Share on Facebook Share on Twitter Share on Google+ Share on Pinterest Share on Linkedin ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ, ਇਕ ਗੰਭੀਰ ਜ਼ਖ਼ਮੀ ਰਾਤ ਵੇਲੇ ਢਾਬੇ ਤੋਂ ਖਾਣਾ ਲੈਣ ਜਾ ਰਹੇ ਮੋਟਰ ਸਾਈਕਲ ਨੂੰ ਜੀਪ ਕੰਪਸ ਗੱਡੀ ਨੇ ਮਾਰੀ ਟੱਕਰ ਜੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੂਨ: ਮੁਹਾਲੀ ਤੋਂ ਰਾਏਪੁਰ ਨੂੰ ਜਾਂਦੀ ਸੜਕ ’ਤੇ ਵਾਪਰੇ ਸੜਕ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦੋਂਕਿ ਇਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੇ ਮੋਟਰ ਸਾਈਕਲ ’ਤੇ ਆ ਰਹੇ ਸਨ। ਇਸ ਦੌਰਾਨ ਇਕ ਜੀਪ ਕੰਪਸ ਗੱਡੀ ਦੇ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਇਹ ਹਾਦਸਾ ਏਨਾ ਭਿਆਨਕ ਸੀ ਕਿ ਸੁਨੀਲ ਕੁਮਾਰ ਵਾਸੀ ਜਲਾਲਾਬਾਦ ਅਤੇ ਸ਼ੁਭਮ ਕੁਮਾਰ ਵਾਸੀ ਧਰਮਗੜ੍ਹ (ਜੰਮੂ) ਦੀ ਮੌਤ ਹੋ ਗਈ ਅਤੇ ਉਨ੍ਹਾਂ ਦਾ ਤੀਜਾ ਸਾਥੀ ਰਿੰਕਲ ਵਾਸੀ ਜਲਾਲਾਬਾਦ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਤੁਰੰਤ ਪੀਜੀਆਈ ਹਸਪਤਾਲ ਚੰਡੀਗੜ੍ਹ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਨੌਜਵਾਨ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਤਿੰਨੇ ਨੌਜਵਾਨ ਪਿੰਡ ਸੰਭਾਲਕੀ ਦੇ ਨੇੜੇ ਬਣੇ ਫਲੈਟਾਂ ਵਿੱਚ ਰਹਿੰਦੇ ਸਨ ਅਤੇ ਫਿਲਮ ਪ੍ਰੋਡਕਸ਼ਨ ਦਾ ਕੰਮ ਕਰਦੇ ਸਨ। ਉਹ ਰਾਤ ਵੇਲੇ ਕਿਸੇ ਢਾਬੇ ਤੋਂ ਖਾਣਾ ਲੈਣ ਲਈ ਘਰ ਤੋਂ ਨਿਕਲੇ ਸਨ ਜਦੋਂ ਮੁਹਾਲੀ ਤੋਂ ਰਾਏਪੁਰ ਪਿੰਡ ਵੱਲ ਜਾ ਰਹੇ ਸੀ ਕਿ ਸੜਕ ’ਤੇ ਉਨ੍ਹਾਂ ਦਾ ਮੋਟਰ ਸਾਈਕਲ ਹਾਦਸੇ ਦਾ ਸ਼ਿਕਾਰ ਹੋ ਗਿਆ। ਉਧਰ, ਸੋਹਾਣਾ ਥਾਣੇ ਦੇ ਐਸਐਚਓ ਇੰਸਪੈਕਟਰ ਦਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਹੈ ਅਤੇ ਕਾਰ ਚਾਲਕ ਅਵਿਸੇਕ ਕੁਮਾਰ ਵਾਸੀ ਹੁਸ਼ਿਆਰਪੁਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਦਾ ਮੈਡੀਕਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ ਸੜਕ ਹਾਦਸੇ ਵਿੱਚ ਮਾਰੇ ਗਏ ਨੌਜਵਾਨਾਂ ਬਾਰੇ ਇਤਲਾਹ ਭੇਜ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ