ਪੰਜਾਬ ਸਕੂਲ ਸਿੱਖਿਆ ਬੋਰਡ ਆਫ਼ੀਸਰ ਵੈਲਫੇਅਰ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਚੋਣ

ਡਿਪਟੀ ਡਾਇਰੈਕਟਰ ਗੁਰਤੇਜ ਸਿੰਘ ਨੂੰ ਸਰਪ੍ਰਸਤ, ਸਹਾਇਕ ਸਕੱਤਰ ਗੁਰਪ੍ਰੇਮ ਸਿੰਘ ਨੂੰ ਪ੍ਰਧਾਨ ਤੇ ਸ੍ਰੀਮਤੀ ਸ਼ਰਮਾ ਨੂੰ ਜਨਰਲ ਸਕੱਤਰ ਥਾਪਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੂਨ:
ਪੰਜਾਬ ਸਕੂਲ ਸਿੱਖਿਆ ਬੋਰਡ ਆਫ਼ੀਸਰ ਵੈਲਫੇਅਰ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਕਿਉਂਕਿ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਜਰਨਲ ਸਕੱਤਰ ਹੁਣ ਰਿਟਾਇਰ ਹੋ ਚੁੱਕੇ ਹਨ। ਇਸ ਲਈ ਉਨ੍ਹਾਂ ਦੀ ਥਾਂ ’ਤੇ ਨਵੇਂ ਅਹੁਦੇਦਾਰਾਂ ਦੀ ਚੋਣ ਕਰਨੀ ਬਣਦੀ ਸੀ। ਇਸ ਤਰ੍ਹਾਂ ਇੱਕ ਮੀਟਿੰਗ ਸੱਦ ਕੇ ਇਸ ਕੰਮ ਨੂੰ ਨੇਪਰੇ ਚਾੜ੍ਹਿਆ ਗਿਆ। ਜਿਸ ਵਿੱਚ ਕੰਪਿਊਟਰ ਸੈੱਲ ਦੇ ਡਿਪਟੀ ਡਾਇਰੈਕਟਰ ਗੁਰਤੇਜ ਸਿੰਘ ਨੂੰ ਸਰਬਸੰਮਤੀ ਨਾਲ ਸਰਪ੍ਰਸਤ, ਸਹਾਇਕ ਸਕੱਤਰ ਨੂੰ ਗੁਰਪ੍ਰੇਮ ਸਿੰਘ ਨੂੰ ਪ੍ਰਧਾਨ, ਸਹਾਇਕ ਸਕੱਤਰ ਸ੍ਰੀਮਤੀ ਨਿਰਦੋਸ਼ ਸ਼ਰਮਾ ਨੂੰ ਜਨਰਲ ਸਕੱਤਰ ਚੁਣਿਆ ਗਿਆ।
ਇਸ ਤੋਂ ਇਲਾਵਾ ਸਹਾਇਕ ਸਕੱਤਰ ਨਿਰਭੈ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਵਿਸ਼ਾ ਮਾਹਰ ਮਨਵਿੰਦਰ ਸਿੰਘ ਨੂੰ ਮੀਤ ਪ੍ਰਧਾਨ, ਇਕਬਾਲ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ, ਡਿਪਟੀ ਡਾਇਰੈਕਟਰ ਅਕਾਦਮਿਕ ਸ੍ਰੀਮਤੀ ਅਮਰਜੀਤ ਕੌਰ ਦਾਲਮ ਨੂੰ ਸਕੱਤਰ, ਸ੍ਰੀਮਤੀ ਕਾਂਤਾ ਮੋਂਗਾ ਨੂੰ ਵਿੱਤ ਸਕੱਤਰ, ਦਸਵਿੰਦਰ ਸਿੰਘ ਸਹੋਤਾ ਨੂੰ ਪ੍ਰੈੱਸ ਸਕੱਤਰ, ਸ੍ਰੀਮਤੀ ਕੰਚਨ ਸ਼ਰਮਾ ਨੂੰ ਸੰਯੁਕਤ ਸਕੱਤਰ, ਸ੍ਰੀ ਮੰਗਲ ਸਿੰਘ ਨੂੰ ਦਫ਼ਤਰ ਸਕੱਤਰ ਨਿਯੁਕਤ ਕੀਤਾ ਗਿਆ।
ਇਸ ਮੌਕੇ ਨਵ ਨਿਯੁਕਤ ਪ੍ਰਧਾਨ ਸ੍ਰੀ ਗੁਰਪ੍ਰੇਮ ਸਿੰਘ ਨੇ ਦੱਸਿਆ ਕਿ ਆਫੀਸਰ ਐਸੋਸੀਏਸ਼ਨ ਵਿੱਚ ਸਹਾਇਕ ਸਕੱਤਰ ਅਤੇ ਇਸ ਤੋਂ ਉਪਰਲੇ ਅਹੁਦਿਆ ਦੇ ਅਧਿਕਾਰੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਉਹ ਸਮੂਹ ਅਫ਼ਸਰ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਮੈਂਬਰ ਹਨ ਅਤੇ ਕਰਮਚਾਰੀ ਜਥੇਬੰਦੀ ਵਿੱਚ ਪੂਰਾ ਵਿਸਵਾਸ਼ ਰੱਖਦੇ ਹਨ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਅਧਿਕਾਰੀਆਂ ਦੀ ਇਹ ਸੰਸਥਾ ਕਰਮਚਾਰੀ ਐਸੋਸੀਏਸ਼ਨ ਦੇ ਮੋਢੇ ਨਾਲ ਮੋਢੇ ਲਗਾ ਕੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ, ਮੁਸ਼ਕਲਾਂ ਅਤੇ ਬੋਰਡ ਦਫ਼ਤਰ ਦੀ ਬਿਹਤਰੀ ਲਈ ਮਿੱਲਜੁੱਲ ਕੇ ਕੰਮ ਕਰਨਗੇ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…