ਟਰੈਵਲ ਏਜੰਟ ਨੀਨਾ ਸ਼ਰਮਾ ਨੂੰ ਦੋ ਸਾਲ ਦਸ ਮਹੀਨੇ ਕੈਦ ਤੇ 5 ਹਜ਼ਾਰ ਰੁਪਏ ਜੁਰਮਾਨਾ

ਨਿਊਜ਼ ਡੈਸਕ, ਮੁਹਾਲੀ, 16 ਦਸੰਬਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਇੱਕ ਵਿਸ਼ੇਸ਼ ਅਦਾਲਤ ਨੇ ਇੱਕ ਮਹਿਲਾ ਟਰੈਵਲ ਏਜੰਟ ਨੀਨਾ ਸ਼ਰਮਾ ਨੂੰ ਧੋਖਾਧੜੀ ਦੇ ਮਾਮਲੇ ਵਿੱਚ ਦੋ ਸਾਲ 10 ਮਹੀਨੇ ਦੀ ਸਜ਼ਾ ਅਤੇ 5 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ। ਨੀਨਾ ਸ਼ਰਮਾ ’ਤੇ ਵਿਦੇਸ਼ ਭੇਜਣ ਦੇ ਨਾਂ ਉੱਤੇ ਠੱਗੀ ਮਾਰਨ ਦਾ ਦੋਸ਼ ਹੈ। ਇਸ ਸਬੰਧੀ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਬਿਲਾਸਪੁਰ ਦੇ ਪਿੰਡ ਬਰਠੀ ਦੇ ਵਸਨੀਕ ਅਸ਼ੋਕ ਕੁਮਾਰ ਦੀ ਸ਼ਿਕਾਇਤ ’ਤੇ ਪੁਲੀਸ ਨੇ 23 ਜੂਨ 2012 ਨੂੰ ਮਟੌਰ ਥਾਣੇ ਵਿੱਚ ਨੀਨਾ ਸ਼ਰਮਾ ਉਰਫ਼ ਅੰਜਲੀ ਸ਼ਰਮਾ ਅਤੇ ਕੰਪਨੀ ਦੀ ਇੱਕ ਹੋਰ ਮਹਿਲਾ ਮੁਲਾਜ਼ਮ ਦੇ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 406, 420 ਅਤੇ 120ਬੀ ਦੇ ਤਹਿਤ ਐਫ਼ਆਈਆਰ ਦਰਜ ਕੀਤੀ ਗਈ ਸੀ।
ਮੁਹਾਲੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਅਸ਼ੋਕ ਕੁਮਾਰ ਨੇ ਕਿਹਾ ਹੈ ਕਿ ਇੱਥੋਂ ਦੇ ਫੇਜ਼-7 ਸਥਿਤ ਗੁਰੂ ਕ੍ਰਿਪਾ ਇੰਟਰਪ੍ਰਾਈਜਿਜ਼ ਦੀ ਮਾਲਕਣ ਨੀਨਾ ਸ਼ਰਮਾ ਨੇ ਉਸ ਨੂੰ ਕੈਨੇਡਾ ਭੇਜਣ ਦੇ ਨਾਂ ਉੱਤੇ ਇੱਕ ਲੱਖ ਦਸ ਹਜ਼ਾਰ ਰੁਪਏ ਲਏ ਸਨ। ਪ੍ਰੰਤੂ ਇਸ ਮਗਰੋਂ ਨਾ ਤਾਂ ਉਸ ਨੂੰ ਕੈਨੇਡਾ ਹੀ ਭੇਜਿਆ ਗਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਿਸ ਕੀਤੇ ਗਏ ਸਨ। ਪੁਲੀਸ ਵੱਲੋਂ ਕੇਸ ਦਰਜ ਕਰਨ ਤੋਂ ਬਾਅਦ ਇਸ ਕੇਸ ਦੀ ਸੁਣਵਾਈ ਮੁਹਾਲੀ ਅਦਾਲਤ ਵਿੱਚ ਚੱਲ ਰਹੀ ਸੀ। ਅੱਜ ਅਦਾਲਤ ਨੇ ਕੇਸ ਦੀ ਸੁਣਵਾਈ ਕਰਦਿਆਂ ਨੀਨਾ ਸ਼ਰਮਾ ਨੂੰ ਦੋਸ਼ੀ ਮੰਨਦੇ ਹੋਏ ਦੋ ਸਾਲ 10 ਮਹੀਨੇ ਦੀ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿੱਚ ਦੋਸ਼ੀ ਨੂੰ ਦੋ ਮਹੀਨੇ ਦੀ ਵਾਧੂ ਸਜ਼ਾ ਭੁਗਤਣੀ ਪਏਗੀ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …