ਯੂਕੇ ਦੀ ਅਦਾਲਤ ਵੱਲੋਂ ਅਪਰੇਸ਼ਨ ਬਲੂ ਸਟਾਰ ਨਾਲ ਸਬੰਧਤ ਦਸਤਾਵੇਜ਼ ਜਨਤਕ ਕਰਨ ਦਾ ਫੈਸਲਾ ਸ਼ਲਾਘਾਯੋਗ: ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੂਨ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਯੂ.ਕੇ ਦੀ ਅਦਾਲਤ ਵੱਲੋਂ ਅਪਰੇਸ਼ਨ ਬਲੂ ਸਟਾਰ ਵਿੱਚ ਬ੍ਰਿਟੇਨ ਦੀ ਸ਼ਮੂਲੀਅਤ ਨਾਲ ਸਬੰਧਤ ਦਸਤਾਵੇਜ਼ਾਂ ਵਾਲੀਆਂ ਫਾਈਲਾਂ ਨੂੰ ਜਨਤਕ ਕਰਨ ਦੇ ਹੁਕਮਾਂ ਦੀ ਸ਼ਲਾਘਾ ਕੀਤੀ ਹੈ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਆਪਣੇ ਹੀ ਦੇਸ਼ ਦੇ ਧਾਰਮਿਕ ਸਥਾਨ ਅਤੇ ਲੋਕਾਂ ਉੱਤੇ ਬ੍ਰਿਟੇਨ ਸਰਕਾਰ ਕੋਲੋਂ ਹਮਲੇ ਲਈ ਮਦਦ ਮੰਗਣਾ ਅਤੇ ਉਸ ਤੋਂ ਬਾਅਦ ਹਮਲੇ ਬਾਰੇ ਸਾਰੇ ਭੇਤਾਂ ਨੂੰ ਗੁਪਤ ਰੱਖਣ ਵਾਲਾ ਭੇਤ ਦੇਸ਼ ਦੀ ਪ੍ਰਭੂ ਸੱਤਾ ਨੂੰ ਸੱਟ ਮਾਰਦਾ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲ ਕੇ ਕਾਂਗਰਸ ਸਰਕਾਰ ਵਿਰੁੱਧ ਦੇਸ਼-ਧ੍ਰੋਹੀ ਦਾ ਮੁਕੱਦਮਾ ਦਰਜ ਕਰਵਾਉਣ ਲਈ ਜ਼ੋਰ ਪਾਉਣਗੇ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਵੱਲੋਂ ਆਪਣਾ ਖੂਨ ਡੋਲ ਕੇ ਲਈ ਆਜ਼ਾਦੀ ਲਈ ਇਹ ਇੱਕ ਵੱਡਾ ਧ੍ਰੋਹ ਹੈ ਜਿਸ ਨਾਲ ਦੇਸ਼ ਦੀ ਪ੍ਰਭੂ ਸੱਤਾ ਅਤੇ ਅਖੰਡਤਾ ਨੂੰ ਵੀ ਖੋਰਾ ਲੱਗਾ ਹੈ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਅਤੇ ਅਫ਼ਸੋਸ ਦੀ ਗੱਲ ਹੈ ਕਿ ਜਿਨ੍ਹਾਂ ਅੰਗਰੇਜ਼ਾਂ ਦੇ ਸ਼ਿਕੰਜੇ ਤੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਦੇਸ਼ ਤੇ ਕੌਮ ਦੇ ਮਹਾਨ ਸ਼ਹੀਦਾਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਸਰਾਭਾ ਵਰਗੇ ਹਜ਼ਾਰਾਂ ਨੌਜਵਾਨਾਂ ਨੇ ਸ਼ਹਾਦਤਾਂ ਦਿੱਤੀਆਂ ਹਨ। ਉਨ੍ਹਾਂ ਅੰਗਰੇਜ਼ਾਂ ਨੂੰ ਹੀ ਕਾਂਗਰਸ ਨੇ ਆਪਣੇ ਰਾਸ਼ਟਰੀ ਲਾਹੇ ਲੈਣ ਲਈ ਦੇਸ਼ ਦੀ ਪ੍ਰਭੂ ਸੱਤਾ ਨੂੰ ਵੇਚ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਅਤੇ ਅੰਗਰੇਜ਼ਾਂ ਨੂੰ ਦੇਸ਼ ’ਚੋਂ ਭਜਾਉਣ ਵਿੱਚ ਅਹਿਮ ਰੋਲ ਅਦਾ ਕਰਨ ਵਾਲੀ ਸਿੱਖ ਕੌਮ ਦੇ ਸਰਵਉੱਚ ਧਾਰਮਿਕ ਅਸਥਾਨ ਉੱਤੇ ਹਮਲਾ ਕਰਨ ਲਈ ਕਾਂਗਰਸ ਵੱਲੋਂ ਬਰਤਾਨੀਆ ਸਰਕਾਰ ਕੋਲੋਂ ਲਈ ਮਦਦ ਦੇਸ਼ ਭਗਤਾਂ ਤੇ ਸਿੱਖ ਕੌਮ ਨਾਲ ਅਤੇ ਦੇਸ਼ ਨਾਲ ਸਭ ਤੋਂ ਵੱਡੀ ਗੱਦਾਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗੁਪਤ ਫਾਈਲਾਂ ਦੇ ਸਰਵਜਨਕ ਹੋਣ ਨਾਲ ਕਾਂਗਰਸ ਦਾ ਦੇਸ਼-ਧ੍ਰੋਹੀ ਚਿਹਰਾ ਜੱਗ-ਜ਼ਾਹਰ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

SIT Expands Probe in Bikram Majithia Drug Case After Suspicious Financial Transactions Surface-SIT Member Varun Sharma IPS

SIT Expands Probe in Bikram Majithia Drug Case After Suspicious Financial Transactions Sur…