Share on Facebook Share on Twitter Share on Google+ Share on Pinterest Share on Linkedin ਪੌਲੀਥੀਨ ’ਤੇ ਪੂਰਨ ਪਾਬੰਦੀ ਦੇ ਹੁਕਮ ਲਾਗੂ ਕਰਵਾਉਣ ਲਈ ਮਾਰਕੀਟਾਂ ਦੀ ਅਚਨਚੇਤ ਚੈਕਿੰਗ ਪਲਾਸਟਿਕ ਕੈਰੀਬੈਗ ਦੀ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਦੇ ਮੌਕੇ ’ਤੇ ਕੱਟੇ ਚਲਾਨ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ’ਤੇ ਦੁਕਾਨਦਾਰ ਵਿਰੁੱਧ ਕਾਰਵਾਈ ਕੀਤੀ ਜਾਵੇਗੀ: ਹਰਬੰਸ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੁਲਾਈ: ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ (ਪੌਲੀਥੀਨ) ’ਤੇ ਪੂਰਨ ਪਾਬੰਦੀ ਦੇ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਐਸਡੀਐਮ ਹਰਬੰਸ ਸਿੰਘ ਦੀ ਅਗਵਾਈ ਹੇਠ ਗਠਿਤ ਟੀਮ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵੱਲੋਂ ਫੇਜ਼-3ਬੀ2 ਦੀ ਮਾਰਕੀਟ ਸਮੇਤ ਹੋਰ ਵੱਖ-ਵੱਖ ਥਾਵਾਂ ’ਤੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਟੀਮ ਨੇ ਪਲਾਸਟਿਕ ਕੈਰੀਬੈਗ ਦੀ ਵਰਤੋਂ ਕਰਨ ਵਾਲੇ ਕਈ ਦੁਕਾਨਦਾਰਾਂ ਦੇ ਮੌਕੇ ’ਤੇ ਹੀ ਚਲਾਨ ਕੀਤੇ ਅਤੇ ਵਪਾਰੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕੀਤਾ ਅਤੇ ਪਲਾਸਟਿਕ ਤੋਂ ਬਣੀਆਂ ਵਸਤਾਂ ਦੀ ਵਰਤੋਂ ਬੰਦ ਕਰਨ ਦੀ ਹਦਾਇਤ ਕੀਤੀ। ਐਸਡੀਐਮ ਹਰਬੰਸ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਅੱਜ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ ’ਤੇ ਪੂਰਨ ਪਾਬੰਦੀ ਦੇ ਹੁਕਮ ਜ਼ਮੀਨੀ ਪੱਧਰ ’ਤੇ ਲਾਗੂ ਕਰਵਾਉਣ ਲਈ ਇਹ ਕਾਰਵਾਈ ਕੀਤੀ ਗਈ ਹੈ, ਜੋ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਚੈਕਿੰਗ ਦੌਰਾਨ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਸਿੰਗਲ ਯੂਜ਼ ਪਲਾਸਟਿਕ ਜਿਵੇਂ ਕਿ ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ, ਕਾਂਟੇ, ਚਮਚੇ, ਚਾਕੂ, ਪਾਈਪ, ਟਰੇਅ, ਮਿਠਾਈਆਂ ਦੇ ਡੱਬੇ, ਇਨਵੀਟੇਸ਼ਨ ਕਾਰਡ, ਸਿਗਰਟ ਪੈਕਟ ਦੇ ਆਲੇ-ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫ਼ਿਲਮਾਂ, ਪਲਾਸਟਿਕ ਜਾਂ ਪੀਵੀਸੀ ਬੈਨਰ 100 ਮਾਈਕਰੋਨ ਤੋਂ ਘੱਟ, ਸਟਿੱਕਰ ਦੀ ਮੈਨੂਫੈਕਚਰਿੰਗ, ਇਮਪੋਰਟ, ਸਟੋਕਿੰਗ, ਡਿਸਟਰੀਬਿਊਸ਼ਨ, ਵਿਕਰੀ ਅਤੇ ਵਰਤੋਂ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਇਨ੍ਹਾਂ ਦੀ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਪਲਾਸਟਿਕ ਦਾ ਸਮਾਨ ਜ਼ਬਤ ਵੀ ਕੀਤਾ ਜਾ ਸਕਦਾ ਹੈ। ਐਸਡੀਐਮ ਨੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋ ਗੁਰੇਜ਼ ਕਰਨ ’ਤੇ ਜ਼ੋਰ ਦਿੰਦਿਆਂ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨਿਕ ਟੀਮਾਂ ਦੀ ਚੈਕਿੰਗ ਦੌਰਾਨ ਕੋਈ ਦੁਕਾਨਦਾਰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਦਾ ਪਾਇਆ ਗਿਆ ਤਾਂ ਉਸ ’ਤੇ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸਿਹਤ ਅਫ਼ਸਰ ਡਾ. ਤਮੰਨਾ, ਚੀਫ਼ ਸੈਨੇਟਰੀ ਇੰਸਪੈਕਟਰ ਸਰਬਜੀਤ ਸਿੰਘ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਪਿਊਸ਼ ਜਿੰਦਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ