ਸਿੱਖਿਆ ਬੋਰਡ ਐਸਸੀ ਕਰਮਚਾਰੀ ਭਲਾਈ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ

ਨਬਜ਼-ਏ-ਪੰਜਾਬ, ਮੁਹਾਲੀ, 30 ਸਤੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਅਨੁਸੂਚਿਤ ਜਾਤੀ ਕਰਮਚਾਰੀ ਭਲਾਈ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਚੋਣ ਪ੍ਰਕਿਰਿਆ ਨੂੰ ਰਜਿੰਦਰ ਮੈਣੀ ਦੀ ਅਗਵਾਈ ਹੇਠ ਨੇਪਰੇ ਚਾੜ੍ਹਿਆ ਗਿਆ। ਇਸ ਮੌਕੇ ਸਰਬਸੰਮਤੀ ਨਾਲ ਹਰਦੀਪ ਸਿੰਘ ਨੂੰ ਪ੍ਰਧਾਨ, ਸ੍ਰੀਮਤੀ ਰਣਜੀਤ ਕੌਰ ਨੂੰ ਮੀਤ ਪ੍ਰਧਾਨ, ਬਲਬੀਰ ਸਿੰਘ ਨੂੰ ਜਰਨਲ ਸਕੱਤਰ, ਸ੍ਰੀਮਤੀ ਵਨੀਤਾ ਭਾਰਤੀ ਨੂੰ ਸਕੱਤਰ, ਜੈ ਭਗਵਾਨ ਨੂੰ ਵਿੱਤ ਸਕੱਤਰ ਅਤੇ ਗੁਰਦੀਪ ਸਿੰਘ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ।
ਇਸ ਮੌਕੇ ਪ੍ਰਧਾਨ ਹਰਦੀਪ ਸਿੰਘ ਨੇ ਪੁਰਾਣੀ ਟੀਮ ਦੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਬੋਰਡ ਦਫ਼ਤਰ ਵਿੱਚ ਕੰਮ ਕਰਦੇ ਨਵੇਂ ਮੁਲਾਜ਼ਮਾਂ ਨੂੰ ਐਸੋਸੀਏਸ਼ਨ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ। ਮੀਟਿੰਗ ਦੌਰਾਨ ਜਿੱਥੇ ਬੋਰਡ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਤਰੱਕੀਆਂ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ, ਉੱਥੇ ਦਰਜਾ-4 ਕਰਮਚਾਰੀਆਂ ਦੀਆਂ ਤਰੱਕੀਆਂ ਨਾ ਹੋਣ ਕਾਰਨ ਬੋਰਡ ਮੈਨੇਜਮੈਂਟ ਵਿਰੁੱਧ ਰੋਸ ਜਾਹਰ ਕੀਤਾ।
ਮੀਟਿੰਗ ਵਿੱਚ ਜਰਨੈਲ ਸਿੰਘ, ਰਾਜ ਕੁਮਾਰ, ਧਰਮਿੰਦਰ ਸਿੰਘ, ਗੁਰਜੀਤ ਸਿੰਘ ਬੀਦੋਵਾਲੀ, ਮਲਕੀਤ ਸਿੰਘ ਗੱਗੜ, ਮੇਹਰ ਸਿੰਘ, ਮਨਜੀਤ ਸਿੰਘ ਅੱਬਲ ਖੁਰਾਣਾ ਅਤੇ ਸੁਰਿੰਦਰ ਸਿੰਘ ਨੇ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੱਤੀ ਅਤੇ ਜਥੇਬੰਦੀ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ: …