ਕਿਸਾਨ ਯੂਨੀਅਨ ਦੀ 31 ਮੈਂਬਰੀ ਕਾਰਜਕਾਰਨੀ ਦੀ ਸਰਬਸੰਮਤੀ ਨਾਲ ਚੋਣ

ਦਵਿੰਦਰ ਸਿੰਘ ਦੇਹਕਲਾਂ ਨੂੰ ਜ਼ਿਲ੍ਹਾ ਪ੍ਰਧਾਨ ਤੇ ਜਸਪਾਲ ਨਿਆਮੀਆਂ ਨੂੰ ਸਕੱਤਰ ਜਨਰਲ ਚੁਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਗਸਤ:
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਅਹਿਮ ਮੀਟਿੰਗ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫਤਿਹ-ਏ-ਜੰਗ ਚੱਪੜਚਿੜੀ ਕਲਾਂ ਵਿਖੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਮੁਹਾਲੀ ਜ਼ਿਲ੍ਹੇ ਦੇ ਨਵੇਂ ਅਹੁਦੇਦਾਰਾਂ ਸਮੇਤ 31 ਮੈਂਬਰੀ ਕਾਰਜਕਾਰਨੀ ਦੀ ਚੋਣ ਕੀਤੀ ਗਈ। ਕਿਸਾਨ ਆਗੂ ਦਵਿੰਦਰ ਸਿੰਘ ਦੇਹਕਲਾਂ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਅਤੇ ਜਸਪਾਲ ਸਿੰਘ ਨਿਆਮੀਆਂ ਨੂੰ ਸਕੱਤਰ ਜਨਰਲ ਸਕੱਤਰ ਚੁਣਿਆ ਗਿਆ।
ਜਦੋਂਕਿ ਬਾਕੀ ਅਹੁਦੇਦਾਰਾਂ ਵਿੱਚ ਕੁਲਦੀਪ ਸਿੰਘ, ਚਰਨਜੀਤ ਸਿੰਘ ਸਿੰਬਲਮਾਜਰਾ ਤੇ ਜਸਪਾਲ ਸਿੰਘ ਲਾਂਡਰਾਂ ਨੂੰ ਸੀਨੀਅਰ ਮੀਤ ਪ੍ਰਧਾਨ, ਬਲਵੀਰ ਸਿੰਘ ਅਮਰਾਲਾ, ਹਰੀ ਸਿੰਘ ਚਡਿਆਲਾ, ਕੁਲਵੰਤ ਸਿੰਘ ਚਿੱਲਾ, ਸ਼ਲਿੰਦਰ ਸਿੰਘ ਘੋਗਾ ਨੂੰ ਮੀਤ ਪ੍ਰਧਾਨ, ਜਸਵੰਤ ਸਿੰਘ ਪੂਨੀਆ ਨੂੰ ਵਿੱਤ ਸਕੱਤਰ, ਜਗਤਾਰ ਸਿੰਘ ਝਰਮੜੀ, ਕੁਲਵੰਤ ਸਿੰਘ ਰੁੜਕੀ ਤੇ ਅਵਤਾਰ ਸਿੰਘ ਮਲਕਪੁਰ ਨੂੰ ਜਨਰਲ ਸਕੱਤਰ, ਗੁਰਨਾਮ ਸਿੰਘ ਦਾਊਂ ਨੂੰ ਮੁੱਖ ਬੁਲਾਰਾ, ਸਰਬਜੀਤ ਸਿੰਘ ਲਹਿਰਾ, ਮਾ. ਗੁਰਚਰਨ ਸਿੰਘ, ਦਵਿੰਦਰ ਸਿੰਘ ਜੜੌਤ, ਨਿਰਮਲ ਸਿੰਘ ਨਾਭਾ ਸਾਹਿਬ, ਪਰਮਜੀਤ ਸਿੰਘ ਖੇੜੀ ਜੱਟਾਂ, ਮਲਕੀਤ ਸਿੰਘ ਦਬਾਲੀ, ਅਮਰੀਕ ਸਿੰਘ ਨਿਆਮੀਆਂ, ਸ਼ੇਰ ਸਿੰਘ ਚੋਲਟਾ, ਭਜਨ ਸਿੰਘ ਦੁਰਾਲੀ, ਅਵਤਾਰ ਸਿੰਘ ਘੜੂੰਆਂ, ਗੁਰਵਿੰਦਰ ਸਿੰਘ ਘੜੂੰਆਂ, ਕੁਲਦੀਪ ਸਿੰਘ ਰੁੜਕੀ, ਲਾਲ ਸਿੰਘ ਪੰਨੂਆਂ, ਹੁਸ਼ਿਆਰ ਸਿੰਘ, ਮਨਪ੍ਰੀਤ ਸਿੰਘ ਰੋੜਾ, ਅਮਰਜੀਤ ਸਿੰਘ, ਮਨਪ੍ਰੀਤ ਸਿੰਘ ਅਮਰਾਲਾ ਨੂੰ ਕਾਰਜਕਾਰਨੀ ਮੈਂਬਰ ਨਾਮਜ਼ਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਹਰਨੇਕ ਸਿੰਘ ਮਟੇੜੀ, ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਦਲਜੀਤ ਸਿੰਘ ਚਲਾਕੀ, ਨਰਿੰਦਰ ਸਿੰਘ ਨੱਤ, ਹਰਸਿਮਰਨ ਸਿੰਘ ਬੰਨੀ ਅਤੇ ਹੋਰ ਕਿਸਾਨ ਮੌਜੂਦ ਸਨ।
ਅਖੀਰ ਵਿੱਚ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਅਤੇ ਸਕੱਤਰ ਜਨਰਲ ਜਸਪਾਲ ਸਿੰਘ ਨਿਆਮੀਆਂ ਨੇ ਸਮੂਹ ਕਿਸਾਨਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ, ਲਗਨ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਕਿਸਾਨੀ ਮਸਲਿਆਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।

Load More Related Articles

Check Also

Punjab Police Thwarts Possible Terror Attack with Arrest of Two Operatives of Pak-ISI Backed Terror Module; 2.8kg IED Recovered

Punjab Police Thwarts Possible Terror Attack with Arrest of Two Operatives of Pak-ISI Back…