ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੂਨ:
ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ (ਪੀਐਸਐਮਐਸਯੂ) ਦੀ ਮੁਹਾਲੀ ਯੂਨਿਟ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਇੱਥੋਂ ਦੇ ਫੇਜ਼-8 ਸਥਿਤ ਵਿਕਾਸ ਭਵਨ ਵਿਖੇ ਹੋਈ। ਜਿਸ ਵਿੱਚ ਸੂਬਾ ਕਮੇਟੀ ਮੈਂਬਰ ਜਗਜੀਤ ਸਿੰਘ, ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ, ਡੀਸੀ ਦਫ਼ਤਰ ਐਂਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਰੁੜਕਾ, ਗਮਾਡਾ ਮੁਲਾਜ਼ਮ ਆਗੂ ਚਰਨਜੀਤ ਕੌਰ ਸਮੇਤ ਮੁਹਾਲੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਵਿਭਾਗਾਂ ਦੇ ਪ੍ਰਧਾਨ ਅਤੇ ਹੋਰਨਾਂ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਮੁਲਾਜ਼ਮ ਮੰਗਾਂ ਬਾਰੇ ਚਰਚਾ ਕਰਦਿਆਂ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ ਗਈ।
ਇਸ ਮੌਕੇ ਯੂਨੀਅਨ ਦੀ ਜ਼ਿਲ੍ਹਾ ਮੁਹਾਲੀ ਦੀ ਪਿਛਲੇ 3 ਸਾਲ ਤੋਂ ਚੋਣ ਪੈਂਡਿੰਗ ਸੀ। ਮੀਟਿੰਗ ਵਿੱਚ ਪੁਰਾਣੀ ਬਾਡੀ ਭੰਗ ਕਰਕੇ ਆਪਸੀ ਸਹਿਮਤੀ ਨਾਲ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ (ਪੀਐਸਐਮਐਸਯੂ) ਜ਼ਿਲ੍ਹਾ ਮੁਹਾਲੀ ਦੀ ਚੋਣ ਕੀਤੀ ਗਈ। ਜਿਸ ਵਿੱਚ ਨਵਵਰਿੰਦਰ ਸਿੰਘ ਨਵੀ ਨੂੰ ਪ੍ਰਧਾਨ, ਮੁਲਾਜ਼ਮ ਆਗੂ ਚਰਨਜੀਤ ਕੌਰ ਨੂੰ ਚੇਅਰਪਰਸਨ, ਪੰਕਜ ਗੋਇਲ ਨੂੰ ਸੀਨੀਅਰ ਮੀਤ ਪ੍ਰਧਾਨ, ਹਰਦੀਪ ਸਿੰਘ ਨੂੰ ਮੀਤ ਪ੍ਰਧਾਨ, ਜਸਵੀਰ ਸਿੰਘ ਨੂੰ ਜਨਰਲ ਸਕੱਤਰ ਅਤੇ ਅਮਨਪ੍ਰੀਤ ਸਿੰਘ ਨੂੰ ਵਿੱਤ ਸਕੱਤਰ ਚੁਣਿਆ ਗਿਆ।
ਇਸ ਮੌਕੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨਵੀਂ ਚੁਣੀ ਗਈ ਟੀਮ ਨੂੰ ਅਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ’ਤੇ ਮੀਟਿੰਗ ਵਿੱਚ ਪਹੁੰਚੇ। ਸੂਬਾ ਕਮੇਟੀ ਦੇ ਚੇਅਰਮੈਨ ਮੇਘ ਸਿੰਘ ਸਿੱਧੂ ਅਤੇ ਪ੍ਰਧਾਨ ਵੀ.ਐਸ. ਭੁੱਲਰ ਨੇ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਮੁਲਾਜ਼ਮਾਂ ਦੇ ਹੱਕਾਂ ਅਤੇ ਮੰਗਾਂ ਦੀ ਪੂਰਤੀ ਲਈ ਹਮੇਸ਼ਾ ਤਤਪਰ ਰਹਿਣ ਲਈ ਪ੍ਰੇਰਿਆ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …