ਸਾਂਝਾ ਮੁਲਾਜ਼ਮ ਮੰਚ ਪੁੱਡਾ ਜਥੇਬੰਦੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਦੀ ਸਰਬਸੰਮਤੀ ਨਾਲ ਚੋਣ
ਪੁੱਡਾ ਭਵਨ ਵਿੱਚ ਹੋਈ ਪੁੱਡਾ\ਗਮਾਡਾ ਦੇ ਮੁਲਾਜ਼ਮਾਂ ਦੀ ਅਹਿਮ ਮੀਟਿੰਗ
ਨਬਜ਼-ਏ-ਪੰਜਾਬ, ਮੁਹਾਲੀ, 2 ਜਨਵਰੀ:
ਸਾਂਝਾ ਮੁਲਾਜ਼ਮ ਮੰਚ ਪੁੱਡਾ ਜਥੇਬੰਦੀ ਦੀ ਇੱਕ ਅਹਿਮ ਮੀਟਿੰਗ ਅੱਜ ਪੁੱਡਾ ਭਵਨ ਵਿਖੇ ਹੋਈ। ਜਿਸ ਵਿੱਚ ਜਥੇਬੰਦੀ ਦੀ ਮੌਜੂਦਾ ਪ੍ਰਧਾਨ ਰਵਿੰਦਰ ਕੌਰ ਦੇ ਸੇਵਾਮੁਕਤ ਹੋਣ ਮਗਰੋਂ ਜਥੇਬੰਦੀ ਦੀ ਵਾਗਡੋਰ ਨਵੇਂ ਆਗੂ ਹੱਥ ਦੇਣ ਲਈ ਵਿਚਾਰ ਕੀਤਾ ਗਿਆ। ਮੀਟਿੰਗ ਵਿੱਚ ਪੁੱਡਾ/ਗਮਾਡਾ ਦੇ ਵੱਖ-ਵੱਖ ਦਫ਼ਤਰਾਂ ਅਤੇ ਵਿੰਗਾਂ ਦੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਪੁੱਡਾ ਅਤੇ ਗਮਾਡਾ ਦੇ ਮੁਲਾਜ਼ਮਾਂ ਨੇ ਸਰਬਸੰਮਤੀ ਨਾਲ ਗਮਾਡਾ ਦੇ ਸੁਪਰਡੈਂਟ ਮਨਜੀਤ ਸਿੰਘ ਨੂੰ ਜਥੇਬੰਦੀ ਦਾ ਨਵਾਂ ਪ੍ਰਧਾਨ ਅਤੇ ਇੰਜੀਨੀਅਰ ਮੁਕੇਸ਼ ਕੁਮਾਰ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਹ ਫ਼ੈਸਲਾ ਕੀਤਾ ਗਿਆ ਕਿ ਸੇਵਾਮੁਕਤ ਹੋ ਚੁੱਕੇ ਪ੍ਰਮੁੱਖ ਆਗੂਆਂ ਦੇ ਲੰਮੇ ਤਜਰਬੇ ਨੂੰ ਮੁੱਖ ਰੱਖਦਿਆਂ ਇੱਕ ਸਲਾਹਕਾਰ ਪੈਨਲ ਬਣਾਇਆ ਜਾਵੇ ਤਾਂ ਜੋ ਲੋੜ ਪੈਣ ’ਤੇ ਕੋਰ ਕਮੇਟੀ ਸਲਾਹ ਮਸ਼ਵਰਾ ਕਰ ਸਕੇ। ਮਨਜੀਤ ਸਿੰਘ ਅਤੇ ਮੁਕੇਸ਼ ਕੁਮਾਰ ਨੇ ਪੁੱਡਾ\ਗਮਾਡਾ ਦੇ ਸਮੂਹ ਮੁਲਾਜ਼ਮਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਵੇਂ ਮੈਂਬਰ ਅਤੇ ਅਹੁਦੇਦਾਰਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਮੁਲਜ਼ਮਾਂ ਦੀਆਂ ਜਾਇਜ਼ ਮੰਗਾਂ ਲਈ ਯੋਗ ਪੈਰਵਾਈ ਕੀਤੀ ਜਾਵੇਗੀ।
ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਏ.ਕੇ. ਬਾਤਿਸ਼, ਏਡੀਓ ਮਦਨ ਸਿੰਘ, ਸੁਪਰਡੈਂਟ ਸੰਜੀਵ ਕੁਮਾਰ, ਗੁਰਇਕਬਾਲ ਸਿੰਘ, ਸਤੀਸ਼ ਕੁਮਾਰ, ਇੰਜੀਨੀਅਰ ਮੁਕੇਸ਼ ਕੁਮਾਰ, ਐਸਡੀਓ ਜਰਮਨਜੋਤ ਸਿੰਘ, ਐਸਡੀਓ ਸ੍ਰੀਮਤੀ ਦਪਿੰਦਰ ਕੌਰ, ਜਗਦੀਸ਼ ਚੰਦ, ਜੂਨੀਅਰ ਇੰਜੀਨੀਅਰ ਹਰਪਾਲ ਸਿੰਘ, ਸੁਪਰਵਾਈਜਰ ਬਲਜਿੰਦਰ ਸਿੰਘ ਬਿੱਲਾ, ਰਵਿੰਦਰ ਸਿੰਘ, ਸੁਖਦੇਵ ਸਿੰਘ ਫ਼ੀਲਡ ਸਟਾਫ਼, ਮੇਵਾ ਸਿੰਘ, ਪ੍ਰਗਟ ਸਿੰਘ, ਦਲਵਿੰਦਰ ਸਿੰਘ, ਸੰਜੇ ਸੂਦ, ਬਚਿੱਤਰ ਸਿੰਘ, ਮਨੋਜ ਸ਼ਰਮਾ, ਮਨਜੀਤ ਕੌਰ, ਰਾਜ ਕੁਮਾਰ ਬੰਸਲ, ਸ੍ਰੀਮਤੀ ਉਮਾ ਜੋਸ਼ੀ, ਚਰਨਜੀਤ ਕੌਰ, ਮਹਿੰਦਰ ਸਿੰਘ ਮਲੋਆ, ਸਾਬਕਾ ਪ੍ਰਧਾਨ ਰਵਿੰਦਰ ਕੌਰ, ਬਲਬੀਰ ਮਸੀਹ, ਸਾਬਕਾ ਜਨਰਲ ਸਕੱਤਰ, ਸਾਬਕਾ ਕਨਵੀਨਰ ਸ਼ਮਸ਼ੇਰ ਸਿੰਘ, ਹਰਪਿੰਦਰ ਸਿੰਘ ਵੀ ਹਾਜ਼ਰ ਸਨ।