ਸ਼ਹਿਰ ਵਿੱਚ ਲੁੱਟਾਂ-ਖੋਹਾਂ ਤੇ ਚੋਰੀਆਂ ਕਰਨ ਦੇ ਮਾਮਲੇ ਵਿੱਚ ਦੋ ਨੌਜਵਾਨ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 22 ਫਰਵਰੀ:
ਮੁਹਾਲੀ ਪੁਲੀਸ ਨੇ ਸ਼ਹਿਰ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਦੇ ਮਾਮਲੇ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਨੌਜਵਾਨਾਂ ਦੀ ਪਛਾਣ ਸੋਨੂੰ ਖਾਨ ਅਤੇ ਖ਼ੁਸ਼ ਕੁਮਾਰ ਦੋਵੇਂ ਵਾਸੀ ਪਿੰਡ ਸੋਹਾਣਾ ਵਜੋਂ ਹੋਈ ਹੈ। ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐੱਸਐੱਸਪੀ ਦੀਪਕ ਪਾਰਿਕ ਦੇ ਹੁਕਮਾਂ ’ਤੇ ਪੁਲੀਸ ਵੱਲੋਂ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣੇਦਾਰ ਭੁਪਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਇੱਥੋਂ ਦੇ ਮੈਜਿਸਟਿਕ ਹੋਟਲ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਫੇਜ਼-7 ਵਾਲੇ ਪਾਸਿਓਂ ਮੋਟਰ ਸਾਈਕਲ ’ਤੇ ਸਵਾਰ ਦੋ ਨੌਜਵਾਨ ਪੁਲੀਸ ਨੂੰ ਦੇਖ ਕੇ ਘਬਰਾ ਗਏ ਅਤੇ ਵਾਪਸ ਪਿੱਛੇ ਮੁੜਨ ਦਾ ਯਤਨ ਤਾਂ ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਪੁੱਛਗਿੱਛ ਕੀਤੀ ਗਈ।
ਡੀਐਸਪੀ ਬੱਲ ਨੇ ਦੱਸਿਆ ਕਿ ਚੈਕਿੰਗ ਦੌਰਾਨ ਉਕਤ ਨੌਜਵਾਨ ਮੋਟਰ ਸਾਈਕਲ ਦੇ ਦਸਤਾਵੇਜ਼ ਨਹੀਂ ਦਿਖਾ ਸਕੇ। ਜਦੋਂ ਪੁਲੀਸ ਨੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਮੋਟਰ ਸਾਈਕਲ ਕੁੱਝ ਦਿਨ ਪਹਿਲਾਂ ਹੀ ਪਿੰਡ ਕੁੰਭੜਾ ਤੋਂ ਚੋਰੀ ਕੀਤਾ ਸੀ। ਇਸ ਸਬੰਧੀ ਪੁਲੀਸ ਨੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਬੀਐਨਐਸ ਐਕਟ ਦੀ ਧਾਰਾ 303(2),317(2),3(5) ਪਰਚਾ ਦਰਜ ਕੀਤਾ ਗਿਆ ਹੈ। ਮੁੱਢਲੀ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆਈ ਕਿ ਉਹ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਮੁਲਜ਼ਮ ਸੋਨੂੰ ਖਾਨ ਵਿਰੁੱਧ ਪਹਿਲਾਂ ਵੀ 2021 ਵਿੱਚ ਸੈਂਟਰਲ ਥਾਣਾ ਫੇਜ਼-8 ਵਿੱਚ ਸਨੈਚਿੰਗ ਦਾ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਉਹ ਭਗੌੜਾ ਚਲ ਰਿਹਾ ਸੀ। ਇਸ ਤੋਂ ਇਲਾਵਾ ਉਸ ਦੇ ਖ਼ਿਲਾਫ਼ ਤਿੰਨ ਹੋਰ ਪਰਚੇ ਸੋਹਾਣਾ, ਫੇਜ਼-1 ਅਤੇ ਸੈਂਟਰਲ ਥਾਣਾ ਫੇਜ਼-8 ਵਿੱਚ ਦਰਜ ਹਨ। ਜਦੋਂਕਿ ਮੁਲਜ਼ਮ ਖ਼ੁਸ਼ ਕੁਮਾਰ ਖ਼ਿਲਾਫ਼ ਵੀ ਪਹਿਲਾਂ ਲੁੱਟ-ਖੋਹ ਅਤੇ ਚੋਰੀ ਦਾ ਦਰਜ ਹੈ।

Load More Related Articles
Load More By Nabaz-e-Punjab
Load More In General News

Check Also

ਦਾਨੀ ਸੱਜਣ ਵੱਲੋਂ ਜੌਨ ਡੀਅਰ-5210 ਟਰੈਕਟਰ ਤੇ ਹਾਈਡਰੋਲਿਕ ਟਰਾਲੀ ਭੇਂਟ

ਦਾਨੀ ਸੱਜਣ ਵੱਲੋਂ ਜੌਨ ਡੀਅਰ-5210 ਟਰੈਕਟਰ ਤੇ ਹਾਈਡਰੋਲਿਕ ਟਰਾਲੀ ਭੇਂਟ ਨਬਜ਼-ਏ-ਪੰਜਾਬ, ਮੁਹਾਲੀ, 22 ਫਰਵਰੀ…