nabaz-e-punjab.com

ਪਿੰਡ ਚਲਾਕੀ ਦੀ ਪੰਚਾਇਤੀ ਜ਼ਮੀਨ ’ਚੋਂ ਗੈਰ ਕਾਨੂੰਨੀ ਮਾਈਨਿੰਗ ਦਾ ਧੰਦਾ ਜਾਰੀ

ਪੰਚਾਇਤ ਵਿਭਾਗ ਨੇ ਇਲਾਕਾ ਮੈਜਿਸਟ੍ਰੇਟ ਨੂੰ ਦਿੱਤੀ ਜਾਣਕਾਰੀ

ਕਰਨੈਲਜੀਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੋਰਿੰਡਾ, 3 ਨਵੰਬਰ:
ਨਜਦੀਕੀ ਪਿੰਡ ਚਲਾਕੀ ਵਿੱਚ ਕੁੱਝ ਵਿਅਕਤੀਆਂ ਵਲੋ ਪੰਚਾਇਤ ਦੀ ਜ਼ਮੀਨ ’ਚੋਂ ਮਿੱਟੀ ਚੁੱਕ ਕੇ ਗੈਰ ਕਾਨੂੰਨੀ ਮਾÎਈਨਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਪਿੰਡ ਚਲਾਕੀ ਵਿਖੇ ਕੁੱਝ ਵਿਅਕਤੀ ਪੰਚਾਇਤੀ ਜ਼ਮੀਨ ’ਚੋਂ ਜੇਸੀਬੀ ਮਸ਼ੀਨ ਦੀ ਮਦਦ ਨਾਲ ਟ੍ਰੈਕਟਰ ਟਰਾਲੀ ਰਾਹੀਂ ਮਿੱਟੀ ਚੁੱਕ ਰਹੇ ਸਨ। ਸੂਹ ਮਿੱਲਣ ਤੇ ਸਥਾਨਕ ਬੀਡੀਪੀਓ ਅਧਿਕਾਰੀਆਂ ਨੇ ਮੌਕੇ ’ਤੇ ਜਾ ਕੇ ਮਿੱਟੀ ਪੁੱਟ ਰਹੇ ਵਿਅਕਤੀਆਂ ਨੂੰ ਅਜਿਹਾ ਕਰਨ ਤੋ ਰੋਕਿਆ ਅਤੇ ਵਾਪਸ ਦਫਤਰ ਆ ਗਏ। ਪ੍ਰੰਤੂ ਇਹਨਾਂ ਵਿਅਕਤੀਆਂ ਵੱਲੋਂ ਮਿਟੀ ਪੁਟਣ ਦਾ ਕੰਮ ਜਾਰੀ ਰੱਖਿਆ ਗਿਆ।
ਇਸ ਕਾਰਨ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਮਿੱਟੀ ਪੁੱਟ ਰਹੇ ਵਿਅਕਤੀਆਂ ਅਤੇ ਮਸ਼ੀਨਰੀ ਬਾਰੇ ਰੂਪਨਗਰ ਦੇ ਡਿਪਟੀ ਕਮਿਸ਼ਨਰ, ਸ੍ਰੀ ਚਮਕੌਰ ਸਾਹਿਬ ਦੇ ਐਸਡੀਐਮ ਅਤੇ ਪੁਲੀਸ ਥਾਣਾ ਮੋਰਿੰਡਾ ਨੂੰ ਲਿਖਤੀ ਜਾਣਕਾਰੀ ਦੇ ਦਿੱਤੀ। ਉਹਨਾਂ ਦੱਸਿਆ ਕਿ ਪੰਚਾਇਤੀ ਜ਼ਮੀਨ ’ਚੋਂ ਮਿੱਟੀ ਚੁਕਣ ਨਾਲ ਜਿਥੇ ਪਧੱਰੀ ਜਮੀਨ ਵਿਚ ਟੋਏ ਪੈ ਗਏ ਉਥੇ ਕਈ ਦਰਖਤਾਂ ਦੀਆਂ ਜੜਾ ਵੀ ਨੰਗੀਆਂ ਹੋ ਗਈਆਂ ਹਨ ਜੋ ਕਿਸੇ ਵੀ ਸਮੇ ਗਿਰ ਜਾਂ ਫਿਰ ਸੁੱਕ ਸਕਦੇ ਹਨ। ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਗੈਰ ਕਾਨੂੰਨੀ ਮਾਈਨਿੰਗ ਐਕਟ ਅਧੀਨ ਕਾਰਵਾਈ ਅਮਲ ਵਿੱਚ ਲਿਆਉਣ ਦੀ ਅਪੀਲ ਕੀਤੀ ਹੈ ਤਾਂ ਜੋ ਸ਼ਾਮਲਾਟ ਜ਼ਮੀਨ ਦੇ ਹੋਏ ਨੁਕਸਾਨ ਦੀ ਭਰਵਾਈ ਕੀਤੀ ਜਾ ਸਕੇ।

Load More Related Articles
Load More By Nabaz-e-Punjab
Load More In Crime

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…