੇ ਵਿੱਚ ਆਪਣੀ ਰਿਪੋਰਟ ਪੇਸ਼ ਕਰਨ ਦੇ ਇਵਜ਼ ਵਿੱਚ ਉਕਤ ਉਸ ਤੋਂ (ਵਰਿੰਦਰ ਸਿੰਘ ਤੋਂ) 10 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ। ਤੱਥਾਂ ਨੂੰ ਪੜਤਾਲਣ ਤੋਂ ਬਾਅਦ ਵਿਜੀਲੈਂਸ ਟੀਮ ਵੱਲੋਂ ਉਕਤ ਦੋਸ਼ੀ ਨੂੰ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਬੁਲਾਰੇ ਨੇ ਦੱਸਿਆ ਦੋਵੇਂ ਦੋੋਸ਼ੀਆਂ ’ਤੇ ਪੀਸੀ ਐਕਟ (ਭ੍ਰਿਸ਼ਟਾਚਾਰ ਰੋਕੂ ਕਾਨੂੰਨ) ਤਹਿਤ ਕ੍ਰਮਵਾਰ ਵਿਜੀਲੈਂਸ ਥਾਣਾ ਪਟਿਆਲਾ ਅਤੇ ਜਲੰਧਰ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…