Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 31 ਜੁਲਾਈ: ਸਥਾਨਕ ਸਥਾਨਕ ਸ਼ਹਿਰ ਦੇ ਪਪਰਾਲੀ ਰੋਡ ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਜਿਲ੍ਹਾ ਫ਼ੁੱਟਬਾਲ ਐਸੋਸੀਏਸ਼ਨ ਦੀ ਮੀਟਿੰਗ ਏ.ਕੇ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੱਖ ਵੱਖ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਦੱਸਿਆ ਕਿ ਨਾਮ ਨਰਾਇਣ ਸਿੰਘ ਮਾਂਗਟ ਵੱਲੋਂ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਜਿਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰਦੇ ਹੋਏ ਕੋਚ ਗੁਰਜੀਤ ਸਿੰਘ ਨੂੰ ਜਿਲ੍ਹਾ ਫ਼ੁਟਬਾਲ ਐਸੋਸੀਏਸ਼ਨ ਦਾ ਸਕੱਤਰ ਚੁਣਿਆ ਗਿਆ। ਇਸ ਮੀਟਿੰਗ ਵਿਚ ਅਹੁਦੇਦਾਰਾਂ ਦੀ ਚੋਣ ਲਈ ਐਸ.ਟੀ ਮਨਮੋਹਨ ਸਿੰਘ ਰੋਪੜ ਨੂੰ ਨਿਗਰਾਨ ਦੇ ਰੂਪ ਵਿਚ ਭੇਜਿਆ ਗਿਆ ਸੀ ਜਿਨ੍ਹਾਂ ਦੀ ਦੇਖ ਰੇਖ ਵਿਚ ਸਾਰੀ ਚੋਣ ਨੇਪਰੇ ਚੜੀ। ਇਸ ਮੌਕੇ ਪ੍ਰਧਾਨ ਏ.ਕੇ ਕੌਸ਼ਲ, ਸਕੱਤਰ ਗੁਰਜੀਤ ਸਿੰਘ ਤਿਊੜ, ਸੁਖਜਿੰਦਰ ਸਿੰਘ ਮਾਵੀ ਸੀਨੀਅਰ ਵਾਈਸ ਪ੍ਰਧਾਨ ਜਿਲ੍ਹਾ ਫ਼ੁੱਟਬਾਲ ਐਸੋਸੀਏਸ਼ਨ, ਸੁਰਜੀਤ ਸਿੰਘ ਗੋਸਲ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਮਾਸਟਰ ਭਾਰਤ ਭੂਸ਼ਨ, ਗੁਰਦੀਪ ਸਿੰਘ ਮਾਹਲ, ਸ਼ਿਵਰਾਜ ਸਿੰਘ ਬੈਂਸ ਸਾਰੇ ਵਾਈਸ ਪ੍ਰਧਾਨ, ਖਜਾਨਚੀ ਜਗਜੀਤ ਸਿੰਘ ਚੁਣਿਆ ਗਿਆ। ਪ੍ਰਧਾਨ ਏ.ਕੇ ਕੌਸ਼ਲ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਜਿਲ੍ਹਾ ਫ਼ੁੱਟਬਾਲ ਐਸੋਸੀਏਸ਼ਨ ਦਾ ਮੁਖ ਮਕਸਦ ਫ਼ੁੱਟਬਾਲ ਨੂੰ ਪ੍ਰਫੁਲਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਜਿਲ੍ਹਾ ਪੱਧਰੀ ਫ਼ੁਟਬਾਲ ਮੁਕਾਬਲੇ ਕਰਵਾਏ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ