Share on Facebook Share on Twitter Share on Google+ Share on Pinterest Share on Linkedin ਪੁਰਾਣੀ ਰੰਜਿਸ਼ ਕਾਰਨ ਹੋਏ ਝਗੜੇ ਵਿੱਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 5 ਅਗਸਤ: ਇੱਥੋਂ ਦੇ ਨੇੜਲੇ ਪਿੰਡ ਬੜੌਦੀ ਵਿਖੇ ਹੋਏ ਪੁਰਾਣੀ ਰੰਜਿਸ਼ ਨੂੰ ਲੈਕੇ ਹੋਏ ਝਗੜੇ ਵਿਚ ਦੋ ਨੌਜੁਆਨ ਬੁਰੀ ਤਰ੍ਹਾਂ ਜਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ਼ ਲਈ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਜਿਥੋਂ ਡਾਕਟਰਾਂ ਨੇ ਜਖਮੀਆਂ ਨੂੰ ਇਲਾਜ਼ ਲਈ ਚੰਡੀਗੜ੍ਹ ਰੈਫਰ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਖਮੀ ਰਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਬੜੌਦੀ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੀ ਮੋਟਰ ਤੇ ਰਹਿੰਦੇ ਨੌਕਰ ਨੂੰ ਰੋਟੀ ਦੇਣ ਗਿਆ ਸੀ ਇਸ ਦੌਰਾਨ ਤਿੰਨ ਗੱਡੀਆਂ ਵਿਚ ਸਵਾਰ ਹੋ ਕੇ ਆਏ 10-12 ਨੌਜੁਆਨਾਂ ਨੇ ਉਸ ਦੀ ਮੋਟਰ ਤੇ ਹਮਲਾ ਕਰ ਦਿੱਤਾ ਤੇ ਇਸ ਦੌਰਾਨ ਉਹ ਖੁੱਦ ਵੀ ਜਖਮੀ ਹੋ ਗਿਆ ਅਤੇ ਨੌਕਰ ਧਰਮਿੰਦਰ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਪੀੜਤ ਨੇ ਦੱਸਿਆ ਕਿ ਹਮਲਾਵਰ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ ਜੋ ਮਾਰਕੁਟਾਈ ਕਰਨ ਉਪਰੰਤ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਇਸ ਘਟਨਾ ਬਾਰੇ ਪੀੜਤ ਨੇ ਪਰਿਵਾਰ ਨੂੰ ਫੋਨ ’ਤੇ ਜਾਣੂੰ ਕਰਵਾਇਆ ਜਿਸ ਉਪਰੰਤ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਜਖਮੀਆਂ ਨੂੰ ਸਿਵਲ ਹਸਪਤਾਲ ਕੁਰਾਲੀ ਲਿਆਂਦਾ ਜਿੱਥੋਂ ਡਾਕਟਰਾਂ ਨੇ ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਚੰਡੀਗੜ੍ਹ ਰੈਫਰ ਕਰ ਦਿੱਤਾ। ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ